ਪੜਚੋਲ ਕਰੋ

Ludhiana News: ਕਦੋਂ ਰੁਕੇਗਾ ਕਰਜ਼ੇ ਦਾ ਕਹਿਰ! ਇੱਕ ਹੋਰ ਅੰਨ੍ਹਦਾਤਾ ਨੇ ਲਾਈ ਮੌਤ ਗਲੇ

ਤਾਜ਼ਾ ਮਾਮਲਾ ਜਗਰਾਓਂ ਤੋਂ ਆਇਆ ਹੈ। ਇੱਥੋਂ ਕੁਝ ਦੂਰੀ ’ਤੇ ਸਥਿਤ ਪਿੰਡ ਬਾਸੂਵਾਲ ਦੇ ਰਹਿਣ ਵਾਲੇ ਇੱਕ ਕਿਸਾਨ ਨੇ ਕਰਜ਼ੇ ਦੇ ਬੋਝ ਕਾਰਨ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

Ludhiana News: ਕਰਜ਼ ਪੰਜਾਬ ਦੀ ਕਿਸਾਨੀ ਨੂੰ ਲਗਾਤਾਰ ਨਿਗਲਦਾ ਜਾ ਰਿਹਾ ਹੈ। ਕਰਜ਼ਾ ਦੇ ਬੋਝ ਹੇਠ ਦੱਬੇ ਕਿਸਾਨ ਆਏ ਦਿਨ ਮੌਤ ਨੂੰ ਗਲੇ ਲਾ ਰਹੇ ਹਨ। ਫਸਲਾਂ ਦੇ ਸਹੀ ਭਾਅ ਨਾ ਮਿਲਣ ਤੇ ਮਹਿੰਗਾਈ ਕਾਰਨ ਖਰਚੇ ਵਧਣ ਦੇ ਚੱਲ਼ਦਿਆਂ ਛੋਟੀ ਖੇਤੀ ਘਾਟੇ ਦਾ ਸੌਦਾ ਬਣ ਗਿਆ ਹੈ। ਇਸ ਲਈ ਹੀ ਕਿਸਾਨਾਂ ਨੇ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਹੋਇਆ ਹੈ। 

ਤਾਜ਼ਾ ਮਾਮਲਾ ਜਗਰਾਓਂ ਤੋਂ ਆਇਆ ਹੈ। ਇੱਥੋਂ ਕੁਝ ਦੂਰੀ ’ਤੇ ਸਥਿਤ ਪਿੰਡ ਬਾਸੂਵਾਲ ਦੇ ਰਹਿਣ ਵਾਲੇ ਇੱਕ ਕਿਸਾਨ ਨੇ ਕਰਜ਼ੇ ਦੇ ਬੋਝ ਕਾਰਨ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ 50 ਸਾਲਾ ਗੁਰਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।

ਜਾਂਚ ਅਧਿਕਾਰੀ ਥਾਣਾ ਹਠੂਰ ਦੇ ਏਐਸਆਈ ਸੁਲੱਖਣ ਸਿੰਘ ਨੇ ਦੱਸਿਆ ਕਿ ਮ੍ਰਿਤਕ ਖੇਤ ਮਜ਼ਦੂਰੀ ਦਾ ਕੰਮ ਕਰਦਾ ਸੀ। ਉਸ ਨੇ ਦੱਸਿਆ ਕਿ ਮ੍ਰਿਤਕ ਦੇ ਰਿਸ਼ਤੇਦਾਰਾਂ ਅਨੁਸਾਰ ਉਸ ਕੋਲ ਸਿਰਫ਼ 2.5 ਏਕੜ ਜ਼ਮੀਨ ਸੀ, ਜਿਸ ਵਿੱਚੋਂ 1 ਏਕੜ ਜ਼ਮੀਨ ਪਹਿਲਾਂ ਹੀ ਵਿਕ ਚੁੱਕੀ ਸੀ, ਜਦੋਂਕਿ ਡੇਢ ਏਕੜ ਜ਼ਮੀਨ ਗਿਰਵੀ ਹੈ।

ਇੰਨਾ ਹੀ ਨਹੀਂ ਉਸ 'ਤੇ 10 ਲੱਖ ਰੁਪਏ ਦੇ ਕਰਜ਼ੇ ਦਾ ਬੋਝ ਸੀ। ਇਸ ਕਾਰਨ ਮ੍ਰਿਤਕ ਗੁਰਦੀਪ ਸਿੰਘ ਕਾਫੀ ਸਮੇਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਮ੍ਰਿਤਕ ਕਿਸਾਨ ਨੇ ਆਪਣੇ ਘਰ ਵਿੱਚ ਰੱਖੀ ਕੀਟਨਾਸ਼ਕ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਬਾਰੇ ਜਿਵੇਂ ਹੀ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਤਾਂ ਉਹ ਤੁਰੰਤ ਉਸ ਨੂੰ ਪਿੰਡ ਰੂਮੀ ਦੇ ਨਿੱਜੀ ਹਸਪਤਾਲ ਲੈ ਗਏ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਸ ਸਬੰਧੀ ਸੂਚਨਾ ਮਿਲਣ 'ਤੇ ਥਾਣਾ ਹਠੂਰ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਫਿਲਹਾਲ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਧਾਰਾ 174 ਤਹਿਤ ਕਾਰਵਾਈ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਆਪਣੇ ਪਿੱਛੇ ਪਤਨੀ ਤੇ ਦੋ ਛੋਟੇ ਬੱਚੇ ਛੱਡ ਗਿਆ ਹੈ।

ਟਾਪ ਹੈਡਲਾਈਨ

Punjab News : 17 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, ਪਰਿਵਾਰ ਨੇ ਨਸ਼ੇ ਦੀ ਓਵਰਡੋਜ਼ ਦਾ ਜਤਾਇਆ ਖ਼ਦਸ਼ਾ
Punjab News : 17 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, ਪਰਿਵਾਰ ਨੇ ਨਸ਼ੇ ਦੀ ਓਵਰਡੋਜ਼ ਦਾ ਜਤਾਇਆ ਖ਼ਦਸ਼ਾ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Jalandhar News : ਮਹਿਲਾ 'ਤੇ ਮਾਂ ਦੁਰਗਾ ਦੇ ਸਰੂਪ ਦੀ ਬੇਅਦਬੀ ਦਾ ਆਰੋਪ , ਚਸ਼ਮਾ ਲਗਾ ਕੇ ਤਸਵੀਰ ਕੀਤੀ ਪੋਸਟ 
Jalandhar News : ਮਹਿਲਾ 'ਤੇ ਮਾਂ ਦੁਰਗਾ ਦੇ ਸਰੂਪ ਦੀ ਬੇਅਦਬੀ ਦਾ ਆਰੋਪ , ਚਸ਼ਮਾ ਲਗਾ ਕੇ ਤਸਵੀਰ ਕੀਤੀ ਪੋਸਟ 
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 

Embed widget