ਬੇਖੌਫ ਹੋਏ ਅਪਰਾਧੀ! 15-20 ਨੌਜਵਾਨਾਂ ਨੇ ਘਰ 'ਤੇ ਚਲਾਈਆਂ ਠਾਹ-ਠਾਹ ਗੋਲੀਆਂ, ਦਹਿਸ਼ਤ ਦਾ ਮਾਹੌਲ
Jalandhar News: ਜਲੰਧਰ ਵਿੱਚ ਇੱਕ ਵੱਡੀ ਘਟਨਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਹਥਿਆਰਬੰਦ ਨੌਜਵਾਨਾਂ ਨੇ ਇੱਕ ਘਰ ਵਿੱਚ ਗੋਲੀਆਂ ਚਲਾਈਆਂ ਅਤੇ ਭੰਨਤੋੜ ਕੀਤੀ।

Jalandhar News: ਜਲੰਧਰ ਵਿੱਚ ਇੱਕ ਵੱਡੀ ਘਟਨਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਹਥਿਆਰਬੰਦ ਨੌਜਵਾਨਾਂ ਨੇ ਇੱਕ ਘਰ ਵਿੱਚ ਗੋਲੀਆਂ ਚਲਾਈਆਂ ਅਤੇ ਭੰਨਤੋੜ ਕੀਤੀ। ਘਟਨਾ ਸਥਾਨ 'ਤੇ ਹਫੜਾ-ਦਫੜੀ ਮਚ ਗਈ, ਪਰ ਖੁਸ਼ਕਿਸਮਤੀ ਨਾਲ ਕੋਈ ਜ਼ਖਮੀ ਨਹੀਂ ਹੋਇਆ। ਇਹ ਘਟਨਾ ਸ਼ਾਹਕੋਟ ਦੇ ਪਿੰਡ ਬਾਊਪੁਰ ਖੁਰਦ ਵਿੱਚ ਵਾਪਰੀ, ਜਿੱਥੇ ਇੱਕ ਨਿਵਾਸੀ ਬਲਜੀਤ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਪੀੜਤ ਬਲਜੀਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਲੋਹੜੀ ਵਾਲੇ ਦਿਨ ਪਿੰਡ ਦੇ ਕੁਝ ਸ਼ਰਾਰਤੀ ਨੌਜਵਾਨ ਲੋਹੜੀ ਮੰਗ ਰਹੇ ਸਨ। ਉਸਦਾ ਪੁੱਤਰ ਕਿਸੇ ਕੰਮ ਤੋਂ ਵਾਪਸ ਆ ਰਿਹਾ ਸੀ ਤਾਂ ਸ਼ਰਾਰਤੀ ਨੌਜਵਾਨਾਂ ਨੇ ਉਸ ਨਾਲ ਬਦਸਲੂਕੀ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਪੁੱਤਰ ਨੇ ਘਰ ਵਾਪਸ ਆ ਕੇ ਸਾਰੀ ਘਟਨਾ ਦੱਸੀ ਤਾਂ ਪੂਰੇ ਪਿੰਡ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ।
ਉਕਤ ਨੌਜਵਾਨ ਇਸ ਗੱਲ 'ਤੇ ਰੰਜਿਸ਼ ਰੱਖਣ ਲੱਗ ਪਿਆ ਅਤੇ ਘਰ ਦੇ ਬਾਹਰ ਗਾਲੀ-ਗਲੋਚ ਕਰਨ ਲੱਗ ਪਿਆ। ਜਦੋਂ ਉਸਦਾ ਪੁੱਤਰ ਸ਼ਿਕਾਇਤ ਦਰਜ ਕਰਵਾਉਣ ਲਈ ਥਾਣੇ ਜਾ ਰਿਹਾ ਸੀ ਤਾਂ ਰਾਮਪੁਰ ਪਿੰਡ ਦੇ ਨੇੜੇ 15-20 ਨੌਜਵਾਨ ਗੱਡੀਆਂ ਵਿੱਚ ਆਏ ਅਤੇ ਉਸਦਾ ਪਿੱਛਾ ਕਰਨ ਲੱਗ ਪਏ।
ਜਦੋਂ ਪੁੱਤਰ ਭੱਜ ਕੇ ਘਰ ਆਇਆ ਤਾਂ ਨੌਜਵਾਨਾਂ ਨੇ ਉਸ ਦੇ ਘਰ 'ਤੇ ਲਗਭਗ 7 ਗੋਲੀਆਂ ਚਲਾਈਆਂ। ਉਨ੍ਹਾਂ ਘਰ ਦੀ ਭੰਨਤੋੜ ਕਰਕੇ ਬਾਹਰ ਖੜ੍ਹੇ ਮੋਟਰਸਾਈਕਲ ਦੀ ਵੀ ਭੰਨ-ਤੋੜ ਕੀਤੀ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਪੁਲਿਸ ਨੇ 20 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















