Jalandhar Nihang Youth : ਜਲੰਧਰ ਦੇ ਲੰਮਾ ਪਿੰਡ ਚੌਂਕ ਤੋਂ ਹੁਸ਼ਿਆਰਪੁਰ ਰੋਡ 'ਤੇ ਸ਼ੇਖੇ ਫਲਾਈਓਵਰ ਦੇ ਨਜ਼ਦੀਕ ਇੱਕ ਨਿਹੰਗ ਸਿੰਘ ( Nihang Singh ) ਬਾਣੇ ਦੇ ਵਿੱਚ ਮੌਜੂਦ ਨੌਜਵਾਨ ਨੂੰ ਲੋਕਾਂ ਦੀ ਭੀੜ ਦੇ ਵੱਲੋਂ ਕੁੱਟਿਆ ਜਾ ਰਿਹਾ ਸੀ। ਲੋਕਾਂ ਨੇ ਇਲਜ਼ਾਮ ਲਗਾਏ ਹਨ ਕਿ ਕਾਲਜ ਤੋਂ ਆਉਂਦੀ ਹੋਈ ਲੜਕੀ ਦੇ ਨਾਲ ਇਸ ਦੇ ਵੱਲੋਂ ਛੇੜਛਾੜ ਕੀਤੀ ਗਈ ਹੈ ਤੇ ਲੜਕੀ ਦੇ ਨਾਲ ਗਲਤ ਹਰਕਰਤ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ ਸੀ।
ਜਿਸ ਕਰਕੇ ਲੋਕਾਂ ਦੀ ਭੀੜ ਵੱਲੋਂ ਇਸ ਨਾਲ ਕੁੱਟਮਾਰ ਕੀਤੀ ਗਈ, ਲੜਕੀ ਦੀ ਮਾਤਾ ਨੇ ਦੱਸਿਆ ਕਿ ਉਸ ਦੀ ਲੜਕੀ ਕਾਲਜ ਤੋਂ ਪੜ੍ਹ ਕੇ ਵਾਪਸ ਆ ਰਹੀ ਸੀ ਅਤੇ ਇਹ ਲੜਕੀ ਦਾ ਪਿੱਛਾ ਕਰ ਰਿਹਾ ਸੀ ਲੜਕੀ ਦੇ ਵਿਰੋਧ ਕਰਨ ਤੇ ਇਸ ਨੇ ਲੜਕੀ ਦੀ ਬਾਂਹ ਫੜੀ ਜਿਸ ਤੋਂ ਬਾਅਦ ਲੜਕੀ ਨੇ ਰੌਲਾ ਪਾ ਦਿੱਤਾ ਤੇ ਲੋਕ ਇਕੱਠੇ ਹੋ ਗਏ ਤੇ ਇਸਦੀ ਛਿੱਤਰ ਪਰੇਡ ਕਰਨੀ ਸ਼ੁਰੂ ਕਰ ਦਿੱਤੀ।
ਮੌਕੇ 'ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕੀ ਇਹ ਵਿਅਕਤੀ ਯੂਪੀ ਦਾ ਰਹਿਣ ਵਾਲਾ ਹੈ ਤੇ ਇੱਥੇ ਇਸ ਨੇ ਲੜਕੀ ਦੇ ਨਾਲ ਛੇੜਛਾੜ ਕੀਤੀ ਹੈ ਜਿਸ ਦੇ ਕਰਕੇ ਲੋਕਾਂ ਦੇ ਵੱਲੋਂ ਇਸ ਦੀ ਕੁੱਟਮਾਰ ਕੀਤੀ ਜਾ ਰਹੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ । ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