Ludhiana News: ਲੁਧਿਆਣਾ ਵਿੱਚ ਦੋ ਸਕੇ ਭਰਾਵਾਂ ਉੱਪਰ ਜਾਨਲੇਵਾ ਹਮਲਾ ਹੋਇਆ ਹੈ। ਰਾਜ਼ੀਨਾਮਾ ਕਰਨ ਆਈ ਧਿਰ ਨੇ ਦੇ ਭਰਾਵਾਂ ਉੱਪਰ ਫਾਇਰਿੰਗ ਕਰ ਦਿੱਤੀ। ਜ਼ਖਮੀ ਹਾਲਤ ਵਿੱਚ ਰਣਵੀਰ ਸਿੰਘ ਤੇ ਮਨਿੰਦਰ ਸਿੰਘ ਸਿਵਲ ਹਸਪਤਾਲ ਵਿੱਚ ਦਾਖਲ ਹਨ।
ਹਾਸਲ ਜਾਣਕਾਰੀ ਮੁਤਾਬਕ ਸੋਮਵਾਰ ਨੂੰ ਲੁਧਿਆਣਾ ਦੇ ਡਾਬਾ ਰੋਡ 'ਤੇ ਨੌਜਵਾਨਾਂ ਨੇ ਦੋ ਸਕੇ ਭਰਾਵਾਂ ਨੂੰ ਗੋਲੀਆਂ ਮਾਰ ਦਿੱਤੀਆਂ। ਰਣਵੀਰ ਸਿੰਘ ਤੇ ਮਨਿੰਦਰ ਸਿੰਘ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਦੋਵੇਂ ਪਿਛਲੇ ਦਿਨੀਂ ਹੋਈ ਲੜਾਈ ਦੇ ਰਾਜ਼ਨਾਮੇ ਨੂੰ ਲੈ ਕੇ ਗੱਲਬਾਤ ਕਰਨ ਆਏ ਸਨ। ਇਸ ਦੌਰਾਨ ਤਕਰਾਰ ਤੋਂ ਬਾਅਦ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ।
ਜ਼ਖ਼ਮੀ ਰਣਵੀਰ ਤੇ ਮਨਿੰਦਰ ਦੇ ਪਿਤਾ ਬੰਤ ਸਿੰਘ ਨੇ ਦੱਸਿਆ ਕਿ ਉਹ ਘਰ ਹੀ ਸਨ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਰਣਵੀਰ ਤੇ ਮਨਿੰਦਰ ਨੂੰ ਕਿਸੇ ਨੇ ਗੋਲੀ ਮਾਰ ਦਿੱਤੀ ਹੈ। ਉਨ੍ਹਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਵੀ ਕੀਤਾ ਗਿਆ ਹੈ। ਉਹ ਤੁਰੰਤ ਘਟਨਾ ਵਾਲੀ ਥਾਂ 'ਤੇ ਪਹੁੰਚੇ
ਬੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰਾਂ ਦੀ ਹਰਸ਼ ਮਹਾਜਨ ਨਾਲ ਲੜਾਈ ਹੋਈ ਸੀ। ਉਸ ਨੇ ਹਮਲੇ ਲਈ ਪੂਰੀ ਯੋਜਨਾ ਬਣਾਈ ਹੋਈ ਸੀ। ਉਸ ਨੇ ਸਵੇਰੇ 11.30 ਵਜੇ ਰਣਵੀਰ ਤੇ ਮਨਿੰਦਰ ਨੂੰ ਗੱਲਬਾਤ ਲਈ ਬੁਲਾਇਆ। ਉਨ੍ਹਾਂ ਦੇ ਜਾਂਦੇ ਹੀ ਹਰਸ਼ ਮਹਾਜਨ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਗੋਲੀਆਂ ਚਲਾ ਦਿੱਤੀਆਂ।
ਰਣਵੀਰ ਤੇ ਮਨਿੰਦਰ ਦੇ ਦੋਸਤ ਇੰਦਰਜੀਤ ਨੇ ਦੱਸਿਆ ਕਿ ਉਨ੍ਹਾਂ ਨੂੰ ਗੱਲਬਾਤ ਲਈ ਬੁਲਾਇਆ ਗਿਆ ਸੀ। ਦੂਜੀ ਧਿਰ ਹਮਲੇ ਲਈ ਪੂਰੀ ਤਰ੍ਹਾਂ ਤਿਆਰ ਸੀ। ਜਦੋਂ ਉਨ੍ਹਾਂ ਕਿਹਾ ਕਿ ਉਹ ਗੱਲਬਾਤ ਨਹੀਂ ਕਰਨਗੇ ਤੇ ਉਹ ਉੱਥੋਂ ਜਾਣ ਲੱਗੇ ਤਾਂ ਉਨ੍ਹਾਂ ਨੇ ਫਾਇਰਿੰਗ ਕਰ ਦਿੱਤੀ। ਉਨ੍ਹਾਂ ਨੇ 5-6 ਰਾਉਂਡ ਫਾਇਰ ਕੀਤੇ। ਰਣਬੀਰ ਦੀ ਛਾਤੀ 'ਤੇ ਗੋਲੀ ਲੱਗੀ। ਮਨਿੰਦਰ ਦੀ ਬਾਂਹ ਤੇ ਲੱਤ 'ਤੇ ਗੋਲੀ ਲੱਗੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।