Encounter: ਜਲੰਧਰ 'ਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁੱਠਭੇੜ, ਤਾੜ-ਤਾੜ ਚੱਲੀਆਂ ਗੋਲੀਆਂ, ਤਿੰਨ ਥਾਣਿਆਂ ਦੀ ਪੁਲਿਸ ਨੇ ਪਿੱਛਾ ਕਰਕੇ ਫੜ੍ਹਿਆ ਦੋਸ਼ੀ
ਇਸ ਮੌਕੇ ਘਟਨਾ ਵਾਲੀ ਥਾਂ ਉੱਤੇ ਗੋਲ਼ੀਆਂ ਵੀ ਚਲਾਈਆਂ ਗਈਆਂ ਹਨ। ਲੋਕਾਂ ਅਨੁਸਾਰ ਪਹਿਲੀ ਗੋਲੀ ਮੁਲਜ਼ਮ ਵੱਲੋਂ ਚਲਾਈ ਗਈ, ਦੂਜੀ ਗੋਲੀ ਪੁਲਿਸ ਵੱਲੋਂ ਚਲਾਈ ਗਈ। ਘਟਨਾ 'ਚ ਕੋਈ ਜ਼ਖਮੀ ਨਹੀਂ ਹੋਇਆ।
Punjab Police: ਜਲੰਧਰ 'ਚ ਅੱਜ ਸਵੇਰੇ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਏ ਮੁਕਾਬਲੇ ਨੇ ਜਮਸ਼ੇਰ ਖਾਸ ਇਲਾਕੇ 'ਚ ਸਨਸਨੀ ਫੈਲਾ ਦਿੱਤੀ ਹੈ। ਹਾਲਾਂਕਿ ਪੁਲਿਸ ਨੇ ਪੂਰੇ ਮਾਮਲੇ 'ਤੇ ਚੁੱਪੀ ਧਾਰੀ ਹੋਈ ਹੈ। ਸੂਤਰਾਂ ਅਨੁਸਾਰ ਥਾਣਾ ਸਦਰ ਦੀ ਪੁਲਿਸ ਨੇ ਇਸ ਮਾਮਲੇ ਵਿੱਚ ਵਾਰਦਾਤ ਵਾਲੀ ਥਾਂ ਤੋਂ ਇੱਕ ਨੌਜਵਾਨ ਨੂੰ ਹਿਰਾਸਤ ਵਿੱਚ ਲਿਆ ਹੈ।
ਮੌਕੇ ਉੱਤੇ ਮੌਜੂਦ ਗਵਾਹਾਂ ਨੇ ਕੀ ਕਿਹਾ ?
ਇਸ ਮੌਕੇ ਘਟਨਾ ਵਾਲੀ ਥਾਂ ਉੱਤੇ ਗੋਲ਼ੀਆਂ ਵੀ ਚਲਾਈਆਂ ਗਈਆਂ ਹਨ। ਲੋਕਾਂ ਅਨੁਸਾਰ ਪਹਿਲੀ ਗੋਲੀ ਮੁਲਜ਼ਮ ਵੱਲੋਂ ਚਲਾਈ ਗਈ, ਦੂਜੀ ਗੋਲੀ ਪੁਲਿਸ ਵੱਲੋਂ ਚਲਾਈ ਗਈ। ਚਸ਼ਮਦੀਦ ਨੇ ਦੱਸਿਆ ਕਿ ਜਲੰਧਰ ਛਾਉਣੀ ਦੇ ਪਿੰਡ ਕੁੱਕੜ ਪਿੰਡ ਦਾ ਇੱਕ ਨੌਜਵਾਨ ਸੀ ਜਿਸ ਦਾ ਪੁਲਿਸ ਕਾਫੀ ਦੇਰ ਤੋਂ ਪਿੱਛਾ ਕਰ ਰਹੀ ਸੀ। ਕੁੱਕੜਪਿੰਡ ਨੇੜੇ ਪੁਲਿਸ ਤੇ ਉਕਤ ਨੌਜਵਾਨ ਵਿਚਾਲੇ ਝਗੜਾ ਹੋ ਗਿਆ ਪਰ ਮੁਲਜ਼ਮ ਨੌਜਵਾਨ ਉਸ ਸਮੇਂ ਭੱਜਣ ਵਿੱਚ ਕਾਮਯਾਬ ਹੋ ਗਿਆ।
ਕਿਵੇਂ ਪੁਲਿਸ ਨੇ ਪਾਇਆ ਘੇਰਾ ?
ਅੱਜ ਯਾਨੀ ਮੰਗਲਵਾਰ ਸਵੇਰੇ ਇਹ ਨੌਜਵਾਨ ਟਾਟਾ ਹੈਰੀਅਰ ਕਾਰ 'ਚ ਜਮਸ਼ੇਰ ਖਾਸ ਆਇਆ ਸੀ। ਜਦੋਂ ਪੁਲਿਸ ਨੂੰ ਸੂਚਨਾ ਮਿਲੀ ਤਾਂ ਉਹ ਵੀ ਉੱਥੇ ਪਹੁੰਚੇ। ਜਦੋਂ ਮੁਲਜ਼ਮ ਨੇ ਪੁਲਿਸ ਨੂੰ ਦੇਖਿਆ ਤਾਂ ਉਹ ਆਪਣੀ ਕਾਰ ਭਜਾਉਣ ਲੱਗਾ। ਇਸ ਦੌਰਾਨ ਉਸ ਦੀ ਕਾਰ ਬੇਕਾਬੂ ਹੋ ਕੇ ਪਹਿਲਾਂ ਦਰੱਖਤ ਨਾਲ ਅਤੇ ਫਿਰ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ। ਸਦਰ ਥਾਣੇ ਸਮੇਤ ਕਰੀਬ ਤਿੰਨ ਥਾਣਿਆਂ ਦੀ ਪੁਲਿਸ ਮੁਲਜ਼ਮਾਂ ਦਾ ਪਿੱਛਾ ਕਰ ਰਹੀ ਸੀ। ਪੁਲਿਸ ਨੇ ਉਸ ਨੂੰ ਘੇਰ ਲਿਆ ਤੇ ਕਿਸੇ ਤਰ੍ਹਾਂ ਮੁਲਜ਼ਮਾਂ ਨੂੰ ਫੜ ਲਿਆ। ਇਸ ਦੌਰਾਨ ਗੋਲੀਬਾਰੀ ਵੀ ਹੋਈ। ਘਟਨਾ ਵਾਲੀ ਥਾਂ 'ਤੇ ਗੋਲੀਆਂ ਦੇ ਖੋਲ ਵੀ ਖਿੱਲਰੇ ਦੇਖੇ ਗਏ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।