Crime News: ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਔਰਤ ਨੇ ਕੀਤੀ ਬੇਅਦਬੀ, ਪੁਲਿਸ ਨੇ ਕੀਤੀ ਗ੍ਰਿਫ਼ਤਾਰ, ਮਾਨਸਿਕ ਬਿਮਾਰ ਦੱਸੀ ਜਾ ਰਹੀ ਔਰਤ
ਗੁਰਦੁਆਰਾ ਸਾਹਿਬ ਦੇ ਪਾਠੀ ਉੱਥੇ ਪਹੁੰਚੇ ਤੇ ਉਕਤ ਔਰਤ ਨੂੰ ਰੋਕ ਲਿਆ। ਔਰਤ ਨੂੰ ਰੋਕਿਆ ਗਿਆ ਅਤੇ ਪਿੰਡ ਵਾਸੀ ਅਤੇ ਗੁਰਦੁਆਰੇ ਵਿੱਚ ਮੌਜੂਦ ਲੋਕ ਤੁਰੰਤ ਮੌਕੇ 'ਤੇ ਇਕੱਠੇ ਹੋ ਗਏ ਜਿਸ ਤੋਂ ਬਾਅਦ ਔਰਤ ਨੂੰ ਤੁਰੰਤ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।

Punjab News: ਜਲੰਧਰ ਦੇ ਆਦਮਪੁਰ ਦੇ ਚੋਮੋ ਪਿੰਡ ਵਿੱਚ ਇੱਕ 55 ਸਾਲਾ ਔਰਤ ਨੇ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ। ਉੱਥੇ ਮੌਜੂਦ ਸ਼ਰਧਾਲੂਆਂ ਨੇ ਉਸਨੂੰ ਰੋਕਿਆ ਤੇ ਤੁਰੰਤ ਪੁਲਿਸ ਨੂੰ ਬੁਲਾਇਆ ਗਿਆ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਸੀਸੀਟੀਵੀ ਦੇ ਆਧਾਰ 'ਤੇ ਆਦਮਪੁਰ ਥਾਣੇ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਔਰਤ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੁਲਿਸ ਨੇ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਫੁਟੇਜ ਵੀ ਆਪਣੇ ਕਬਜ਼ੇ ਵਿੱਚ ਲੈ ਲਈ ਹੈ ਜਿਸ ਦੇ ਆਧਾਰ 'ਤੇ ਹੁਣ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਇਸ ਮਾਮਲੇ ਦੀ ਸਾਹਮਣੇ ਆਉਣ ਤੋਂ ਬਾਅਦ ਨਿਹੰਗ ਸਮੂਹ ਤੁਰੰਤ ਮੌਕੇ 'ਤੇ ਪਹੁੰਚ ਗਏ। ਇਸ ਘਟਨਾ ਨੂੰ ਅੰਜਾਮ ਦੇਣ ਵਾਲੀ ਔਰਤ ਮਾਨਸਿਕ ਤੌਰ 'ਤੇ ਕਮਜ਼ੋਰ ਦੱਸੀ ਜਾ ਰਹੀ ਹੈ। ਪੁਲਿਸ ਨੇ ਉਸਨੂੰ ਹਿਰਾਸਤ ਵਿੱਚ ਲੈ ਲਿਆ ਤੇ ਡਾਕਟਰੀ ਜਾਂਚ ਲਈ ਭੇਜ ਦਿੱਤਾ।
ਦਰਅਸਲ, ਇਹ ਘਟਨਾ ਅੱਜ ਸਵੇਰੇ ਵਾਪਰੀ, ਔਰਤ ਗੁਰਦੁਆਰਾ ਸਾਹਿਬ ਦੇ ਅੰਦਰ ਦਾਖਲ ਹੋ ਗਈ। ਸੀਸੀਟੀਵੀ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਔਰਤ ਨੇ ਗੁਰਦੁਆਰੇ ਦੇ ਅੰਦਰ ਪਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਨਾਲ ਛੇੜਛਾੜ ਕਰਨੀ ਸ਼ੁਰੂ ਕਰ ਦਿੱਤੀ ਤੇ ਫਿਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਕੋਲ ਪਏ ਪੱਤਿਆਂ ਨੂੰ ਪਾੜਨਾ ਅਤੇ ਸੁੱਟਣਾ ਸ਼ੁਰੂ ਕਰ ਦਿੱਤਾ।
ਇਸੇ ਦੌਰਾਨ ਗੁਰਦੁਆਰਾ ਸਾਹਿਬ ਦੇ ਪਾਠੀ ਉੱਥੇ ਪਹੁੰਚੇ ਤੇ ਉਕਤ ਔਰਤ ਨੂੰ ਰੋਕ ਲਿਆ। ਔਰਤ ਨੂੰ ਰੋਕਿਆ ਗਿਆ ਅਤੇ ਪਿੰਡ ਵਾਸੀ ਅਤੇ ਗੁਰਦੁਆਰੇ ਵਿੱਚ ਮੌਜੂਦ ਲੋਕ ਤੁਰੰਤ ਮੌਕੇ 'ਤੇ ਇਕੱਠੇ ਹੋ ਗਏ ਜਿਸ ਤੋਂ ਬਾਅਦ ਔਰਤ ਨੂੰ ਤੁਰੰਤ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















