ਸ਼ਰਧਾਲੂਆਂ ਦਾ ਟੈਂਪੂ ਹੋਇਆ ਹਾਦਸੇ ਦਾ ਸ਼ਿਕਾਰ, ਚਾਲਕ ਦੀ ਮੌਤ, ਦਰਜਨ ਤੋਂ ਵੱਧ ਜ਼ਖ਼ਮੀ
ਦੋਵੇਂ ਪਰਿਵਾਰਾਂ ਦੇ ਲੋਕ ਤੀਰਥ ਯਾਤਰਾ ਤੋਂ ਪਰਤ ਰਹੇ ਸਨ। ਪਿੰਡ ਖੋਸਾ ਰਣਸੀ ਕਲਾਂ ਤੋਂ ਕਰੀਬ 12 ਕਿਲੋਮੀਟਰ ਦੂਰ ਮੋਗਾ ਆਈ.ਟੀ.ਆਈ ਦੇ ਸਾਹਮਣੇ ਇੱਕ ਅਵਾਰਾ ਪਸ਼ੂ ਟੈਂਪੂ ਟ੍ਰੇਲਰ ਦੇ ਸਾਹਮਣੇ ਆ ਗਿਆ, ਜਿਸ ਕਾਰਨ ਟੈਂਪੂ ਦੀ ਟੱਕਰ ਹੋ ਗਈ। ਇਸ ਹਾਦਸੇ 'ਚ ਕਈ ਲੋਕ ਜ਼ਖ਼ਮੀ ਹੋ ਗਏ ਹਨ।
Road Accident: ਮੋਗਾ ਵਿੱਚ ਸ਼ਰਧਾਲੂਆਂ ਨਾਲ ਭਰੇ ਇੱਕ ਟੈਂਪੂ ਟ੍ਰੇਲਰ ਦੀ ਅਵਾਰਾ ਪਸ਼ੂ ਨਾਲ ਟੱਕਰ ਹੋ ਗਈ, ਜਿਸ ਕਾਰਨ ਟੈਂਪੂ ਵਿੱਚ ਸਵਾਰ 16 ਦੇ ਕਰੀਬ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਟੈਂਪੂ ਚਾਲਕ ਦੀ ਇਲਾਜ ਦੌਰਾਨ ਮੌਤ ਹੋ ਗਈ। ਸਾਰੇ ਜ਼ਖਮੀਆਂ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਮੋਗਾ ਦੇ ਪਿੰਡ ਖੋਸਾ ਰਣਸੀ ਕਲਾਂ ਦੇ ਵਸਨੀਕ ਦੋ ਪਰਿਵਾਰ ਅੰਦਾਪੁਰ ਅਤੇ ਫਤਿਹਗੜ੍ਹ ਸਾਹਿਬ ਦੀ ਯਾਤਰਾ ਲਈ ਗਏ ਹੋਏ ਸਨ। ਇਨ੍ਹਾਂ ਪਰਿਵਾਰਾਂ ਵਿੱਚ ਕੁਝ ਪ੍ਰਵਾਸੀ ਭਾਰਤੀ ਵੀ ਸ਼ਾਮਲ ਸਨ। ਦੱਸਿਆ ਜਾਂਦਾ ਹੈ ਕਿ ਦੋਵੇਂ ਪਰਿਵਾਰਾਂ ਦੇ ਲੋਕ ਤੀਰਥ ਯਾਤਰਾ ਤੋਂ ਪਰਤ ਰਹੇ ਸਨ। ਪਿੰਡ ਖੋਸਾ ਰਣਸੀ ਕਲਾਂ ਤੋਂ ਕਰੀਬ 12 ਕਿਲੋਮੀਟਰ ਦੂਰ ਮੋਗਾ ਆਈ.ਟੀ.ਆਈ ਦੇ ਸਾਹਮਣੇ ਇੱਕ ਅਵਾਰਾ ਪਸ਼ੂ ਟੈਂਪੂ ਟ੍ਰੇਲਰ ਦੇ ਸਾਹਮਣੇ ਆ ਗਿਆ, ਜਿਸ ਕਾਰਨ ਟੈਂਪੂ ਦੀ ਟੱਕਰ ਹੋ ਗਈ। ਇਸ ਹਾਦਸੇ 'ਚ ਕਈ ਲੋਕ ਜ਼ਖ਼ਮੀ ਹੋ ਗਏ ਹਨ।
ਹਾਦਸੇ ਦੀ ਸੂਚਨਾ ਮਿਲਣ 'ਤੇ ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ। ਸਾਰੇ ਜ਼ਖਮੀਆਂ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ। ਹਾਦਸੇ ਵਿੱਚ ਜ਼ਖ਼ਮੀ ਹੋਏ ਟੈਂਪੂ ਚਾਲਕ ਦੀ ਇਲਾਜ ਦੌਰਾਨ ਮੌਤ ਹੋ ਗਈ।