ਪੜਚੋਲ ਕਰੋ

Punjab Crime News: ਫਿਲਮੀ ਸਟੋਰੀ ਤੋਂ ਘੱਟ ਨਹੀਂ ਇਹ ਕਤਲ ਦੀ ਵਾਰਦਾਤ, ਖ਼ੁਦ ਨੂੰ ਮਰਿਆ ਹੋਇਆ ਸਾਬਿਤ ਕਰਨ ਲਈ ਰਚੀ ਇਹ ਸਾਜ਼ਿਸ਼, ਜਾਣ ਕੇ ਕੰਬ ਜਾਵੇਗੀ ਰੂਹ

ਲੁਧਿਆਣਾ ਵਿੱਚ ਸਿਰ ਕੱਟੀ ਲਾਸ਼ ਮਿਲਣ ਦੇ ਮਾਮਲੇ ਵਿੱਚ ਖੁਲਾਸਾ ਹੋਇਆ ਹੈ। ਪੁਲਿਸ ਨੇ ਪਤੀ-ਪਤਨੀ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀ 10 ਸਾਲ ਤੋਂ ਫਰਾਰ ਸੀ। ਉਸ ਖ਼ਿਲਾਫ਼ ਵੱਖ-ਵੱਖ ਸੂਬਿਆਂ ਵਿੱਚ 5 ਕਤਲ ਮਾਮਲੇ ਦਰਜ ਹਨ।

Punjab News:  ਲੁਧਿਆਣਾ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਮ੍ਰਿਤਕ ਸਾਬਤ ਕਰਨ ਲਈ ਇੱਕ ਵਿਅਕਤੀ ਦਾ ਕਤਲ ਕਰ ਕੇ ਆਪਣਾ ਪਛਾਣ ਪੱਤਰ ਉਸ ਦੀ ਜੇਬ ਵਿੱਚ ਪਾ ਦਿੱਤਾ ਅਤੇ ਉਸ ਦੀ ਲਾਸ਼ ਦੇ ਟੁਕੜੇ-ਟੁਕੜੇ ਕਰਕੇ ਵੱਖ-ਵੱਖ ਥਾਵਾਂ 'ਤੇ ਸੁੱਟ ਦਿੱਤੇ। ਇੱਥੇ ਇਸ ਕੰਮ ਵਿੱਚ ਮੁਲਜ਼ਮ ਦੀ ਪਤਨੀ ਨੇ ਵੀ ਉਸ ਦਾ ਸਾਥ ਦਿੱਤਾ ਤਾਂ ਦੋਵੇਂ ਲਾਸ਼ਾਂ ਦੇ ਟੁਕੜਿਆਂ ਨੂੰ ਬੋਰੀ ਵਿੱਚ ਪਾ ਕੇ ਛੁਪਾਉਣ ਲਈ ਸਕੂਟੀ ’ਤੇ ਨਿਕਲ ਗਏ ਪਰ ਜਦੋਂ ਉਹ ਸੀਸੀਟੀਵੀ ਵਿੱਚ ਕੈਦ ਹੋ ਗਏ ਤਾਂ ਉਹਨਾਂ ਦਾ ਸਾਰਾ ਰਾਜ਼ ਖੁੱਲ੍ਹ ਗਿਆ।


