ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਸਥਿਤ ਬਿਜਲੀ ਘਰ ਦੇ ਸਾਹਮਣੇ ਇੱਕ 17 ਸਾਲ ਦੀ ਲੜਕੀ ਨੇ ਇੱਕ ਨਿੱਜੀ ਕੋਚਿੰਗ ਸੈਂਟਰ 'ਚ ਫਾਹਾ ਲੈਕੇ ਖੁਦਕੁਸ਼ੀ ਕਰ ਲਈ। ਇਹ ਸਾਰੀ ਘਟਨਾ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਈ। ਮ੍ਰਿਤਕਾ ਦੀ ਪਛਾਣ ਅਮਨਦੀਪ ਕੌਰ ਦੇ ਵਜੋਂ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਲੜਕੀ ਗਰੀਬ ਪਰਿਵਾਰ ਨਾਲ ਸਬੰਧਤ ਹੈ। ਉਸ ਦਾ ਮਾਤਾ ਚਾਹ ਦੀ ਦੁਕਾਨ ਕਰਦੀ ਹੈ। ਲੜਕੀ ਦਾ ਇੱਕ ਭਰਾ ਅਤੇ 2 ਭੈਣਾਂ ਹਨ। ਇੱਕ ਭੈਣ ਨੌਕਰੀ ਕਰਦੀ ਹੈ। ਲੜਕੀ ਪੜ੍ਹਾਈ ਦੇ ਨਾਲ ਆਪਣੀ ਮਾਤਾ ਦਾ ਹੱਥ ਵੀ ਵਟਾਉਂਦੀ ਸੀ। ਉਸ ਦੀ ਮਾਂ ਲੋਕਾਂ ਦੇ ਘਰਾਂ ਚ ਸਾਫ ਸਫਾਈ ਦਾ ਕੰਮ ਵੀ ਕਰਦੀ ਹੈ।
ਮ੍ਰਿਤਕਾ ਦੀ ਮਾਤਾ ਜਸਦੀਪ ਕੌਰ ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਸਿਰਦਰਦ ਤੋਂ ਪਰੇਸ਼ਾਨ ਸੀ, ਜਿਸ ਕਾਰਨ ਉਸ ਨੇ ਉਕਤ ਘਟਨਾ ਨੂੰ ਅੰਜਾਮ ਦਿੱਤਾ ਹੈ। ਫਿਲਹਾਲ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪੁਲਿਸ ਪਹੁੰਚ ਚੁੱਕੀ ਹੈ, ਜਿਸ ਨੂੰ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੌਕੇ ਦੇ ਪਹੁੰਚੀ ਐਸ ਐਚ ਓ ਗੁਰਸ਼ਿੰਦਰ ਕੌਰ ਨੇ ਦੱਸਿਆ ਕੀ ਮਾਡਲ ਟਾਊਨ ਇਲਾਕੇ ਦੇ ਵਿੱਚ ਇੱਕ ਕੁੜੀ ਵਲੋਂ ਖੁਦਕੁਸ਼ੀ ਕੀਤੀ ਗਈ ਹੈ ਤੇ ਉਨ੍ਹਾਂ ਵਲੋ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Join Our Official Telegram Channel:
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