Ludhiana News: ਲੁਧਿਆਣਾ ਤੋਂ ਸ਼ਰਮਸਾਰ ਕਰ ਦੇਣ ਵਾਲੀ ਖਬਰ, ਦੋ ਮੁੰਡਿਆਂ ਨੂੰ ਬੰਧਕ ਬਣਾ ਕੇ ਕੀਤਾ ਕੁਕਰਮ, ਵੀਡੀਓ ਵੀ ਬਣਾਈ
ਜਾਣਕਾਰੀ ਮੁਤਾਬਕ ਪੀੜਤ ਬੱਚਿਆਂ ਵਿੱਚ ਇੱਕ 12 ਸਾਲ ਦਾ ਤੇ ਦੂਜਾ 15 ਸਾਲ ਦਾ ਨੌਜਵਾਨ ਹੈ। ਦੂਜੇ ਪਾਸੇ ਪੁਲਿਸ ਕਾਰਵਾਈ ਵਿੱਚ ਦੇਰੀ ਤੋਂ ਨਾਰਾਜ਼ ਪਰਿਵਾਰਕ ਮੈਂਬਰਾਂ ਤੇ ਹੋਰ ਲੋਕਾਂ ਨੇ ਰਾਤ ਸਮੇਂ ਥਾਣਾ ਸਿਟੀ ਦੇ ਬਾਹਰ ਧਰਨਾ ਲਾ ਦਿੱਤਾ

Ludhiana News: ਲੁਧਿਆਣਾ ਦੇ ਕਸਬਾ ਜਗਰਾਓਂ ਤੋਂ ਸ਼ਰਮਸਾਰ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਮੁਹੱਲਾ ਘੁੰਮਣ ਦੇ ਰਹਿਣ ਵਾਲੇ ਦੋ ਬੱਚਿਆਂ ਨੂੰ ਬੰਧਕ ਬਣਾ ਕੇ ਕੁਕਰਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਲਜ਼ਾਮ ਲਾਇਆ ਗਿਆ ਹੈ ਕਿ 5 ਲੋਕਾਂ ਨੇ ਬੱਚਿਆਂ ਨੂੰ ਬੁਰੀ ਤਰ੍ਹਾਂ ਕੁੱਟਿਆ ਤੇ ਕੁਕਰਮ ਦੀ ਵੀਡੀਓ ਵੀ ਬਣਾਈ।
ਹਾਸਲ ਜਾਣਕਾਰੀ ਮੁਤਾਬਕ ਪੀੜਤ ਬੱਚਿਆਂ ਵਿੱਚ ਇੱਕ 12 ਸਾਲ ਦਾ ਤੇ ਦੂਜਾ 15 ਸਾਲ ਦਾ ਨੌਜਵਾਨ ਹੈ। ਦੂਜੇ ਪਾਸੇ ਪੁਲਿਸ ਕਾਰਵਾਈ ਵਿੱਚ ਦੇਰੀ ਤੋਂ ਨਾਰਾਜ਼ ਪਰਿਵਾਰਕ ਮੈਂਬਰਾਂ ਤੇ ਹੋਰ ਲੋਕਾਂ ਨੇ ਰਾਤ ਸਮੇਂ ਥਾਣਾ ਸਿਟੀ ਦੇ ਬਾਹਰ ਧਰਨਾ ਲਾ ਦਿੱਤਾ ਤੇ ਰਾਏਕੋਟ-ਜਲੰਧਰ ਰੋਡ ਨੂੰ ਜਾਮ ਕਰ ਦਿੱਤਾ।
ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੇ ਦੋਵੇਂ ਲੜਕੇ ਸਰਕਾਰੀ ਸਕੂਲ ਵਿੱਚ ਪੜ੍ਹਦੇ ਹਨ। ਬੀਤੀ ਦੇਰ ਸ਼ਾਮ ਸਕੂਟਰ ਠੀਕ ਕਰਵਾਉਣ ਦੇ ਬਹਾਨੇ ਮੁਹੱਲੇ ਦਾ ਇੱਕ ਹੋਰ ਲੜਕਾ ਉਨ੍ਹਾਂ ਨੂੰ ਕੋਠੇ ਖਜੂਰਾ ਸੇਮ ਨੇੜੇ ਖੇਤਾਂ ਵਿੱਚ ਲੈ ਗਿਆ। ਇਸ ਤੋਂ ਬਾਅਦ ਨੌਜਵਾਨ ਨੇ ਫੋਨ ਕਰਕੇ ਆਪਣੇ 5-6 ਹੋਰ ਦੋਸਤਾਂ ਨੂੰ ਉੱਥੇ ਬੁਲਾ ਲਿਆ।
ਇਸ ਤੋਂ ਬਾਅਦ ਸਾਰੇ ਨੌਜਵਾਨਾਂ ਨੇ ਵਾਰੀ-ਵਾਰੀ ਦੋਵਾਂ ਬੱਚਿਆਂ ਦੀ ਕੁੱਟਮਾਰ ਕੀਤੀ। ਦੋਵਾਂ ਨੂੰ ਖੇਤਾਂ ਵਿੱਚ ਭਜਾ-ਭਜਾ ਕੇ ਕੁੱਟਮਾਰ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੇ ਲੜਕਿਆਂ ਨੂੰ ਬੰਧਕ ਬਣਾ ਕੇ ਉਨ੍ਹਾਂ ਨਾਲ ਕੁਕਰਮ ਕੀਤਾ। ਮੁਲਜ਼ਮਾਂ ਨੇ ਬੱਚਿਆਂ ਨਾਲ ਕੁਕਰਮ ਕਰਨ ਦੀ ਵੀਡੀਓ ਵੀ ਬਣਾ ਲਈ।
ਉਨ੍ਹਾਂ ਦੱਸਿਆ ਕਿ ਜਦੋਂ ਬੱਚੇ ਦੇਰ ਰਾਤ ਘਰ ਪਹੁੰਚੇ ਤਾਂ ਉਨ੍ਹਾਂ ਦੀ ਹਾਲਤ ਠੀਕ ਨਹੀਂ ਸੀ । ਇਸ ਤੋਂ ਬਾਅਦ ਉਨ੍ਹਾਂ ਨੂੰ ਡਾਕਟਰ ਕੋਲ ਲਿਜਾਇਆ ਗਿਆ । ਇਸ ਮਾਮਲੇ ਸਬੰਧੀ ਏਐਸਆਈ ਤਰਸੇਮ ਸਿੰਘ ਨੇ ਦੱਸਿਆ ਕਿ ਪੀੜਤ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ। ਪੁਲਿਸ ਕਾਨੂੰਨ ਅਨੁਸਾਰ ਕਾਰਵਾਈ ਕਰੇਗੀ ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















