Jalandhar News: ਜਲੰਧਰ ਵਿੱਚ ਨਸ਼ਾ ਛੁਡਾਊ ਕੇਂਦਰ ਨੇੜੇ ਇੱਕ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਅੱਜ ਯਾਨੀ ਸੋਮਵਾਰ ਦੁਪਹਿਰ ਨੂੰ ਵਾਪਰੀ। ਮ੍ਰਿਤਕ ਦੀ ਪਛਾਣ ਸਚਿਨ ਮਲਹੋਤਰਾ ਵਜੋਂ ਹੋਈ ਹੈ, ਜੋ ਕਿ ਜਲੰਧਰ ਦਾ ਰਹਿਣ ਵਾਲਾ ਸੀ।

ਐਤਵਾਰ ਰਾਤ ਨੂੰ ਸਚਿਨ ਦਾ ਕਿਸੇ ਨਾਲ ਮਾਮੂਲੀ ਝਗੜਾ ਹੋਇਆ ਸੀ, ਉਨ੍ਹਾਂ ਹੀ ਨੌਜਵਾਨਾਂ ਨੇ ਸਚਿਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਘਟਨਾ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ-5 ਦੀ ਪੁਲਿਸ ਘਟਨਾ ਸਥਾਨ ਦੀ ਜਾਂਚ ਕਰਨ ਲਈ ਮੌਕੇ 'ਤੇ ਪਹੁੰਚ ਗਈ। ਦੂਜੇ ਪਾਸੇ, ਆਪਣੇ ਪੁੱਤਰ ਦੀ ਮੌਤ ਦੀ ਜਾਣਕਾਰੀ ਮਿਲਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ ਹੋਇਆ ਪਿਆ ਹੈ।

ਸਚਿਨ ਮਲਹੋਤਰਾ ਦੀ ਮਾਂ ਨੇ ਕਿਹਾ ਕਿ ਹਮਲਾਵਰਾਂ ਨੇ ਪਿਛਲੇ ਦਿਨੀਂ ਦੇਰ ਰਾਤ ਉਨ੍ਹਾਂ ਦੇ ਪੁੱਤਰ ਦੀ ਕੁੱਟਮਾਰ ਕੀਤੀ ਸੀ। ਪਰ ਥਾਣਾ-5 ਦੀ ਪੁਲਿਸ ਨੇ ਕੋਈ ਠੋਸ ਕਾਰਵਾਈ ਨਹੀਂ ਕੀਤੀ। ਅੱਜ ਸੋਮਵਾਰ ਨੂੰ ਉਸੇ ਗੈਂਗ ਦੇ ਲੋਕ ਉਸ ਦੇ ਪੁੱਤਰ ਨੂੰ ਗੱਲ ਕਰਨ ਦੇ ਬਹਾਨੇ ਲੈ ਗਏ ਅਤੇ ਤਿੰਨ ਜਗ੍ਹਾ ਚਾਕੂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ। ਸਚਿਨ ਵਿਆਹਿਆ ਹੋਇਆ ਸੀ ਅਤੇ ਉਸਦੀ ਦੋ ਸਾਲ ਦੀ ਧੀ ਹੈ। ਪਰਿਵਾਰ ਦਾ ਦੋਸ਼ ਹੈ ਕਿ ਜੇਕਰ ਪੁਲਿਸ ਪਹਿਲਾਂ ਕਾਰਵਾਈ ਕਰਦੀ ਤਾਂ ਇਸ ਘਟਨਾ ਤੋਂ ਬਚਿਆ ਜਾ ਸਕਦਾ ਸੀ।

ਜਾਣਕਾਰੀ ਅਨੁਸਾਰ ਇੱਕ ਹੋਰ ਨੌਜਵਾਨ ਵੀ ਗੰਭੀਰ ਜ਼ਖਮੀ ਹੈ। ਉਸ ਦੇ ਸਿਰ 'ਤੇ ਚਾਕੂ ਮਾਰਿਆ ਗਿਆ ਸੀ। ਉਸਨੂੰ ਇਲਾਜ ਲਈ ਮ੍ਰਿਤਕ ਦੇ ਨਾਲ ਸਿਵਲ ਹਸਪਤਾਲ ਜਲੰਧਰ ਲਿਆਂਦਾ ਗਿਆ। ਫਿਲਹਾਲ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਥਾਣਾ ਡਿਵੀਜ਼ਨ ਨੰਬਰ-5 ਦੀ ਪੁਲਿਸ ਜ਼ਖਮੀ ਨੌਜਵਾਨ ਦਾ ਬਿਆਨ ਦਰਜ ਨਹੀਂ ਕਰ ਸਕੀ ਹੈ।

ਇਸ ਦੇ ਨਾਲ ਹੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਤਾਂ ਜੋ ਇਹ ਪਤਾ ਲੱਗ ਸਕੇ ਕਿ ਕਤਲ ਦੇ ਸਮੇਂ ਦੋਸ਼ੀ ਦੇ ਨਾਲ ਹੋਰ ਕੌਣ ਸੀ। ਫਿਲਹਾਲ ਪੁਲਿਸ ਨੇ ਇੱਕ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।