ਪੜਚੋਲ ਕਰੋ

ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Jalandhar News: ਜਲੰਧਰ ਦੇ ਭਾਰਗਵ ਕੈਂਪ ਇਲਾਕੇ ਵਿੱਚ ਐਤਵਾਰ ਰਾਤ ਨੂੰ ਕੁਝ ਨੌਜਵਾਨਾਂ ਨੇ ਇੱਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸਦੀ ਹੱਤਿਆ ਕਰ ਦਿੱਤੀ।

Jalandhar News: ਜਲੰਧਰ ਦੇ ਭਾਰਗਵ ਕੈਂਪ ਇਲਾਕੇ ਵਿੱਚ ਐਤਵਾਰ ਰਾਤ ਨੂੰ ਕੁਝ ਨੌਜਵਾਨਾਂ ਨੇ ਇੱਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸਦੀ ਹੱਤਿਆ ਕਰ ਦਿੱਤੀ। ਕੁਝ ਘੰਟਿਆਂ ਦੇ ਅੰਦਰ ਹੀ ਪੁਲਿਸ ਨੇ ਮਾਮਲੇ ਦੀ ਜਾਂਚ ਦੌਰਾਨ ਤਿੰਨ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ।

ਪੁਲਿਸ ਨੇ ਦੋ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਧਰੁਵ ਕੁਮਾਰ ਅਤੇ ਸੁਨੀਲ ਕੁਮਾਰ ਉਰਫ਼ ਪਿੰਡੀ ਵਜੋਂ ਹੋਈ ਹੈ, ਜੋ ਕਿ ਭਾਰਗਵ ਕੈਂਪ ਦੇ ਰਹਿਣ ਵਾਲੇ ਹਨ। ਤੀਜੇ ਮੁਲਜ਼ਮ ਸੋਨੂੰ ਪੰਡਿਤ ਨੂੰ ਪੁਲਿਸ ਨੇ ਨਾਮਜ਼ਦ ਕੀਤਾ ਹੈ, ਜੋ ਅਜੇ ਤੱਕ ਫਰਾਰ ਹੈ।

ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਸਿਟੀ 2 ਹਰਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਬੀਤੀ ਰਾਤ ਕਰੀਬ 12:00 ਵਜੇ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਕਿ ਭਾਰਗਵ ਕੈਂਪ ਵਿੱਚ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਕਤਲ ਦੀ ਸੂਚਨਾ ਮਿਲਦੇ ਹੀ ਏਸੀਪੀ ਵੈਸਟ ਸਰਵਨਜੀਤ ਸਿੰਘ ਅਤੇ ਨਾਈਟ ਡੋਮੀਨੇਸ਼ਨ 'ਤੇ ਤਾਇਨਾਤ ਏਸੀਪੀ ਮਨਮੋਹਨ ਸਿੰਘ ਪੁਲਿਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ।

ਉੱਥੇ ਪਹੁੰਚ ਕੇ ਮੁੱਢਲੀ ਜਾਂਚ ਕੀਤੀ ਗਈ ਤਾਂ ਪਤਾ ਲੱਗਿਆ ਕਿ ਭਾਰਗਵ ਕੈਂਪ ਵਿੱਚ ਰਹਿਣ ਵਾਲੇ ਮੁੰਡਿਆਂ ਨੇ ਮਾਮੂਲੀ ਝਗੜੇ ਨੂੰ ਲੈ ਕੇ ਵਰੁਣ ਅਤੇ ਉਸ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ। ਇਸ ਵਿੱਚ ਇੱਕ ਲੜਕੇ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਿਸਦੀ ਪਛਾਣ ਵਰੁਣ ਕੁਮਾਰ ਵਜੋਂ ਹੋਈ ਹੈ।

ਏਡੀਸੀਪੀ ਨੇ ਕਿਹਾ ਕਿ ਮੌਕੇ 'ਤੇ ਪਹੁੰਚੇ ਅਧਿਕਾਰੀਆਂ ਨੇ ਰਾਤ ਨੂੰ ਹੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ 5 ਘੰਟਿਆਂ ਦੇ ਅੰਦਰ-ਅੰਦਰ ਦੋ ਦੋਸ਼ੀਆਂ ਨੂੰ ਲੱਭ ਕੇ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਨ੍ਹਾਂ ਤੋਂ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਤੀਜੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ।

ਟਾਪ ਹੈਡਲਾਈਨ

ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget