ਪੜਚੋਲ ਕਰੋ

Jalandhar West By Election Voting: ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ, 15 ਉਮੀਦਵਾਰ ਚੋਣ ਮੈਦਾਨ 'ਚ, ਸ਼ਾਮ 6 ਵਜੇ ਤੱਕ ਪੈਣਗੀਆਂ ਵੋਟਾਂ 

Jalandhar West By Election Voting: ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਿੰਗ ਅੱਜ ਸਵੇਰੇ 7 ਵਜੇ ਸ਼ੁਰੂ ਹੋ ਗਈ ਹੈ ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਸਾਰੀਆਂ ਸਿਆਸੀ ਪਾਰਟੀਆਂ ਨੇ ਜਿੱਤ ਲਈ ਪੂਰਾ ਜ਼ੋਰ ਲਗਾ ਦਿੱਤਾ ਹੈ

Jalandhar West By Election Voting: ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਿੰਗ ਅੱਜ ਸਵੇਰੇ 7 ਵਜੇ ਸ਼ੁਰੂ ਹੋ ਗਈ ਹੈ ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਜਲੰਧਰ ਪੱਛਮੀ ਚੋਣ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਪੂਰਾ ਜ਼ੋਰ ਲਗਾ ਦਿੱਤਾ ਹੈ ਸੀਟ ਜਿੱਤਣ ਲਈ, ਪਰ ਜਲੰਧਰ ਪੱਛਮੀ ਦੇ ਵੋਟਰ ਅੱਜ ਤੈਅ ਕਰ ਦੇਣਗੇ ਕਿ ਉਹਨਾਂ ਨੇ ਕਿਹੜੀ ਪਾਰਟੀ ਨੂੰ ਚੁਣਨਾ ਹੈ। ਇਸ  ਚੋਣਾਂ ਦੇ ਨਤੀਜੇ 13 ਜੁਲਾਈ ਨੂੰ ਐਲਾਨੇ ਜਾਣਗੇ।

 ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕੁੱਲ 15 ਉਮੀਦਵਾਰ ਮੈਦਾਨ ਵਿੱਚ ਹਨ। ਇਹ ਜ਼ਿਮਨੀ ਚੋਣ ਇਸ ਹਲਕੇ ਤੋਂ 'ਆਪ' ਦੇ ਵਿਧਾਇਕ ਸ਼ੀਤਲ ਅੰਗਰਾਲ ਵੱਲੋਂ ਅਸਤੀਫ਼ਾ ਦੇਣ ਕਾਰਨ ਹੋ ਰਹੀ ਹੈ। ਸ਼ੀਤਲ ਅੰਗੁਰਾਲ 'ਆਪ' ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ ਅਤੇ ਇਸ ਤੋਂ ਬਾਅਦ ਉਹਨਾਂ ਨੇ ਆਪਣਾ ਅਸਤੀਫ਼ਾ ਦੇ ਦਿੱਤਾ ਸੀ। 

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਮਨੀ ਚੋਣ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹਲਕੇ ਦੇ ਕੁੱਲ 171963 ਵੋਟਰਾਂ, ਜਿਨ੍ਹਾਂ ਵਿੱਚ 89629 ਪੁਰਸ਼, 82326 ਮਹਿਲਾ ਅਤੇ 08 ਥਰਡ ਜੈਂਡਰ ਵੋਟਰ ਸ਼ਾਮਲ ਹਨ, ਦੀ ਸਹੂਲਤ ਲਈ 181 ਪੋਲਿੰਗ ਬੂਥ ਬਣਾਏ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਵੋਟਰਾਂ ਨੂੰ ਵੋਟਿੰਗ ਦਾ ਵਧੀਆ ਤਜਰਬਾ ਦੇਣ ਲਈ ਹਲਕੇ ਵਿੱਚ 10 ਮਾਡਲ ਪੋਲਿੰਗ ਬੂਥ ਤਿਆਰ ਕੀਤੇ ਗਏ ਹਨ। ਇਸ ਤੋਂ ਇਲਾਵਾ ਇਕ ਪੋਲਿੰਗ ਬੂਥ ਦਾ ਸੰਚਾਲਨ ਸਿਰਫ਼ ਮਹਿਲਾ ਸਟਾਫ਼ ਵੱਲੋਂ ਕੀਤਾ ਜਾਵੇਗਾ।  

