Ludhiana News: ਸਨਅਤੀ ਸ਼ਹਿਰ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਅੱਜ 27 ਅਕਤੂਬਰ ਤੋਂ ਸਾਰਸ ਮੇਲਾ ਸ਼ੁਰੂ ਹੋ ਰਿਹਾ ਹੈ। ਇਹ ਮੇਲਾ 5 ਨਵੰਬਰ ਤੱਕ ਚੱਲੇਗਾ। ਇਸ ਬਾਰੇ ਵਧੀਕ ਡਿਪਟੀ ਕਮਿਸ਼ਨਰ ਰੁਪਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਹ ਮੈਗਾ ਈਵੈਂਟ ਅਮੀਰ ਭਾਰਤੀ ਸੱਭਿਆਚਾਰ ਤੇ ਵਿਰਸੇ ਨੂੰ ਦਰਸਾਉਣ ਲਈ ਇੱਕ ਚਾਨਣ ਮੁਨਾਰੇ ਵਜੋਂ ਉਭਰੇਗਾ, ਜਿੱਥੇ ਵੱਖ-ਵੱਖ 23 ਸੂਬਿਆਂ ਦੇ ਕਾਰੀਗਰ ਆਪਣੇ ਕਲਾਤਮਕ ਉਤਪਾਦਾਂ ਤੇ ਖਾਣ ਪੀਣ ਵਾਲੇ ਵੰਨ-ਸੁਵੰਨੇ ਪਕਵਾਨਾਂ ਦੀ ਪ੍ਰਦਰਸ਼ਨੀ ਲਗਾਉਣਗੇ।


ਉਨ੍ਹਾਂ ਅੱਗੇ ਦੱਸਿਆ ਕਿ ਇਸ ਸਮਾਗਮ ਦੌਰਾਨ ਇੱਥੇ ਕੁੱਲ 356 ਸਟਾਲਾਂ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਮੇਲੇ ਵਿੱਚ ਆਮ ਲੋਕਾਂ ਦੇ ਆਉਣ ਲਈ ਸਿਰਫ 10 ਰੁਪਏ ਐਂਟਰੀ ਫੀਸ ਰੱਖੀ ਗਈ ਹੈ ਤੇ ਪੂਰੇ ਮੇਲਾ ਗਰਾਊਂਡ ਵਿੱਚ 300 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਉਣ ਦੇ ਨਾਲ ਸੁਰੱਖਿਆ ਦੇ ਪੁਖਤਾ ਪ੍ਰਬੰਧ ਵੀ ਕੀਤੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਭਾਗੀਦਾਰਾਂ ਲਈ ਮੁਫਤ ਭੋਜਨ, ਰਿਹਾਇਸ਼ ਤੇ ਸਟਾਲਾਂ ਦਾ ਢੁੱਕਵਾਂ ਪ੍ਰਬੰਧ ਯਕੀਨੀ ਬਣਾਇਆ ਗਿਆ ਹੈ।


ਇਸ ਸਬੰਧੀ ਏਡੀਸੀ ਨੇ ਦੱਸਿਆ ਕਿ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਫੀਸ ਤੋਂ ਛੋਟ ਦਿੱਤੀ ਗਈ ਹੈ, ਜਦੋਂਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਇਸ ਮੇਲੇ ਦਾ ਮੁਫਤ ਵਿੱਚ ਆਨੰਦ ਮਾਣ ਸਕਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਮੇਲੇ ਦੌਰਾਨ ਪ੍ਰਸਿੱਧ ਗਾਇਕ ਸਤਿੰਦਰ ਸਰਤਾਜ, ਰਣਜੀਤ ਬਾਵਾ, ਗੁਰਨਾਮ ਭੁੱਲਰ, ਸੁਖਵਿੰਦਰ ਸੁੱਖੀ, ਅਮਰ ਸਹਿੰਬੀ, ਹੁਨਰ ਸਿੱਧੂ, ਜ਼ੋਰਾਵਤ ਵਡਾਲੀ, ਨਿਤਨਿ ਤੇ ਹੋਰ ਦਰਸ਼ਕਾਂ ਦੇ ਮਨੋਰੰਜਨ ਲਈ ਪੇਸ਼ਕਾਰੀ ਕਰਨਗੇ।


ਜ਼ਿਲ੍ਹਾ ਲੁਧਿਆਣਾ ਇਸ ਸਮਾਗਮ ਦੀ ਤੀਜੀ ਵਾਰ ਮੇਜ਼ਬਾਨੀ ਕਰ ਰਿਹਾ ਹੈ। ਇਸ ਤੋਂ ਪਹਿਲਾਂ ਇਹ ਸਮਾਗਮ ਲੁਧਿਆਣਾ ’ਚ 2012 ਤੇ 2017 ਵਿੱਚ ਹੋਇਆ ਸੀ। ਉਨ੍ਹਾਂ ਦੁਹਰਾਇਆ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਇਸ ਮੈਗਾ ਸਮਾਗਮ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ । ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ । ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ ।