Punjab Budget: ਪੰਜਾਬ ਸਰਕਾਰ ਛੇਤੀ ਹੀ ਆਪਣਾ ਬਜਟ ਪੇਸ਼ ਕਰਨ ਜਾ ਰਹੀ ਹੈ ਪਰ ਇਸ ਨੂੰ ਲੈ ਕੇ ਹੋਣ ਵਾਲੀਆਂ ਮੀਟਿੰਗਾਂ ਵਿੱਚ ਦਿੱਲੀ ਦੀ ਮੰਤਰੀ ਅਤਿਸ਼ੀ ਦੀ ਸ਼ਮੂਲੀਅਤ ਨੂੰ ਲੈ ਕੇ ਚਰਚਾ ਹੋ ਰਹੀ ਹੈ। ਇਸ ਨੂੰ ਲੈ ਕੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੇ ਵੀ ਹੁਣ ਪੰਜਾਬ ਸਰਕਾਰ ਉੱਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਦੀ ਸਰਕਾਰ ਨੂੰ ਦਿੱਲੀ ਦੇ ਮੰਤਰੀ ਚਲਾ ਰਹੇ ਹਨ।


ਪਰਗਟ ਸਿੰਘ ਨੇ ਕਿਹਾ ਹੈ ਕਿ  ਵਿਧਾਨ ਸਭਾ ਵਿੱਚ ਪੇਸ਼ ਹੋਣ ਤੱਕ ਬਜਟ ਪ੍ਰੀਕਿਰਿਆ ਨੂੰ ਗੁਪਤ ਰੱਖਿਆ ਜਾਂਦਾ ਹੈ, ਪਰ ਆਮ ਆਦਮੀ ਪਾਰਟੀ ਸੂਬਿਆਂ ਦੀ ਪ੍ਰਭੂਸੱਤਾ ਅਤੇ ਸੰਵਿਧਾਨ ਨੂੰ ਛਿੱਕੇ ਟੰਗ ਰਹੀ ਹੈ। ਦਿੱਲੀ ਦੇ ਮੰਤਰੀ ਸਿੱਧੇ ਰੂਪ ਵਿੱਚ ਪੰਜਾਬ ਦੀ ਸਰਕਾਰ ਨੂੰ ਚਲਾ ਰਹੇ ਹਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਿਰਫ਼ ਕਠਪੁਤਲੀ ਬਣੇ ਹੋਏ ਹਨ।






ਵਿਧਾਇਕ ਪਰਗਟ ਸਿੰਘ ਨੇ ਸਵਾਲ ਪੁੱਛਦਿਆਂ ਕਿਹਾ ਕਿ ਬਾਹਰਲੇ ਸੂਬੇ ਦੇ ਮੰਤਰੀ ਵੱਲੋਂ ਇਸ ਤਰਾਂ ਦੇ ਗੈਰ ਸੰਵਿਧਾਨਕ ਦਖ਼ਲ ਲਈ ਮੁੱਖ ਮੰਤਰੀ ਕੋਈ ਕਾਰਵਾਈ ਕਰਣਗੇ ਜਾਂ ਪੰਜਾਬ ਦੇ ਸੰਵਿਧਾਨਿਕ ਹੱਕਾਂ ਨੂੰ ਮਾਰਦੇ ਰਹਿਣਗੇ?


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :