ਪੜਚੋਲ ਕਰੋ

Sangrur News: ਹੱਕ ਮੰਗਣ ਸੀਐਮ ਭਗਵੰਤ ਮਾਨ ਦੀ ਕੋਠੀ ਪਹੁੰਚੇ ਮੁਲਾਜ਼ਮਾਂ ਨੂੰ ਮਿਲੀਆਂ ਡਾਂਗਾਂ, ਕਈ ਜ਼ਖ਼ਮੀ, ਕਈਆਂ ਦੇ ਕੱਪੜੇ ਪਾਟੇ

ਦਰਅਸਲ ਐਤਵਾਰ ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਤੋਂ ਵੱਡੀ ਤਾਦਾਦ ’ਚ ਸੰਗਰੂਰ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਪੁੱਜੇ ਕੰਪਿਊਟਰ ਅਧਿਆਪਕਾਂ ਤੇ ਪੁਲਿਸ ਵਿਚਕਾਰ ਝੜਪ ਹੋ ਗਈ।

Sangrur News: ਮੁਲਾਜ਼ਮ ਸਰਕਾਰ ਤੋਂ ਔਖੇ ਦਿਖਾਈ ਦੇ ਰਹੇ ਹਨ। ਮੁਲਜ਼ਮਾਂ ਦਾ ਗੁੱਸਾ ਐਤਵਾਰ ਨੂੰ ਸੰਗਰੂਰ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਨੇੜੇ ਵੇਖਣ ਨੂੰ ਮਿਲਿਆ। ਇੱਥੇ ਬੇਕਾਬੂ ਹੋਏ ਕੰਪਿਊਟਰ ਅਧਿਆਪਕਾਂ 'ਤੇ ਪੁਲਿਸ ਨੇ ਡਾਂਗ ਵੀ ਵਰ੍ਹਾਈ। ਕੰਪਿਊਟਰ ਅਧਿਆਪਕਾਂ ਦਾ ਕਹਿਣਾ ਹੈ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 22 ਸਤੰਬਰ 2022 ਨੂੰ ਕੰਪਿਊਟਰ ਅਧਿਆਪਕਾਂ ਨੂੰ ਦੀਵਾਲੀ ਮੌਕੇ ਤੋਹਫ਼ਾ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਨਾ 6ਵਾਂ ਤਨਖਾਹ ਕਮਿਸ਼ਨ ਮਿਲਿਆ ਹੈ ਤੇ ਨਾ ਹੋਰ ਮੰਗਾਂ ਮੰਨੀਆਂ ਗਈਆਂ ਹਨ। 

ਦਰਅਸਲ ਐਤਵਾਰ ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਤੋਂ ਵੱਡੀ ਤਾਦਾਦ ’ਚ ਸੰਗਰੂਰ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਪੁੱਜੇ ਕੰਪਿਊਟਰ ਅਧਿਆਪਕਾਂ ਤੇ ਪੁਲਿਸ ਵਿਚਕਾਰ ਝੜਪ ਹੋ ਗਈ। ਇਸ ਦੌਰਾਨ ਕਈ ਪ੍ਰਦਰਸ਼ਨਕਾਰੀਆਂ ਦੀਆਂ ਪੱਗਾਂ ਲੱਥ ਗਈਆਂ, ਕੱਪੜੇ ਫ਼ਟ ਗਏ ਤੇ ਮਾਮੂਲੀ ਸੱਟਾਂ ਵੀ ਲੱਗੀਆਂ। 

