ਪੜਚੋਲ ਕਰੋ

Ludhiana News: ਰਵਨੀਤ ਬਿੱਟੂ ਤੇ ਭਾਰਤ ਭੂਸ਼ਣ ਆਸ਼ੂ ਗ੍ਰਿਫਤਾਰ, ਲੁਧਿਆਣਾ 'ਚ ਜ਼ਬਰਦਸਤ ਹੰਗਾਮਾ

Ravneet Bittu: ਦੱਸ ਦਈਏ ਕਿ ਰਵਨੀਤ ਬਿੱਟੂ ਤੇ ਭਾਰਤ ਭੂਸ਼ਣ ਆਸ਼ੂ ਨੇ ਕੁਝ ਦਿਨ ਪਹਿਲਾਂ ਨਗਰ ਨਿਗਮ ਦਫ਼ਤਰ ਨੂੰ ਤਾਲਾ ਲਾ ਦਿੱਤਾ ਸੀ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਖਿਲਾਫ ਐਫਆਈਆਰ ਦਰਜ ਕੀਤੀ ਸੀ।

Ludhiana News: ਲੁਧਿਆਣਾ ਪੁਲਿਸ ਨੇ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਦੌਰਾਨ ਭਾਰੀ ਹੰਗਾਮਾ ਹੋਇਆ। ਲੀਡਰਾਂ ਨਾਲ ਵੱਡੀ ਗਿਣਤੀ ਕਾਂਗਰਸੀ ਵਰਕਰ ਵੀ ਪਹੁੰਚੇ ਹੋਏ ਸੀ। 

ਦੱਸ ਦਈਏ ਕਿ ਰਵਨੀਤ ਬਿੱਟੂ ਤੇ ਭਾਰਤ ਭੂਸ਼ਣ ਆਸ਼ੂ ਨੇ ਕੁਝ ਦਿਨ ਪਹਿਲਾਂ ਨਗਰ ਨਿਗਮ ਦਫ਼ਤਰ ਨੂੰ ਤਾਲਾ ਲਾ ਦਿੱਤਾ ਸੀ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਖਿਲਾਫ ਐਫਆਈਆਰ ਦਰਜ ਕੀਤੀ ਸੀ। ਇਸ ਮਗਰੋਂ ਰਵਨੀਤ ਬਿੱਟੂ ਨੇ ਐਲਾਨ ਕੀਤਾ ਸੀ ਕਿ ਉਹ ਇਸ ਮਾਮਲੇ ਵਿੱਚ ਗ੍ਰਿਫ਼ਤਾਰੀ ਦੇਣਗੇ। 

ਇਸ ਤਹਿਤ ਕਾਂਗਰਸ ਦੇ ਵੱਡੀ ਗਿਣਤੀ ਸਮਰਥਕ ਡੀਸੀ ਦਫ਼ਤਰ ਦੇ ਬਾਹਰ ਆ ਗਏ। ਇਸ ਦੌਰਾਨ ਪੁਲਿਸ ਤੇ ਕਾਂਗਰਸੀ ਸਮਰਥਕਾਂ ਵਿਚਕਾਰ ਭਾਰੀ ਹੰਗਾਮਾ ਹੋਇਆ। ਪੁਲਿਸ ਬੈਰੀਕੇਡ ਨੂੰ ਤੋੜਨ ਦੀ ਕੋਸ਼ਿਸ਼ ਕਰਨ 'ਤੇ ਉਨ੍ਹਾਂ ਵਿਚਾਲੇ ਹੱਥੋਪਾਈ ਹੋ ਗਈ ਜਿਸ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਪੱਗਾਂ ਵੀ ਉਤਰ ਗਈਆਂ।

ਸਾਂਸਦ ਰਵਨੀਤ ਬਿੱਟੂ ਨੇ ਕਿਹਾ ਕਿ 'ਆਪ' ਸਰਕਾਰ ਕਾਂਗਰਸ ਨੂੰ ਦਬਾਉਣਾ ਚਾਹੁੰਦੀ ਹੈ, ਪਰ ਅਸੀਂ ਸਰਕਾਰ ਦੇ ਜ਼ੁਲਮਾਂ ​​ਤੋਂ ਡਰਨ ਵਾਲੇ ਨਹੀਂ। ਜੇਕਰ ਸਰਕਾਰ ਝੂਠੇ ਪਰਚੇ ਦੇ ਕੇ ਉਨ੍ਹਾਂ ਨੂੰ ਜੇਲ੍ਹ ਭੇਜਣਾ ਚਾਹੁੰਦੀ ਹੈ ਤਾਂ ਉਹ ਡਰਨ ਵਾਲੇ ਨਹੀਂ। ਬਿੱਟੂ ਅਨੁਸਾਰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਬਕ ਸਿਖਾਉਣਗੇ।

ਦਰਅਸਲ ਸਾਂਸਦ ਰਵਨੀਤ ਬਿੱਟੂ ਤੋਂ ਇਲਾਵਾ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਲੁਧਿਆਣਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾੜ, ਸਾਬਕਾ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਸਮੇਤ 60 ਕਾਂਗਰਸੀਆਂ ਨੂੰ ਨਿਗਮ ਦਫ਼ਤਰ ਨੂੰ ਤਾਲਾ ਲਾਉਣ ਸਬੰਧੀ ਪੁਲਿਸ ਵੱਲੋਂ ਐਫਆਈਆਰ ਵਿੱਚ ਨਾਮਜ਼ਦ ਕੀਤਾ ਗਿਆ ਹੈ। ਚਾਰ ਦਿਨ ਪਹਿਲਾਂ ਬਿੱਟੂ ਨੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ ਸੀ। ਇਸ ਵਿੱਚ ਸਾਰੇ ਸੀਨੀਅਰ ਆਗੂਆਂ ਸਮੇਤ ਕਾਂਗਰਸੀ ਵਰਕਰਾਂ ਨੇ ਗ੍ਰਿਫਤਾਰੀ ਦਾ ਐਲਾਨ ਕੀਤਾ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ

Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!

ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?

Crime: ਲੁਧਿਆਣਾ 'ਚ ਫੰਦੇ ‘ਤੇ ਲਟਕੀ ਮਿਲੀ ਮੁਟਿਆਰ ਦੀ ਲਾਸ਼; 11 ਮਹੀਨੇ ਪਹਿਲਾਂ ਹੋਈ ਸੀ ਲਵ ਮੈਰਿਜ, ਮਾਂ ਦਾ ਦੋਸ਼- ਪਤੀ ਨੇ ਗਲਾ ਘੋਟ ਕੇ ਕੀਤਾ ਕਤਲ

Punjab News: ਪੰਜਾਬ 'ਚ ਅੱਜ ਫਿਰ ਲੱਗੇਗਾ ਲੰਬਾ ਬਿਜਲੀ ਕੱਟ, 8 ਘੰਟੇ ਬੱਤੀ ਰਹੇਗੀ ਗੁੱਲ; ਜਾਣੋ ਕਿਹੜੇ-ਕਿਹੜੇ ਇਲਾਕੇ ਅਤੇ ਪਿੰਡ ਸ਼ਾਮਲ...
ਪੰਜਾਬ 'ਚ ਅੱਜ ਫਿਰ ਲੱਗੇਗਾ ਲੰਬਾ ਬਿਜਲੀ ਕੱਟ, 8 ਘੰਟੇ ਬੱਤੀ ਰਹੇਗੀ ਗੁੱਲ; ਜਾਣੋ ਕਿਹੜੇ-ਕਿਹੜੇ ਇਲਾਕੇ ਅਤੇ ਪਿੰਡ ਸ਼ਾਮਲ...
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?

Embed widget