Ludhiana News:  ਸਰਦੀ ਦੀ ਪਹਿਲੀ ਧੁੰਦ ਨੇ ਖੰਨਾ 'ਚ ਅੰਮ੍ਰਿਤਸਰ ਦਿੱਲੀ ਨੈਸ਼ਨਲ ਹਾਈਵੇਅ 'ਤੇ ਕਹਿਰ ਮਚਾਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ 100 ਦੇ ਕਰੀਬ ਵਾਹਨ ਹਾਦਸੇ ਦਾ ਸ਼ਿਕਾਰ ਹੋ ਗਏ, ਜਿਸ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦਰਜਨਾਂ ਜ਼ਖਮੀ ਹੋ ਗਏ।


ਇਸ ਹਾਦਸੇ ਤੋਂ ਬਾਅਦ ਸਮਾਜਿਕ ਜਥੇਬੰਦੀਆਂ ਨੇ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ। ਇਸ ਦੌਰਾਨ ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਹਾਦਸੇ ਦਾ ਮੁੱਖ ਕਾਰਨ ਧੁੰਦ ਹੈ ਜਿਸ ਕਾਰਨ ਇਹ ਹਾਦਸਾ ਵਾਪਰਿਆ ਅਤੇ ਕਈ ਵਾਹਨ ਆਪਸ ਵਿੱਚ ਟਕਰਾ ਗਏ। ਇਸ ਤੋਂ ਬਾਅਦ ਹਾਦਸੇ ਵਾਲੀ ਥਾਂ ਉੱਤੇ ਜਾਮ ਲੱਗ ਗਿਆ।


ਇਸ ਹਾਦਸੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦਿਆਂ ਕਿਹਾ, ਅੱਜ ਸਵੇਰੇ ਸੰਘਣੀ ਧੁੰਦ ਕਾਰਨ ਸਮਰਾਲਾ ਨੇੜੇ ਵੱਡਾ ਹਾਦਸਾ ਹੋਇਆ ਹੈ ਜਿੱਥੇ ਕਈ ਗੱਡੀਆਂ ਆਪਸ ਵਿੱਚ ਟਕਰਾ ਗਈਆਂ...ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ...ਮੈਂ ਪ੍ਰਸ਼ਾਸਨ ਨੂੰ ਤੁਰੰਤ ਜ਼ਖ਼ਮੀਆਂ ਦੀ ਮਦਦ ਕਰਨ ਨੂੰ ਕਿਹਾ ਹੈ ਤੇ ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ 'ਚ ਹਾਂ... ਲੋਕਾਂ ਨੂੰ ਵੀ ਅਪੀਲ ਕਰਦਾ ਹਾਂ ਕਿ ਆਉਣ ਵਾਲੇ ਦਿਨਾਂ 'ਚ ਧੁੰਦ ਵਧੇਗੀ ਤੇ ਸਾਵਧਾਨੀ ਨਾਲ ਗੱਡੀਆਂ ਚਲਾਉਣ...






ਜ਼ਿਕਰ ਕਰ ਦਈਏ ਕਿ ਪੰਜਾਬ ਵਿੱਚ ਤੜਕਸਾਰ ਧੁੰਦ ਪੈਣੀ ਸ਼ੁਰੂ ਹੋ ਗਈ ਹੈ ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 100 ਦੇ ਕਰੀਬ ਵਾਹਨ ਨੁਕਸਾਨੇ ਗਏ ਹਨ ਤੇ ਇਸ ਵਿੱਚ ਇੱਕ ਵਿਅਕਤੀ ਦੀ ਮੌਤ ਵੀ ਹੋ ਗਈ ਹੈ। ਇਸ ਹਾਦਸੇ ਵਿੱਚ ਜ਼ਖ਼ਮੀਆਂ ਨੂੰ ਇਲਾਜ ਲਈ ਸਥਾਨਕ ਹਸਪਤਾਲ ਭਰਤੀ ਕਰਵਾਇਆ ਗਿਆ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।