ਜਲੰਧਰ : ਸ਼ਾਹਕੋਟ ਤੋਂ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਕਾਰ ਨਾਲ ਇਕ ਸਕੂਟਰੀ ਦੀ ਜ਼ਬਰਦਸਤ ਟੱਕਰ ਹੋ ਗਈ। ਹਲਾਂਕਿ ਗਲਤੀ ਵਿਧਾਇਕ ਦੀ ਗੱਡੀ ਦੀ ਵੀ ਨਹੀਂ ਸੀ ਸਕੂਟਰ ਸਵਾਰ ਹਾਈਵੇ 'ਤੇ ਚੱਲਦਾ ਚੱਲਦਾ ਲਾਡੀ ਸ਼ੇਰੋਵਾਲੀਆ ਦੀ ਗੱਡੀ ਵੱਲ ਆ ਗਿਆ ਤੇ ਇਸ ਦੌਰਾਨ ਹਾਦਸਾ ਵਾਪਰ ਗਿਆ। ਇਹ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਦੂਜਾ ਗੰਭੀਰ ਰੂਪ ਵਿੱਚ ਜ਼ਖਮੀ ਹੈ।
ਮਰਨ ਵਾਲਾ ਬਜ਼ੁਰਗ ਸੀ ਜਿਸ ਦੀ ਪਛਾਣ ਰਾਮ ਕਿਸ਼ਨ ' ਤੇ ਜ਼ਖ਼ਮੀ ਦੀ ਪਛਾਣ ਰਾਮ ਪ੍ਰਕਾਸ਼ ਵਜੋਂ ਹੋਈ ਹੈ। ਇਹ ਦੌਵੇ ਹੁਸ਼ਿਆਰਪੁਰ ਦੇ ਪਿੰਡ ਢੀਂਡਾ ਦੇ ਰਹਿਣ ਵਾਲੇ ਸਨ। ਕਿਸੇ ਕੰਮ ਦੇ ਲਈ ਘਰੋਂ ਸਕੂਟਰੀ 'ਤੇ ਸਵਾਰ ਹੋ ਕੇ ਨਿਕਲੇ ਸਨ ਕਿ ਇਸ ਦੌਰਾਨ ਜ਼ਬਰਦਸਤ ਹਾਦਸਾ ਵਾਪਰ ਗਿਆ।
ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਮੰਗਲਵਾਰ ਸਵੇਰੇ ਆਪਣੀ ਕਾਰ 'ਚ ਸਵਾਰ ਹੋ ਕੇ ਚੰਡੀਗੜ੍ਹ ਜਾ ਰਹੇ ਸਨ। ਸਵੇਰੇ 10 ਵਜੇ ਜਦੋਂ ਉਨ੍ਹਾਂ ਦੀ ਕਾਰ ਬੰਗਾ-ਫਗਵਾੜਾ ਰੋਡ 'ਤੇ ਜੱਸੋਮਜਾਰਾ ਤੇ ਚੱਕ ਮੰਡੇਰਾ ਨੇੜੇ ਪੁੱਜੀ ਤਾਂ ਤੇਜ਼ ਰਫ਼ਤਾਰ ਨਾਲ ਸੜਕ ਪਾਰ ਕਰ ਰਹੀ ਮੈਇਸਟਰੋ ਸਕੂਟਰੀ ਨੰਬਰ ਪੀਬੀ-07-ਬੀਐੱਫ-8001 ਸਿੱਧੀ ਕਾਰ 'ਚ ਆਣ ਵੱਜੀ।
ਟੱਕਰ ਏਨੀ ਜ਼ਬਰਦਸਤ ਸੀ ਕਿ ਸਕੂਟਰ ਚਲਾ ਰਹੇ ਬਜ਼ੁਰਗ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਪਿੱਛੇ ਬੈਠਾ ਦੂਜਾ ਵਿਅਕਤੀ ਜ਼ਖ਼ਮੀ ਹੋ ਗਿਆ। ਵਿਧਾਇਕ ਨੇ ਜ਼ਖ਼ਮੀ ਰਾਮ ਪ੍ਰਕਾਸ਼ ਨੂੰ ਬੰਗਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ।
ਜਿੱਥੋਂ ਮੁੱਢਲੀ ਮੈਡੀਕਲ ਸਹਾਇਤਾ ਦੇਣ ਤੋਂ ਬਾਅਦ ਉਸ ਨੂੰ ਮੈਡੀਕਲ ਕਾਲਜ, ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਹਾਦਸੇ 'ਚ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਸਮੇਤ ਕਾਰ ਸਵਾਰ ਵਾਲ ਵਾਲ ਬਚ ਗਏ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial