Ludhiana News: ਅੰਗੀਠੀ ਸੇਕ ਰਹੇ ਪਰਿਵਾਰ ਨੂੰ ਚੜ੍ਹੀ ਜ਼ਹਿਰੀਲੀ ਗੈਸ, ਦੋ ਸਾਲ ਦੇ ਬੱਚੇ ਦੀ ਮੌਤ
ਪੰਜਾਬ 'ਚ ਪੈ ਰਹੀ ਕੜਾਕੇ ਦੀ ਠੰਢ ਦੇ ਚੱਲਦੇ ਬੀਤੀ ਰਾਤ ਸਮਰਾਲਾ ਦੇ ਪਿੰਡ ਨਾਗਰਾ ਵਿਖੇ ਅੰਗੀਠੀ ਸੇਕ ਰਹੇ ਪਰਿਵਾਰ ਨੂੰ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਪਤੀ-ਪਤਨੀ ਦੀ ਹਾਲਤ ਵਿਗੜ ਗਈ। 2 ਸਾਲ ਦੇ ਮਾਸੂਮ ਬੱਚੇ ਦੀ ਜ਼ਹਿਰੀਲੀ ਗੈਸ ਕਾਰਨ ਮੌਤ ਹੋ ਗਈ।
Ludhiana News: ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਠੰਢ ਦੇ ਚੱਲਦੇ ਬੀਤੀ ਰਾਤ ਸਮਰਾਲਾ ਦੇ ਪਿੰਡ ਨਾਗਰਾ ਵਿਖੇ ਅੰਗੀਠੀ ਸੇਕ ਰਹੇ ਇੱਕ ਪਰਿਵਾਰ ਨੂੰ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਪਤੀ-ਪਤਨੀ ਦੀ ਹਾਲਤ ਵਿਗੜ ਗਈ। ਉਨ੍ਹਾਂ ਦੇ ਦੋ ਸਾਲ ਦੇ ਮਾਸੂਮ ਬੱਚੇ ਦੀ ਜ਼ਹਿਰੀਲੀ ਗੈਸ ਦੇ ਅਸਰ ਕਾਰਨ ਮੌਤ ਹੋ ਗਈ।
ਇਹ ਹਾਦਸਾ ਰਾਤ ਕਰੀਬ 9 ਵਜੇ ਉਸ ਵੇਲੇ ਵਾਪਰਿਆ ਜਦੋਂ ਅਨਮੋਲਕ ਸਿੰਘ (27) ਸਾਲ ਆਪਣੀ ਪਤਨੀ ਸੁਮਨਪ੍ਰੀਤ ਕੌਰ ਤੇ ਦੋ ਸਾਲ ਦੇ ਬੇਟੇ ਅਰਮਾਨ ਸਮੇਤ ਰਾਤ ਦੀ ਰੋਟੀ ਖਾਣ ਉਪਰੰਤ ਠੰਢ ਜਿਆਦਾ ਹੋਣ ਕਾਰਨ ਸੌਣ ਵਾਲੇ ਕਮਰੇ ਵਿੱਚ ਅੰਗੀਠੀ ਸੇਕਣ ਲੱਗ ਪਏ। ਕੁਝ ਦੇਰ ਬਾਅਦ ਹੀ ਅੰਗੀਠੀ ਸੇਕਣ ਕਾਰਨ ਕਮਰੇ ਵਿੱਚ ਪੈਦਾ ਹੋਈ ਜ਼ਹਿਰੀਲੀ ਗੈਸ ਇਨ੍ਹਾਂ ਤਿੰਨਾਂ ਮੈਂਬਰਾਂ ਨੂੰ ਚੜ੍ਹ ਗਈ।
ਉਨ੍ਹਾਂ ਦੀ ਹਾਲਤ ਵਿਗੜਨ ਲੱਗੀ। ਆਸ-ਪਾਸ ਦੇ ਲੋਕਾਂ ਨੂੰ ਘਟਨਾਂ ਦਾ ਪਤਾ ਲੱਗਣ ’ਤੇ ਬੰਦ ਕਮਰੇ ਵਿੱਚ ਬੇਹੋਸ਼ੀ ਦੀ ਹਾਲਤ ਵਿੱਚ ਪਏ ਪਰਿਵਾਰ ਦੇ ਤਿੰਨੇ ਜੀਆਂ ਨੂੰ ਬਾਹਰ ਕੱਢਿਆ ਗਿਆ, ਪਰ ਉਦੋਂ ਤੱਕ ਦੋ ਸਾਲ ਦੇ ਅਰਮਾਨ ਦੀ ਮੌਤ ਹੋ ਚੁੱਕੀ ਸੀ। ਮੌਕੇ ’ਤੇ ਪੁਲਿਸ ਵੀ ਪਹੁੰਚ ਗਈ ਤੇ ਸਾਰਿਆਂ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ।
ਇੱਥੇ ਡਾਕਟਰਾਂ ਨੇ ਬੱਚੇ ਨੂੰ ਤਾਂ ਮ੍ਰਿਤਕ ਐਲਾਨ ਦਿੱਤਾ ਪਰ ਪਤੀ-ਪਤਨੀ ਨੂੰ ਮੁੱਢਲੇ ਇਨਾਜ ਮਗਰੋਂ ਚੰਡੀਗੜ੍ਹ ਰੈਫਰ ਕੀਤਾ ਗਿਆ। ਸਮੇਂ ’ਤੇ ਡਾਕਟਰੀ ਇਲਾਜ ਮਿਲਣ ਕਾਰਨ ਸਵੇਰ ਤੱਕ ਪਤੀ-ਪਤਨੀ ਦੀ ਹਾਲਤ ਵਿੱਚ ਸੁਧਾਰ ਜਾਣ ਕਾਰਨ ਉਨ੍ਹਾਂ ਨੂੰ ਘਰ ਭੇਜ ਦਿੱਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।