Ludhiana News: ਬੀਤੇ ਦਿਨ ਜਿੱਥੇ ਖੰਨਾ ਦੇ ਵਿੱਚ ਇੱਕ ਤੇਲ ਟੈਂਕਰ ਨੂੰ ਭਿਆਨਕ ਅੱਗ ਲੱਗਣ ਕਰਕੇ ਲੁਧਿਆਣਾ(Ludhiana) ਦੇ ਵਿੱਚ ਸਹਿਮ ਦਾ ਮਾਹੌਲ ਸੀ ਉੱਥੇ ਹੀ ਅੱਜ ਸਵੇਰੇ ਲੁਧਿਆਣਾ ਦੇ ਟਿੱਬਾ ਰੋਡ ਸੰਧੂ ਕਲੋਨੀ ‘ਚ ਧਾਗੇ ਦੇ ਇੱਕ ਗੋਦਾਮ ਦੇ ਵਿੱਚ ਅਚਾਨਕ ਭਿਆਨਕ ਅੱਗ ਲੱਗ(Fire Broke Out)  ਗਈ। ਅੱਗ ਲੱਗਣ ਦਾ ਕਾਰਨ ਸਿਲਿੰਡਰ ਦੇ ਵਿੱਚ ਹੋਏ ਧਮਾਕੇ ਨੂੰ ਦੱਸਿਆ ਜਾ ਰਿਹਾ ਹੈ ਜਿਸ ਤੋਂ ਬਾਅਦ ਇਲਾਕੇ ਦੇ ਵਿੱਚ ਹਫੜਾ ਦਫੜੀ ਦਾ ਮਾਹੌਲ ਪੈਦਾ ਹੋ ਗਿਆ। ਧਾਗਾ ਫੈਕਟਰੀ ਨੂੰ ਤੁਰੰਤ ਖਾਲੀ ਕਰਵਾਇਆ ਗਿਆ ਅਤੇ ਸੁੱਖ ਦੀ ਗੱਲ ਇਹ ਰਹੀ ਕਿ ਉਸ ਵਕਤ ਕੋਈ ਅੰਦਰ ਮੌਜੂਦ ਨਹੀਂ ਸੀ ਪਰ ਅੱਗ ਤੇਜ਼ੀ ਦੇ ਨਾਲ ਹਵਾ ਚੱਲਣ ਕਰਕੇ ਫੈਲ ਗਈ ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ।


ਮੌਕੇ ਤੇ ਪਹੁੰਚੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ ਕੀਤੀ ਗਈ ਅਤੇ ਲਗਭਗ ਕਾਬੂ ਪਾ ਲਿਆ ਗਿਆ ਹੈ। ਸਥਾਨਕ ਲੋਕਾਂ ਨੇ ਵੀ ਅੱਗ ਤੇ ਕਾਬੂ ਪਾਉਣ ਦੇ ਲਈ ਮਦਦ ਕੀਤੀ ਅਤੇ ਤੁਰੰਤ ਹੀ ਮੌਕੇ ਤੇ ਪਹੁੰਚ ਗਏ। ਅੱਗ ਦੀਆਂ ਲਪਟਾਂ ਕਾਫੀ ਦੂਰ ਤੱਕ ਵਿਖਾਈ ਦੇ ਰਹੀਆਂ ਸਨ। ਅੱਗ ਬੁਝਾਓ ਅਮਲੇ ਦੀਆਂ ਤਿੰਨ ਗੱਡੀਆਂ ਨੇ ਸੁੰਦਰ ਨਗਰ ਤੋਂ ਆ ਕੇ ਅੱਗ ‘ਤੇ ਕਾਬੂ ਪਾਇਆ ਹੈ। ਨੇੜੇ ਤੇੜੇ ਦੀ ਇਮਾਰਤਾਂ ਨੂੰ ਖਾਲੀ ਕਰਵਾਉਣਾ ਪਿਆ ਕਿਉਂਕਿ ਇਮਾਰਤ ਕਾਫੀ ਖਸਤਾ ਹਾਲਤ ਦੇ ਵਿੱਚ ਸੀ। ਹਾਲਾਂਕਿ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਲੱਖਾਂ ਰੁਪਏ ਦੇ ਮਾਲੀ ਨੁਕਸਾਨ ਦਾ ਜਰੂਰ ਖਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।


ਇਹ ਗੁਦਾਮ ਰਿਹਾਇਸ਼ੀ ਇਲਾਕੇ ਦੇ ਵਿੱਚ ਚੱਲ ਰਿਹਾ ਸੀ ਰਿਹਾਇਸ਼ੀ ਇਲਾਕੇ ਦੇ ਵਿੱਚ ਗੋਦਾਮ ਬਣਾਉਣ ਦੀ ਇਜਾਜ਼ਤ ਸੀ ਜਾਂ ਨਹੀਂ ਇਸ ਸਬੰਧੀ ਫਾਇਰ ਬ੍ਰਿਗੇਡ ਵੱਲੋਂ ਜਾਂਚ ਕੀਤੀ ਜਾਵੇਗੀ ਅਤੇ ਫਾਇਰ ਸੇਫਟੀ ਦੇ ਪ੍ਰਬੰਧਾਂ ਸਬੰਧੀ ਵੀ ਅੱਗ ਬੁਝਾਓ ਅਮਲੇ ਵੱਲੋਂ ਜਾਂਚ ਪੜਤਾਲ ਕੀਤੀ ਜਾਵੇਗੀ ਪਰ ਗੋਦਾਮ ਦੇ ਵਿੱਚ ਪਿਆ ਮਾਲ ਜਰੂਰ ਸੜ ਕੇ ਫਿਲਹਾਲ ਸਵਾਹ ਹੋ ਗਿਆ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।