ਕਈ ਸੂਬਿਆਂ ਦਾ ਮੋਸਟ ਵਾਂਟੇਡ ਹੈ ਦੋਸ਼ੀ ਪੰਕਜ 


ਲੁਧਿਆਣਾ ਦੇ ਆਦਰਸ਼ ਨਗਰ ਵਿੱਚ ਇੱਕ ਸਿਰ ਕੱਟੀ ਲਾਸ਼ ਬਰਾਮਦ ਹੋਈ ਸੀ। ਜਿਸਦੇ ਚਲਦੇ ਪੁਲਿਸ ਨੇ ਪਤੀ-ਪਤਨੀ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਸ਼ੀ ਦਾ ਨਾਂ ਪੰਕਜ ਹੈ, ਉਹ ਕਈ ਸੂਬਿਆਂ ਦਾ ਮੋਸਟ ਵਾਂਟੇਡ ਅਪਰਾਧੀ ਹੈ। ਆਪਣੀ ਪਛਾਣ ਮਿਟਾਉਣ ਲਈ ਉਸ ਨੇ ਇਕ ਵਿਅਕਤੀ ਦਾ ਕਤਲ ਕਰਕੇ ਆਪਣਾ ਪਛਾਣ ਪੱਤਰ ਉਸ ਦੀ ਜੇਬ ਵਿੱਚ ਪਾ ਦਿੱਤਾ ਤਾਂ ਕਿ ਲੋਕ ਉਸ ਨੂੰ ਉਸ ਦੀ ਲਾਸ਼ ਸਮਝਣ। ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਕਮਿਸ਼ਨਰ ਮਨਦੀਪ ਸਿੱਧੂ ਨੇ ਦੱਸਿਆ ਕਿ ਪੰਕਜ ਨਾਂ ਦੇ ਇਸ ਅਪਰਾਧੀ ਨੇ ਉਕਤ ਵਿਅਕਤੀ ਦਾ ਗਲਾ ਅਤੇ ਉਂਗਲਾਂ ਕੱਟ ਕੇ ਬੋਰੀ 'ਚ ਪਾ ਕੇ ਧੜ ਨੂੰ ਵੱਖਰੀ ਬੋਰੀ 'ਚ ਪਾ ਰੱਖਿਆ ਸੀ, ਜਿਸ ਤੋਂ ਬਾਅਦ ਐਕਟਿਵਾ ਉੱਤੇ ਸਵਾਰ ਉਸ ਦੀ ਪਤਨੀ ਬੋਰੀ ਲੈ ਕੇ ਬੈਠ ਗਈ ਤੇ ਲਾਸ਼ ਨੂੰ ਕਿਸੇ ਖਾਲੀ ਜਗ੍ਹਾ ਉੱਤੇ ਸੁੱਟ ਦਿੱਤਾ। ਪੁਲਿਸ ਨੇ ਜਾਂਚ ਸ਼ੁਰੂ ਕੀਤੀ ਤਾਂ ਦੋਵੇਂ ਪਤੀ-ਪਤਨੀ ਸੀਸੀਟੀਵੀ 'ਚ ਨਜ਼ਰ ਆਏ, ਜਿਸ ਤੋਂ ਬਾਅਦ ਪੁਲਿਸ ਗੰਭੀਰਤਾ ਦਿਖਾਉਂਦੇ ਹੋਏ ਦੋਸ਼ੀ ਤੱਕ ਪਹੁੰਚ ਗਈ।


ਇੰਝ ਕੀਤੀ ਰਾਮ ਪ੍ਰਸਾਦ ਦੀ ਹੱਤਿਆ 


ਦੋਸ਼ੀ ਪੰਕਜ ਮੂਲ ਰੂਪ ਤੋਂ ਬਿਹਾਰ ਦਾ ਰਹਿਣ ਵਾਲਾ ਹੈ। ਉਹ ਇਸ ਸਮੇਂ ਆਦਰਸ਼ ਨਗਰ ਲੁਧਿਆਣਾ ਵਿੱਚ ਰਹਿ ਰਿਹਾ ਸੀ। ਇੱਥੇ ਉਸ ਨੇ ਆਪਣੀ ਦਿੱਖ ਵਾਲੇ ਵਿਅਕਤੀ ਦੀ ਤਲਾਸ਼ ਕੀਤੀ ਜਿਸ ਦਾ ਨਾਮ ਰਾਮ ਪ੍ਰਸਾਦ ਸੀ, ਉਸ ਨੇ ਪਹਿਲਾਂ ਰਾਮ ਪ੍ਰਸਾਦ ਨਾਲ ਦੋਸਤੀ ਕੀਤੀ ਤੇ ਫਿਰ ਉਸ ਨੂੰ ਸ਼ਰਾਬ ਪਿਲਾਉਣੀ ਸ਼ੁਰੂ ਕਰ ਦਿੱਤੀ। ਫਿਰ ਇੱਕ ਦਿਨ ਸ਼ਰਾਬ ਦੇ ਨਸ਼ੇ ਵਿੱਚ ਕਾਤਲ ਪੰਕਜ ਨੇ ਰਾਮ ਪ੍ਰਸਾਦ ਦਾ ਗਲਾ ਵੱਢ ਦਿੱਤਾ। ਫਿਰ ਉਸ ਨੇ ਲਾਸ਼ ਨੂੰ ਕੱਟ ਕੇ ਉਸ ਨੂੰ ਸੁੱਟਣ ਦੀ ਯੋਜਨਾ ਬਣਾਈ। ਦੋਸ਼ੀ ਪੰਕਜ ਪਿਛਲੇ 10 ਸਾਲਾਂ ਤੋਂ ਫਰਾਰ ਸੀ। ਉਸ ਖ਼ਿਲਾਫ਼ ਵੱਖ-ਵੱਖ ਸੂਬਿਆਂ ਵਿੱਚ ਕਤਲ ਦੇ 5 ਮਾਮਲੇ ਦਰਜ ਹਨ।

ਟਾਪ ਹੈਡਲਾਈਨ

Jalandhar News: ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget