ਪੜਚੋਲ ਕਰੋ

Punjab News: ਜਲੰਧਰ 'ਚ ਚੌਥੀ ਮੰਜ਼ਿਲ ਤੋਂ ਡਿੱਗਿਆ ਨੌਜਵਾਨ, ਦਰਦਨਾਕ ਤਸਵੀਰਾਂ CCTV 'ਚ ਕੈਦ, ਪਰਿਵਾਰ ਦਾ ਇਲਜ਼ਾਮ, ਵੀਜ਼ਾ ਕੰਪਨੀ ਕਰਦੀ ਸੀ ਤੰਗ

ਮ੍ਰਿਤਕ ਦੀ ਪਛਾਣ ਜਲੰਧਰ ਦੇ ਰਹਿਣ ਵਾਲੇ ਗੌਰਵ ਵਜੋਂ ਹੋਈ ਹੈ, ਜਿਸ ਦੀ ਲਾਸ਼ ਨੂੰ ਪੁਲਿਸ ਨੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਜਲੰਧਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਹਾਲਾਂਕਿ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ, ਕੀ ਗੌਰਵ ਨੇ ਖ਼ੁਦ ਚੌਥੀ ਮੰਜ਼ਿਲ ਤੋਂ ਛਾਲ ਮਾਰੀ ਜਾਂ ਕਿਸੇ ਨੇ ਉਸ ਨੂੰ ਧੱਕਾ ਦਿੱਤਾ।

Punjab News: ਯੂਕੇ ਵੀਜ਼ਾ ਕਿੰਗ ਵਜੋਂ ਜਾਣੀ ਜਾਂਦੀ ਓਮ ਵੀਜ਼ਾ ਇਮੀਗ੍ਰੇਸ਼ਨ ਕੰਪਨੀ ਦੇ ਇੱਕ ਮੁਲਾਜ਼ਮ ਦੀ ਜਲੰਧਰ ਬੱਸ ਸਟੈਂਡ ਨੇੜੇ ਸਥਿਤ ਦਫ਼ਤਰ ਦੀ ਚੌਥੀ ਮੰਜ਼ਿਲ ਤੋਂ ਡਿੱਗ ਕੇ ਮੌਤ ਹੋ ਗਈ। ਇਹ ਕਰਮਚਾਰੀ ਲੰਬੇ ਸਮੇਂ ਤੋਂ ਓਮ ਵੀਜ਼ਾ ਇਮੀਗ੍ਰੇਸ਼ਨ ਕੰਪਨੀ ਵਿੱਚ ਕੰਮ ਕਰ ਰਿਹਾ ਸੀ।

ਮ੍ਰਿਤਕ ਦੀ ਪਛਾਣ ਜਲੰਧਰ ਦੇ ਰਹਿਣ ਵਾਲੇ ਗੌਰਵ ਵਜੋਂ ਹੋਈ ਹੈ, ਜਿਸ ਦੀ ਲਾਸ਼ ਨੂੰ ਪੁਲਿਸ ਨੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਜਲੰਧਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਹਾਲਾਂਕਿ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ, ਕੀ ਗੌਰਵ ਨੇ ਖ਼ੁਦ ਚੌਥੀ ਮੰਜ਼ਿਲ ਤੋਂ ਛਾਲ ਮਾਰੀ ਜਾਂ ਕਿਸੇ ਨੇ ਉਸ ਨੂੰ ਧੱਕਾ ਦਿੱਤਾ। ਇਸ ਦੇ ਨਾਲ ਹੀ ਜਦੋਂ ਪਰਿਵਾਰਕ ਮੈਂਬਰਾਂ ਨੂੰ ਗੌਰਵ ਦੀ ਮੌਤ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਹੰਗਾਮਾ ਕਰ ਦਿੱਤਾ ਅਤੇ ਓਮ ਵੀਜ਼ਾ ਏਜੰਸੀ 'ਤੇ ਗੰਭੀਰ ਦੋਸ਼ ਲਗਾਏ।