ਇਸ ਮੌਕੇ ਪੁਲਿਸ ਦੇ ਬੈਰੀਕੇਡ ਪ੍ਰਦਰਸ਼ਨਕਾਰੀਆਂ ਨੇ ਪੁੱਟ ਦਿੱਤੇ ਤੇ ਉਹ ਪੁਲਿਸ ਨਾਕਾ ਟੱਪ ਕੇ ਅੱਗੇ ਵਧੇ ਪਰ ਦੂਜੇ ਨਾਕੇ ’ਤੇ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਸਰਕਾਰ ਨਾਲ ਮੀਟਿੰਗ ਤੈਅ ਕਰਾਉਣ ਲਈ ਕਾਫ਼ੀ ਸਮਾਂ ਪੁਲਿਸ ਅਧਿਕਾਰੀਆਂ ਤੇ ਯੂਨੀਅਨ ਆਗੂਆਂ ਦਰਮਿਆਨ ਗੱਲਬਾਤ ਚਲਦੀ ਰਹੀ ਪਰ ਗੱਲ ਕਿਸੇ ਤਣ ਪੱਤਣ ਨਾ ਲੱਗਣ ਕਾਰਨ ਮਾਹੌਲ ਮੁੜ ਤਣਾਅਪੂਰਨ ਬਣ ਗਿਆ ਤੇ ਦੋਵਾਂ ਧਿਰਾਂ ਵਿਚਕਾਰ ਝੜਪ ਹੋ ਗਈ।

ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਬੈਨਰ ਤੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ ਦੀ ਅਗਵਾਈ ਹੇਠ ਕੰਪਿਊਟਰ ਅਧਿਆਪਕ ਕੌਮੀ ਹਾਈਵੇਅ ਦੇ ਪਟਿਆਲਾ-ਸੰਗਰੂਰ ਬਾਈਪਾਸ ਦੇ ਓਵਰਬ੍ਰਿਜ ਨੇੜੇ ਇਕੱਠੇ ਹੋਏ ਜਿੱਥੇ ਰੋਸ ਰੈਲੀ ਕੀਤੀ ਗਈ। ਇਸ ਮਗਰੋਂ ਰੋਸ ਮਾਰਚ ਕਰਦਿਆਂ ਜਿਉਂ ਹੀ ਕੰਪਿਊਟਰ ਅਧਿਆਪਕ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਨੇੜੇ ਪੁੱਜੇ ਤਾਂ ਪੁਲਿਸ ਨੇ ਨਾਕੇਬੰਦੀ ਕਰਕੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਬੈਰੀਕੇਡ ਪੁੱਟ ਦਿੱਤੇ ਪਰ ਅਗਲੀ ਨਾਕੇਬੰਦੀ ’ਤੇ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। 

ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ ਨੇ ਦੋਸ਼ ਲਾਇਆ ਕਿ ਪੁਲੀਸ ਵਲੋਂ ਕੰਪਿਊਟਰ ਅਧਿਆਪਕਾਂ ਉਪਰ ਲਾਠੀਚਾਰਜ ਕੀਤਾ ਗਿਆ ਜਿਸ ਦੌਰਾਨ ਉਨ੍ਹਾਂ ਤੋਂ ਇਲਾਵਾ ਪਰਮਿੰਦਰ ਸਿੰਘ, ਰੋਬਨਿ ਸ਼ਰਮਾ ਮਾਲੇਰਕੋਟਲਾ, ਨੈਬ ਸਿੰਘ ਅਹਿਮਦਗੜ੍ਹ, ਪਰਵਿੰਦਰ ਸਿੰਘ, ਰਾਖੀ ਮੈਨਨ, ਹਰਜਿੰਦਰ ਕੌਰ, ਅਨਿਲ ਐਰੀ, ਪਰਮਵੀਰ ਸਿੰਘ, ਪਰਮ ਸੰਧੂ ਤੇ ਭਰਾਤਰੀ ਆਗੂਆਂ ਬਲਵੀਰ ਚੰਦ, ਬਲਜੀਤ ਸਿੰਘ ਦੇ ਸੱਟਾਂ ਲੱਗੀਆਂ ਹਨ। ਕਈਆਂ ਦੀਆਂ ਪੱਗਾਂ ਲੱਥ ਗਈਆਂ ਤੇ ਕੱਪੜੇ ਤੱਕ ਫ਼ਟ ਗਏ ਹਨ। 

ਉਨ੍ਹਾਂ ਕਿਹਾ ਕਿ ਸਰਕਾਰ ਸੱਤਾ ਦੇ ਜ਼ੋਰ ਨਾਲ ਕੰਪਿਊਟਰ ਅਧਿਆਪਕਾਂ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ ਜਦੋਂਕਿ ਉਹ ਆਪਣਾ ਹੱਕ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਨੂੰ 6ਵਾਂ ਤਨਖਾਹ ਕਮਿਸ਼ਨ ਮਿਲ ਚੁੱਕਿਆ ਹੈ ਪਰ ਕੰਪਿਊਟਰ ਅਧਿਆਪਕਾਂ ਨੂੰ ਜਾਣਬੁੱਝ ਕੇ ਵਾਂਝਾ ਰੱਖਿਆ ਗਿਆ ਹੈ। 

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 22 ਸਤੰਬਰ 2022 ਨੂੰ ਕੰਪਿਊਟਰ ਅਧਿਆਪਕਾਂ ਨੂੰ ਦੀਵਾਲੀ ਮੌਕੇ ਤੋਹਫ਼ਾ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਨਾ 6ਵਾਂ ਤਨਖਾਹ ਕਮਿਸ਼ਨ ਮਿਲਿਆ ਹੈ ਤੇ ਨਾ ਹੋਰ ਮੰਗਾਂ ਮੰਨੀਆਂ ਗਈਆਂ ਹਨ। ਹੁਣ ਤਕ 90 ਦੇ ਕਰੀਬ ਕੰਪਿਊਟਰ ਅਧਿਆਪਕਾਂ ਦੀ ਮੌਤ ਹੋ ਚੁੱਕੀ ਹੈ ਜਿਨ੍ਹਾਂ ਦੇ ਆਸ਼ਰਿਤਾਂ ਨੂੰ ਨਾ ਨੌਕਰੀ ਤੇ ਨਾ ਵਿੱਤੀ ਸਹਾਇਤਾ ਦਿੱਤੀ ਗਈ ਹੈ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਯੂਨੀਅਨ ਦੀ ਕੈਬਨਿਟ ਸਬ ਕਮੇਟੀ ਨਾਲ 16 ਨਵੰਬਰ ਦੀ ਮੀਟਿੰਗ ਤੈਅ ਕਰਵਾਈ ਗਈ ਜਿਸ ਮਗਰੋਂ ਪ੍ਰਦਰਸ਼ਨ ਖਤਮ ਹੋਇਆ।

ਟਾਪ ਹੈਡਲਾਈਨ

Jalandhar News: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
Punjab News: ਪੰਜਾਬ 'ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ...
ਪੰਜਾਬ ਤੋਂ ਮੰਦਭਾਗੀ ਖ਼ਬਰ! ਕੁੱਤਿਆਂ ਦੇ ਝੁੰਡ ਨੇ ਸਾਬਕਾ ਸਰਪੰਚ ਨੂੰ ਵੱਢਿਆ; ਹੋਈ ਮੌਤ
ਪੰਜਾਬ ਤੋਂ ਮੰਦਭਾਗੀ ਖ਼ਬਰ! ਕੁੱਤਿਆਂ ਦੇ ਝੁੰਡ ਨੇ ਸਾਬਕਾ ਸਰਪੰਚ ਨੂੰ ਵੱਢਿਆ; ਹੋਈ ਮੌਤ
ਜਲੰਧਰ 'ਚ ਵਾਪਰਿਆ ਦਰਦਨਾਕ ਹਾਦਸਾ! 15 ਫੁੱਟ ਡੂੰਘੇ ਖੇਤ 'ਚ ਡਿੱਗੀ ਕਾਰ; ਮੱਚਿਆ ਹੜਕੰਪ
ਜਲੰਧਰ 'ਚ ਵਾਪਰਿਆ ਦਰਦਨਾਕ ਹਾਦਸਾ! 15 ਫੁੱਟ ਡੂੰਘੇ ਖੇਤ 'ਚ ਡਿੱਗੀ ਕਾਰ; ਮੱਚਿਆ ਹੜਕੰਪ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ
NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Embed widget