Jalandhar News: ਜਲੰਧਰ ਦੇ ਮਕਸੂਦਾਂ ਥਾਣੇ ਅਧੀਨ ਪੈਂਦੇ ਪਿੰਡ ਰਾਏਪੁਰ ਰਸੂਲਪੁਰ ਵਿੱਚ ਘਰ ਦੀ ਵੰਡ ਨੂੰ ਲੈ ਕੇ ਛੋਟੇ ਭਰਾ ਨੇ ਆਪਣੇ ਵੱਡੇ ਭਰਾ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਮ੍ਰਿਤਕ ਦੀ ਪਛਾਣ ਸਰਬਜੀਤ ਵਜੋਂ ਹੋਈ ਹੈ, ਜੋ ਰਾਏਪੁਰ ਦਾ ਰਹਿਣ ਵਾਲਾ ਹੈ।
ਘਟਨਾ ਤੋਂ ਬਾਅਦ ਮਕਸੂਦਾ ਥਾਣਾ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ। ਪਰਿਵਾਰ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਮੁਲਜ਼ਮ ਦੀ ਪਛਾਣ ਮਨਜੀਤ ਸਿੰਘ ਵਾਸੀ ਪਿੰਡ ਰਾਏਪੁਰ ਵਜੋਂ ਹੋਈ ਹੈ।
ਪੁਲਿਸ ਪਰਿਵਾਰ ਦੇ ਬਿਆਨ ਕਰ ਰਹੀ ਦਰਜ
ਜਾਣਕਾਰੀ ਦਿੰਦਿਆਂ ਹੋਇਆਂ ਮਕਸੂਦਾਂ ਥਾਣਾ ਇੰਚਾਰਜ ਬਲਬੀਰ ਸਿੰਘ ਨੇ ਦੱਸਿਆ ਕਿ ਸੋਮਵਾਰ ਰਾਤ ਨੂੰ ਰਾਏਪੁਰ ਪਿੰਡ ਵਿੱਚ ਜ਼ਮੀਨ ਦੀ ਵੰਡ ਨੂੰ ਲੈ ਕੇ ਦੋ ਭਰਾਵਾਂ ਵਿੱਚ ਝਗੜਾ ਹੋ ਗਿਆ। ਇਸ ਦੌਰਾਨ ਦੋਵਾਂ ਵਿਚਕਾਰ ਲੜਾਈ ਹੋ ਗਈ ਅਤੇ ਵੱਡੇ ਭਰਾ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ, ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਲੰਬੇ ਸਮੇਂ ਤੋਂ ਚੱਲ ਰਿਹਾ ਵਿਵਾਦ
ਮ੍ਰਿਤਕ ਦੀ ਪਤਨੀ ਰੁਪਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਸਰਬਜੀਤ ਦਾ ਉਸ ਦੇ ਦਿਓਰ ਮਨਜੀਤ ਸਿੰਘ ਨਾਲ ਪਿਛਲੇ ਕਈ ਮਹੀਨਿਆਂ ਤੋਂ ਜ਼ਮੀਨ ਦੀ ਵੰਡ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਜਿਸ ਕਾਰਨ ਉਸ ਦਾ ਦਿਓਰ ਮਨਜੀਤ ਸਿੰਘ ਸੋਮਵਾਰ ਰਾਤ ਨੂੰ ਕਰੀਬ 10 ਵਜੇ ਘਰ ਆਇਆ, ਤੇ ਘਰ ਆ ਕੇ ਬਹਿਸ ਕਰਨ ਅਤੇ ਉੱਚੀ-ਉੱਚੀ ਰੌਲਾ ਪਾਉਣ ਲੱਗ ਪਿਆ।
ਆਪਣੀ ਪਤਨੀ ਨੂੰ ਘਰ ਦੇ ਅੰਦਰ ਭੇਜ ਦਿੱਤਾ
ਇਸ ਤੋਂ ਬਾਅਦ ਜਦੋਂ ਮੈਂ ਆਪਣੇ ਪਤੀ ਨੂੰ ਬਾਹਰ ਦੇਖਣ ਲਈ ਆਈ, ਤਾਂ ਉਸ ਦੇ ਦਿਓਰ ਨੇ ਦੋਵਾਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਉਸ ਦੇ ਪਤੀ ਨੇ ਉਸ ਨੂੰ ਘਰ ਦੇ ਅੰਦਰ ਭੇਜ ਕੇ ਉਸ ਦੀ ਜਾਨ ਬਚਾਈ। ਮਨਜੀਤ ਨੇ ਆਪਣੇ ਭਰਾ ਸਰਬਜੀਤ 'ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਜ਼ਖਮੀ ਸਰਬਜੀਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ, ਪੁਲਿਸ ਮੌਕੇ 'ਤੇ ਪਹੁੰਚੀ ਅਤੇ ਸਰਬਜੀਤ ਨੂੰ ਹਿਰਾਸਤ ਵਿੱਚ ਲੈ ਲਿਆ ਹੈ।