ਇੱਕ ਹੋਰ ਪ੍ਰਵਾਸੀ ਦੀ ਘਟੀਆ ਕਰਤੂਤ ! 4 ਸਾਲ ਦੀ ਬੱਚੀ ਨਾਲ ਕੀਤੀ ਗੰਦੀ ਹਰਕਤ, ਲੋਕਾਂ ਨੇ ਦਰਖੱਤ ਨਾਲ ਬੰਨ੍ਹ ਕੇ ਚਾੜ੍ਹਿਆ ਕੁਟਾਪਾ
ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਹੈ ਅਤੇ ਲੋਕਾਂ ਵਿੱਚ ਭਾਰੀ ਗੁੱਸਾ ਹੈ। ਪੁਲਿਸ ਨੇ ਦੋਸ਼ੀ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

Crime News: ਪੰਜਾਬ ਵਿੱਚ ਪਹਿਲਾਂ ਹੀ ਪ੍ਰਵਾਸੀਆਂ ਖ਼ਿਲਾਫ਼ ਗੁੱਸਾ ਫੁੱਟਿਆ ਹੋਇਆ ਹੈ ਪਰ ਹੁਣ ਤਾਜ਼ਾ ਮਾਮਲਾ ਜਲੰਧਰ ਤੋਂ ਆਇਆ ਹੈ ਜਿੱਥੇ ਇੱਕ ਪ੍ਰਵਾਸੀ ਨੇ 4 ਸਾਲ ਦੀ ਬੱਚੀ ਨਾਲ ਦੁਰਵਿਵਹਾਰ ਕੀਤਾ ਸੀ। ਔਰਤਾਂ ਨੇ ਦੋਸ਼ੀ ਨੂੰ ਫੜ ਲਿਆ ਅਤੇ ਉਸਦੀ ਕੁੱਟਮਾਰ ਕੀਤੀ। ਦੋਸ਼ ਹੈ ਕਿ ਦੋਸ਼ੀ ਨੌਜਵਾਨ ਬੱਚੀ ਨਾਲ ਗੰਦੀਆਂ ਹਰਕਤਾਂ ਕਰ ਰਿਹਾ ਸੀ। ਜਿਵੇਂ ਹੀ ਇਸ ਗੱਲ ਦਾ ਪਤਾ ਲੱਗਾ ਸਥਾਨਕ ਔਰਤਾਂ ਨੇ ਉਸਨੂੰ ਫੜ ਲਿਆ ਅਤੇ ਜਨਤਕ ਤੌਰ 'ਤੇ ਉਸਦੀ ਕੁੱਟਮਾਰ ਕੀਤੀ।
ਲੋਕਾਂ ਨੇ ਦੋਸ਼ੀ ਨੂੰ ਰੱਸੀਆਂ ਨਾਲ ਇੱਕ ਦਰੱਖਤ ਨਾਲ ਬੰਨ੍ਹ ਦਿੱਤਾ ਤੇ ਫਿਰ ਆਪਣਾ ਗੁੱਸਾ ਕੱਢਣ ਲਈ ਉਸਦੀ ਕੁੱਟਮਾਰ ਕੀਤੀ। ਇਸ ਤੋਂ ਬਾਅਦ ਦੋਸ਼ੀ ਵਿਰੁੱਧ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ, ਜਦੋਂ ਤੱਕ ਪੁਲਿਸ ਪਹੁੰਚੀ, ਲੋਕ ਦੋਸ਼ੀ 'ਤੇ ਆਪਣਾ ਗੁੱਸਾ ਕੱਢ ਚੁੱਕੇ ਸਨ। ਔਰਤਾਂ ਨੇ ਦੱਸਿਆ ਕਿ ਦੋਸ਼ੀ ਨੌਜਵਾਨ ਲੜਕੀ ਨੂੰ ਕਮਰੇ ਵਿੱਚ ਲੈ ਗਿਆ ਤੇ ਉਸ ਨਾਲ ਗ਼ਲਤ ਹਰਕਤ ਕੀਤੀ। ਨੌਜਵਾਨ ਕਮਰੇ ਵਿੱਚ ਲੜਕੀ ਨਾਲ ਅਰਧ-ਨਗਨ ਹਾਲਤ ਵਿੱਚ ਮਿਲਿਆ। ਇਸ ਤੋਂ ਬਾਅਦ ਲੋਕਾਂ ਦਾ ਗੁੱਸਾ ਦੋਸ਼ੀ 'ਤੇ ਭੜਕ ਉੱਠਿਆ।
ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਹੈ ਅਤੇ ਲੋਕਾਂ ਵਿੱਚ ਭਾਰੀ ਗੁੱਸਾ ਹੈ। ਪੁਲਿਸ ਨੇ ਦੋਸ਼ੀ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
ਇਸ ਤੋਂ ਪਹਿਲਾਂ ਹੁਸ਼ਿਆਰਪੁਰ ਵਿੱਚ ਵੀ ਅਜਿਹੀ ਹੀ ਇੱਕ ਘਟਨਾ ਸਾਹਮਣੇ ਆਈ ਸੀ, ਜਿਸ ਨਾਲ ਪੂਰੇ ਪੰਜਾਬ ਵਿੱਚ ਗੁੱਸੇ ਦੀ ਲਹਿਰ ਪੈਦਾ ਹੋ ਗਈ ਸੀ। ਮਾਸੂਮਾਂ ਨਾਲ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਸਥਾਨਕ ਨਿਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਕੋਈ ਵੀ ਵਿਅਕਤੀ ਅਜਿਹਾ ਘਿਨਾਉਣਾ ਕੰਮ ਕਰਨ ਤੋਂ ਪਹਿਲਾਂ ਸੌ ਵਾਰ ਸੋਚੇ। ਪੁਲਿਸ ਨੇ ਕਿਹਾ ਹੈ ਕਿ ਦੋਸ਼ੀ ਵਿਰੁੱਧ ਪੋਕਸੋ ਐਕਟ ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















