Jalandhar News: ਨੌਜਵਾਨ ਨੂੰ ਮਿਲੀ ਜ਼ਮਾਨਤ ਤਾਂ ਫੜ੍ਹਣ ਵਾਲੇ ਮੁਲਾਜ਼ਮ ਨੇ ਸੜਕ 'ਤੇ ਪੈ ਕੇ ਮਹਿਕਮੇ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
ਹੋਮ ਗਾਰਡ ਜਵਾਨ ਵੱਲੋਂ ਕੁਝ ਦਿਨ ਪਹਿਲਾਂ ਇੱਕ ਨੌਜਵਾਨ ਨੂੰ ਝਗੜੇ ਦੇ ਇੱਕ ਮਾਮਲੇ ਵਿੱਚ ਥਾਣੇ ਲਿਆਂਦਾ ਗਿਆ ਸੀ ਪਰ ਉਸ ਮਾਮਲੇ ਵਿੱਚ ਉਕਤ ਨੌਜਵਾਨ ਨੇ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ।
Jalandhar News: ਜਲੰਧਰ ਦੇਹਾਤ ਦੇ ਭੋਗਪੁਰ ਇਲਾਕੇ 'ਚ ਹੋਮ ਗਾਰਡ ਦਾ ਜਵਾਨ ਆਪਣੇ ਹੀ ਵਿਭਾਗ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਸੜਕ 'ਤੇ ਲੰਬਾ ਪੈ ਗਿਆ। ਹੋਮ ਗਾਰਡਜ਼ ਨੇ ਨੈਸ਼ਨਲ ਹਾਈਵੇਅ ਨੂੰ ਜਾਮ ਕਰ ਦਿੱਤਾ, ਜਿਸ ਕਾਰਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ।
ਇਹ ਵੀ ਪੜ੍ਹੋ: ਮਣੀਪੁਰ ਤੋਂ ਬਾਅਦ ਹੁਣ ਪੱਛਮੀ ਬੰਗਾਲ 'ਚ ਟੀਐਮਸੀ ਦੇ ਗੁੰਡਿਆਂ ਨੇ ਔਰਤ ਦੀ ਕੀਤੀ ਕੁੱਟਮਾਰ, ਨਗਨ ਕਰਕੇ ਪੂਰੇ ਪਿੰਡ 'ਚ ਘੁਮਾਇਆ
ਦਰਅਸਲ, ਇਸ ਹੋਮਗਾਰਡ ਜਵਾਨ ਨੇ ਕੁਝ ਦਿਨ ਪਹਿਲਾਂ ਇੱਕ ਨੌਜਵਾਨ ਨੂੰ ਲੜਾਈ ਦੇ ਦੋਸ਼ ਵਿੱਚ ਫੜਿਆ ਸੀ। ਹੋਮਗਾਰਡ ਨੇ ਉਸ ਨੂੰ ਫੜ ਲਿਆ ਅਤੇ ਭੋਗਪੁਰ ਥਾਣੇ ਲੈ ਆਏ। ਹੁਣ ਉਸ ਨੌਜਵਾਨ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਜਿਵੇਂ ਹੀ ਹੋਮ ਗਾਰਡ ਜਵਾਨ ਨੂੰ ਇਹ ਖ਼ਬਰ ਮਿਲੀ ਤਾਂ ਉਨ੍ਹਾਂ ਨੇ ਅਧਿਕਾਰੀਆਂ ਤੋਂ ਇਸ ਬਾਰੇ ਪੁੱਛਿਆ। ਅਧਿਕਾਰੀਆਂ ਵੱਲੋਂ ਕੋਈ ਸਪੱਸ਼ਟ ਜਵਾਬ ਨਾ ਦਿੱਤੇ ਜਾਣ 'ਤੇ ਹੋਮ ਗਾਰਡ ਦੇ ਜਵਾਨ ਗੁੱਸੇ 'ਚ ਆ ਗਿਆ ਅਤੇ ਰੋਸ ਵਜੋਂ ਪਠਾਨਕੋਟ ਹਾਈਵੇਅ ਜਾਮ ਕਰ ਦਿੱਤਾ।
ਇਹ ਵੀ ਪੜ੍ਹੋ: Punjab News: ਮੰਤਰੀ ਨੇ ਆਪਣੇ ਮਹਿਕਮੇ ਦੇ ਗਾਏ ਸੋਹਲੇ, ਕਿਹਾ- 16 ਮਹੀਨਿਆਂ 'ਚ ਆਈਆਂ ਸ਼ਿਕਾਇਤਾਂ ‘ਚੋਂ 98 ਫੀਸਦੀ ਦਾ ਹੋਇਆ ਨਿਪਟਾਰਾ
ਇਸ ਮਾਮਲੇ ਸਬੰਧੀ ਥਾਣਾ ਭੋਗਪੁਰ ਦੇ ਇੰਚਾਰਜ ਸੁਖਜੀਤ ਸਿੰਘ ਨੇ ਦੱਸਿਆ ਕਿ ਉਕਤ ਹੋਮ ਗਾਰਡ ਜਵਾਨ ਵੱਲੋਂ ਕੁਝ ਦਿਨ ਪਹਿਲਾਂ ਇੱਕ ਨੌਜਵਾਨ ਨੂੰ ਝਗੜੇ ਦੇ ਇੱਕ ਮਾਮਲੇ ਵਿੱਚ ਥਾਣੇ ਲਿਆਂਦਾ ਗਿਆ ਸੀ ਪਰ ਉਸ ਮਾਮਲੇ ਵਿੱਚ ਉਕਤ ਨੌਜਵਾਨ ਨੇ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਉਸ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ। ਇਸ ਤੋਂ ਬਾਅਦ ਮੁਲਾਜ਼ਮ ਵੱਲੋਂ ਪ੍ਰਦਰਸ਼ਨ ਕੀਤਾ ਗਿਆ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਕੀਤੀ ਗਈ ਸਖ਼ਤ ਕਾਰਵਾਈ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।