ਪਰਿਵਾਰਕ ਮੈਂਬਰਾਂ ਅਨੁਸਾਰ, ਉਨ੍ਹਾਂ ਨੂੰ ਰਾਤ 9.30 ਵਜੇ ਦੇ ਕਰੀਬ ਫ਼ੋਨ ਆਇਆ ਕਿ ਉਨ੍ਹਾਂ ਦਾ ਬੱਚਾ ਪਿਮਸ ਹਸਪਤਾਲ (ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼) ਵਿੱਚ ਦਾਖ਼ਲ ਹੈ। ਜਦੋਂ ਪਰਿਵਾਰ ਵਾਲੇ ਹਸਪਤਾਲ ਪੁੱਜੇ ਤਾਂ ਉਨ੍ਹਾਂ ਨੂੰ ਡਾਕਟਰਾਂ ਨੇ ਦੱਸਿਆ ਕਿ ਉਸ ਨੂੰ ਮ੍ਰਿਤਕ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ ਸੀ।

ਪਰਿਵਾਰਕ ਮੈਂਬਰਾਂ ਨੇ ਕਿਹਾ- ਸਾਨੂੰ ਨਹੀਂ ਪਤਾ ਕਿ ਇਹ ਕਿਵੇਂ ਹੋਇਆ, ਪਰ ਸਾਡਾ ਬੱਚਾ ਬਹੁਤ ਪਰੇਸ਼ਾਨ ਸੀ। ਉਸ ਨੂੰ ਰੋਜ਼ਾਨਾ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ। ਗੌਰਵ ਅਕਸਰ ਕਿਹਾ ਕਰਦਾ ਸੀ ਕਿ ਮੈਂ ਇੱਥੇ ਕੰਮ ਨਹੀਂ ਕਰਨਾ ਚਾਹੁੰਦਾ ਪਰ ਬਾਅਦ ਵਿੱਚ ਉਹ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਰਹੇ। ਪਰਿਵਾਰਕ ਮੈਂਬਰਾਂ ਨੇ ਓਮ ਵੀਜ਼ਾ ਕੰਪਨੀ 'ਤੇ ਇਹ ਦੋਸ਼ ਲਾਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਗੌਰਵ ਪਿਛਲੇ ਤਿੰਨ ਸਾਲਾਂ ਤੋਂ ਓਮ ਵੀਜ਼ਾ ਕੰਪਨੀ ਵਿੱਚ ਕੰਮ ਕਰ ਰਿਹਾ ਸੀ। ਫਿਲਹਾਲ ਪੁਲਿਸ ਇਸ ਮਾਮਲੇ 'ਚ ਖੁਦਕੁਸ਼ੀ ਦੇ ਕੋਣ ਤੋਂ ਜਾਂਚ ਕਰ ਰਹੀ ਹੈ। ਬੱਸ ਸਟੈਂਡ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਵਾਲੀ ਥਾਂ ਨੂੰ ਸੀਲ ਕਰ ਦਿੱਤਾ ਹੈ। ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਸੀਸੀਟੀਵੀ ਕੈਮਰੇ ਵੀ ਕਬਜ਼ੇ ਵਿੱਚ ਲਏ ਹਨ ਜਿਸ 'ਚ ਗੌਰਵ ਬੁਰੀ ਤਰ੍ਹਾਂ ਡਿੱਗਦਾ ਨਜ਼ਰ ਆ ਰਿਹਾ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਮੌਕੇ ’ਤੇ ਪੁੱਜ ਕੇ ਜਾਂਚ ਕਰਨ ਲੱਗੀ। ਪੁਲਿਸ ਨੇ ਤੁਰੰਤ  ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਸਬੂਤ ਇਕੱਠੇ ਕਰ ਲਏ ਹਨ। ਇਸ ਦੌਰਾਨ ਪੁਲੀਸ ਮ੍ਰਿਤਕ ਗੌਰਵ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕਰੇਗੀ। 

ਟਾਪ ਹੈਡਲਾਈਨ

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar News: ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
Jalandhar News: ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

Embed widget