Ludhiana News: ਹੜ੍ਹਾਂ ਨਾਲ 10,000 ਕਰੋੜ ਦਾ ਨੁਕਸਾਨ ਪਰ ਮੁਆਵਜ਼ੇ ਲਈ ਸਿਰਫ਼ 186 ਕਰੋੜ ਜਾਰੀ, ਕਿਸਾਨਾਂ ਨੂੰ ਰਾਹਤ ਦੇਣ ਦੀ ਥਾਂ ਇਸ਼ਤਿਹਾਰਬਾਜ਼ੀ ’ਤੇ ਉਡਾਏ ਜਾ ਰਹੇ ਪੈਸੇ: ਸੁਖਬੀਰ ਬਾਦਲ
Ludhiana News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਗੈਰ-ਜ਼ਿੰਮੇਵਾਰ ਤੇ ਝੂਠੇ ਵਾਅਦਿਆਂ ਵਾਲੀ ਸਰਕਾਰ ਕਰਾਰ ਦਿੰਦਿਆਂ ਮੰਗ ਕੀਤੀ ਹੈ ਕਿ ਇਹ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ...
Ludhiana News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਗੈਰ-ਜ਼ਿੰਮੇਵਾਰ ਤੇ ਝੂਠੇ ਵਾਅਦਿਆਂ ਵਾਲੀ ਸਰਕਾਰ ਕਰਾਰ ਦਿੰਦਿਆਂ ਮੰਗ ਕੀਤੀ ਹੈ ਕਿ ਇਹ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ ਜਿਸ ਨੂੰ ਸੱਤਾ ’ਤੇ ਰਹਿਣ ਦਾ ਕੋਈ ਹੱਕ ਨਹੀਂ। ਉਨ੍ਹਾਂ ਨੇ ਐਤਵਾਰ ਨੂੰ ਲੁਧਿਆਣਾ ਫੇਰੀ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਥਾਂ ਇਸ਼ਤਿਹਾਰਬਾਜ਼ੀ ’ਤੇ ਲੋਕਾਂ ਦਾ ਸਰਮਾਇਆ ਉਡਾ ਰਹੀ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਹੜ੍ਹਾਂ ਕਾਰਨ ਲੋਕਾਂ ਦਾ 10,000 ਕਰੋੜ ਰੁਪਏ ਦਾ ਮਾਲੀ ਨੁਕਸਾਨ ਹੋਇਆ ਹੈ ਪਰ ਸਰਕਾਰ ਵੱਲੋਂ ਸਿਰਫ਼ 186 ਕਰੋੜ ਰੁਪਏ ਦੀ ਰਾਸ਼ੀ ਹੀ ਜਾਰੀ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਥਾਂ ਆਮ ਆਦਮੀ ਪਾਰਟੀ ਦੀ ਮਸ਼ਹੂਰੀ ਲਈ 750 ਕਰੋੜ ਰੁਪਏ ਦੇ ਇਸ਼ਤਿਹਾਰ ਦੂਜੇ ਰਾਜਾਂ ਦੀਆਂ ਅਖ਼ਬਾਰਾਂ ਵਿੱਚ ਦਿੱਤੇ ਗਏ ਹਨ ਤਾਂ ਕਿ ਉਨ੍ਹਾਂ ਰਾਜਾਂ ਵਿੱਚ ਅਰਵਿੰਦ ਕੇਜਰੀਵਾਲ ਨੂੰ ਲਾਭ ਪਹੁੰਚਾਇਆ ਜਾ ਸਕੇ।
ਉਨ੍ਹਾਂ ਪੰਚਾਇਤਾਂ ਭੰਗ ਕਰਨ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਦੋਸ਼ੀ ਕਰਾਰ ਦਿੱਤਾ ਜਿਨ੍ਹਾਂ ਨੇ ਪੰਚਾਇਤਾਂ ਨੂੰ ਭੰਗ ਕਰਨ ਤੇ ਚੋਣਾਂ ਕਰਵਾਉਣ ਦਾ ਫ਼ੈਸਲਾ ਕੀਤਾ ਸੀ। ਉਨ੍ਹਾਂ ਕਿਹਾ ਕਿ ਹੁਣ ਅਦਾਲਤੀ ਕਾਰਵਾਈ ਦੇ ਡਰ ਕਾਰਨ ਅਫ਼ਸਰਸ਼ਾਹੀ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜਦਕਿ ਮੰਤਰੀ ਨੂੰ ਫੌਰੀ ਤੌਰ ’ਤੇ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਉਹ ਸ਼ੁਰੂ ਤੋਂ ਲੈ ਕੇ ਅੰਤ ਤੱਕ ਪੰਚਾਇਤਾਂ ਨੂੰ ਭੰਗ ਕਰਨ ਦੇ ਫ਼ੈਸਲੇ ਲਈ ਜ਼ਿੰਮੇਵਾਰ ਸੀ। ਉਨ੍ਹਾਂ ਮੁੱਖ ਮੰਤਰੀ ਨੂੰ ਵੀ ਨੈਤਿਕ ਆਧਾਰ ’ਤੇ ਅਸਤੀਫ਼ਾ ਦੇਣ ਤੋਂ ਪਹਿਲਾਂ ਲੋਕਾਂ ਤੋਂ ਮੁਆਫ਼ੀ ਮੰਗਣ ਲਈ ਕਿਹਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਰਾਜਪਾਲ ਦੀ ਨਸ਼ਿਆਂ ਬਾਰੇ ਰਿਪੋਰਟ ਵੱਲ ਧਿਆਨ ਨਹੀਂ ਸੀ ਦਿੱਤਾ ਜਿਸ ਵਿਚ ਸ਼ਹਿਰ ਵਿੱਚ ਸ਼ਰਾਬ ਦੇ ਠੇਕਿਆਂ ਤੋਂ ਨਸ਼ੇ ਵੇਚਣ ਬਾਰੇ ਦੱਸਿਆ ਗਿਆ ਸੀ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਨੇ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਤਾਂ ਰਾਜਪਾਲ ਨੇ ਇਹ ਮਾਮਲਾ ਨਾਰਕੋਟਿਕਸ ਕੰਟਰੋਲ ਬਿਊਰੋ ਨੂੰ ਭੇਜ ਦਿੱਤਾ, ਜਿਸ ਨੇ ਸ਼ਰਾਬ ਦੇ 66 ਠੇਕਿਆਂ ਤੋਂ ਸਿੰਥੈਟਿਕ ਡਰੱਗਜ਼ ਬਰਾਮਦ ਕਰਕੇ ਸੀਲ ਕਰ ਦਿੱਤਾ।
ਇਹ ਵੀ ਪੜ੍ਹੋ: Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਮਗਰੋਂ ਬੋਲੀ ਪੀਵੀ ਸਿੰਧੂ, ਇੱਥੋਂ ਦੇ ਲੋਕਾਂ ਦਾ ਰਵੱਈਆ ਬਹੁੰਤ ਚੰਗਾ ਲੱਗਿਆ...