ਪੁਲਿਸ ਮੁਲਾਜ਼ਮ ਨੇ ਮਾਰਿਆ ਮਹਿਲਾ ਦੇ ਥੱਪੜ, ਵਿਰੋਧ 'ਚ ਕਿਸਾਨਾਂ ਨੇ ਜਲੰਧਰ 'ਚ ਜਾਮ ਕੀਤਾ ਰੇਲਵੇ ਟਰੈਕ
ਦਿੱਲੀ-ਕਟੜਾ ਰਾਸ਼ਟਰੀ ਰਾਜਮਾਰਗ 'ਤੇ ਭਾਰਤਮਾਲਾ ਪ੍ਰਾਜੈਕਟ ਲਈ ਜ਼ਮੀਨ ਐਕਵਾਇਰ ਕਰਨ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀ ਕਿਸਾਨਾਂ 'ਚ ਇਹ ਔਰਤ ਵੀ ਸ਼ਾਮਲ ਸੀ। ਪੁਲਿਸ ਮੁਲਾਜ਼ਮ ਖ਼ਿਲਾਫ਼ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਗਏ ਹਨ।
Jalandhar News: ਗੁਰਦਾਸਪੁਰ ਜ਼ਿਲ੍ਹੇ 'ਚ ਪੁਲਿਸ ਕਰਮਚਾਰੀ ਵੱਲੋਂ ਬਜ਼ੁਰਗ ਮਹਿਲਾ ਕਿਸਾਨ ਦੇ ਥੱਪੜ ਮਾਰਨ ਦੀ ਘਟਨਾ ਦੇ ਵਿਰੋਧ 'ਚ ਵੀਰਵਾਰ ਨੂੰ ਪੰਜਾਬ ਦੇ ਜਲੰਧਰ 'ਚ ਕਿਸਾਨਾਂ ਨੇ ਰੇਲਵੇ ਟਰੈਕ ਜਾਮ ਕਰ ਦਿੱਤਾ। ਦਿੱਲੀ-ਕਟੜਾ ਰਾਸ਼ਟਰੀ ਰਾਜਮਾਰਗ 'ਤੇ ਭਾਰਤਮਾਲਾ ਪ੍ਰਾਜੈਕਟ ਲਈ ਜ਼ਮੀਨ ਐਕਵਾਇਰ ਕਰਨ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀ ਕਿਸਾਨਾਂ 'ਚ ਇਹ ਔਰਤ ਵੀ ਸ਼ਾਮਲ ਸੀ। ਔਰਤ ਨੂੰ ਥੱਪੜ ਮਾਰਨ ਦੇ ਵਿਰੋਧ 'ਚ ਕਿਸਾਨਾਂ ਨੇ ਲੁਧਿਆਣਾ-ਜਲੰਧਰ ਅਤੇ ਅੰਮ੍ਰਿਤਸਰ-ਜਲੰਧਰ ਮਾਰਗ 'ਤੇ ਰੇਲ ਪਟੜੀ 'ਤੇ ਜਾਮ ਲਾ ਦਿੱਤਾ।
ਭਾਜਪਾ ਨੇਤਾ ਨੇ ਵੀਡੀਓ ਟਵੀਟ ਕਰਕੇ ਕਾਰਵਾਈ ਦੀ ਕੀਤੀ ਮੰਗ
ਭਾਜਪਾ ਆਗੂ ਜੈਵੀਰ ਸ਼ੇਰਗਿੱਲ ਨੇ ਮਹਿਲਾ ਨੂੰ ਥੱਪੜ ਮਾਰਨ ਵਾਲੇ ਪੁਲਿਸ ਮੁਲਾਜ਼ਮ ਦੀ ਵੀਡੀਓ ਨੂੰ ਟਵੀਟ ਕਰਦਿਆਂ ਲਿਖਿਆ, 'ਪੰਜਾਬ ਖੇਤਰ ਦੇ ਗੁਰਦਾਸਪੁਰ ਦੇ ਇੱਕ ਪਿੰਡ ਵਿੱਚ ਇੱਕ ਮਹਿਲਾ ਕਿਸਾਨ ਦੇ ਥੱਪੜ ਮਾਰਨ ਵਾਲੇ ਪੰਜਾਬ ਪੁਲਿਸ ਅਧਿਕਾਰੀ ਦੀ ਸ਼ਰਮਨਾਕ ਕਾਰਵਾਈ। ਪੰਜਾਬ @PunjabPoliceInd ਨੂੰ ਇਸ ਵਿਅਕਤੀ ਖਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਵੀਡੀਓ ਵਿੱਚ ਇੱਕ ਪੁਲਿਸ ਮੁਲਾਜ਼ਮ ਇੱਕ ਪ੍ਰਦਰਸ਼ਨਕਾਰੀ ਔਰਤ ਨੂੰ ਥੱਪੜ ਮਾਰਦਾ ਨਜ਼ਰ ਆ ਰਿਹਾ ਹੈ।
#WATCH | Punjab: Railway main line between Ludhiana to Jalandhar and Amritsar Jalandhar-Jammu blocked as farmers protest on railway tracks in Jalandhar. They are protesting over the incident wherein a Policeman was seen slapping an elderly woman protester in Gurdaspur during… pic.twitter.com/byHUlnlEh4
— ANI (@ANI) May 18, 2023
ਪੁਲਿਸ ਮੁਲਾਜ਼ਮ ਖਿਲਾਫ਼ ਵਿਭਾਗੀ ਜਾਂਚ ਦੇ ਹੁਕਮ ਜਾਰੀ
ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ, ਪੁਲਿਸ ਮੁਲਾਜ਼ਮ ਨੂੰ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ ਤੇ ਉਸ ਖ਼ਿਲਾਫ਼ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਘਟਨਾ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੁਲਿਸ ਵੱਲੋਂ ਕਿਸਾਨਾਂ ’ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ ਤੇ ਧਰਨੇ ਦੌਰਾਨ ਇੱਕ ਕਿਸਾਨ ਦੀ ਪੱਗ ਵੀ ਲਾਹ ਦਿੱਤੀ ਗਈ ਹੈ। ਉਨ੍ਹਾਂ ਕਿਹਾ, ਇਸ ਦੌਰਾਨ ਔਰਤਾਂ ਨਾਲ ਗਲਤ ਵਿਵਹਾਰ ਕੀਤਾ ਗਿਆ ਅਤੇ ਕਈ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