ਉਨ੍ਹਾ ਦੱਸਿਆ ਕਿ ਨਿਰਵਿਘਨ ਪੋਲਿੰਗ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ 872 ਪੋਲਿੰਗ ਸਟਾਫ਼ (ਰਿਜ਼ਰਵ ਸਮੇਤ) ਨਿਯੁਕਤ ਕੀਤਾ ਗਿਆ ਹੈ, ਜਿਸ ਨੂੰ ਪੋਲਿੰਗ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਸਿਖ਼ਲਾਈ ਪਹਿਲਾਂ ਹੀ ਪ੍ਰਦਾਨ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ 96 ਮਾਈਕਰੋ ਆਬਜ਼ਰਵਰ (ਰਿਜ਼ਰਵ ਸਮੇਤ) ਵੀ ਪੋਲਿੰਗ ਬੂਥਾਂ ’ਤੇ ਤਾਇਨਾਤ ਕੀਤੇ ਜਾਣਗੇ। 
ਡਾ. ਅਗਰਵਾਲ ਨੇ ਦੱਸਿਆ ਕਿ ਵੋਟਰਾਂ ਦੀ ਸੁਵਿਧਾ ਲਈ ਸਮੁੱਚੇ ਪੋਲਿੰਗ ਬੂਥਾਂ ’ਤੇ ਸਾਰੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਤੋਂ ਇਲਾਵਾ ਗਰਮੀ ਦੇ ਮੱਦੇਨਜ਼ਰ ਪੀਣ ਵਾਲਾ ਪਾਣੀ, ਛਾਂ, ਸ਼ਾਮਿਆਨੇ, ਛਬੀਲ ਆਦਿ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੀ.ਡਬਲਯੂ.ਡੀ. ਅਤੇ ਸੀਨੀਅਰ ਸਿਟੀਜ਼ਨ ਵੋਟਰਾਂ ਲਈ ਪੋਲਿੰਗ ਬੂਥਾਂ ’ਤੇ ਵੀਲ੍ਹ ਚੇਅਰਾਂ, ਰੈਂਪ, ਵਲੰਟੀਅਰ ਸਮੇਤ ਪਿੱਕ ਐਂਡ ਡਰਾਪ ਦੀ ਸਹੂਲਤ ਦਾ ਇੰਤਜ਼ਾਮ ਵੀ ਕੀਤਾ ਗਿਆ ਹੈ। 

ਟਾਪ ਹੈਡਲਾਈਨ

Jalandhar News: ਜਲੰਧਰ ਦੇ CT ਇੰਸਟੀਚਿਊਟ 'ਚ ਹੋਈ ਝੜਪ, ਕਸ਼ਮੀਰੀ ਵਿਦਿਆਰਥੀਆਂ 'ਤੇ ਲੱਗੇ ਦੋਸ਼, SHO ਬੋਲੇ...
Jalandhar News: ਜਲੰਧਰ ਦੇ CT ਇੰਸਟੀਚਿਊਟ 'ਚ ਹੋਈ ਝੜਪ, ਕਸ਼ਮੀਰੀ ਵਿਦਿਆਰਥੀਆਂ 'ਤੇ ਲੱਗੇ ਦੋਸ਼, SHO ਬੋਲੇ...
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Road Accident : ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਪਤੀ-ਪਤਨੀ ਤੇ ਬੇਟੀ ਦੀ ਮੌਤ , ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Road Accident : ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਪਤੀ-ਪਤਨੀ ਤੇ ਬੇਟੀ ਦੀ ਮੌਤ , ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Punjab bandh : ਜਲੰਧਰ ’ਚ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ , ਹਸਪਤਾਲ ਜਾ ਰਹੇ ਕਾਰ ਸਵਾਰ ਨੂੰ ਰੋਕਣ 'ਤੇ ਵਿਵਾਦ 
Punjab bandh : ਜਲੰਧਰ ’ਚ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ , ਹਸਪਤਾਲ ਜਾ ਰਹੇ ਕਾਰ ਸਵਾਰ ਨੂੰ ਰੋਕਣ 'ਤੇ ਵਿਵਾਦ 

ਵੀਡੀਓਜ਼

Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha
Bhai Jagtar Singh Hawara ਦੀ Parole ਨੂੰ ਲੈਕੇ ਆਈ ਵੱਡੀ ਖ਼ਬਰ! | Qaumi Insaaf Morcha | Abp Sanjha
Zirakpur News: ਵਿਦੇਸ਼ ਜਾਣ ਦਾ ਸੁਪਨਾ ਪਿਆ ਭਾਰੀ? PG ਅੰਦਰ ਜੋੜੇ ਨੇ ਚੁੱਕਿਆ ਖੌਫਨਾਕ ਕਦਮ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget