Ludhiana News : 3 ਭੈਣਾ ਦੇ ਇਕਲੌਤੇ ਭਰਾ ਦੀ ਸ੍ਰੀ ਮਾਛੀਵਾੜਾ ਸਾਹਿਬ ਨਹਿਰ 'ਚੋਂ ਮਿਲੀ ਲਾਸ਼, 3 ਦਿਨ ਪਹਿਲਾਂ ਹੋਇਆ ਸੀ ਲਾਪਤਾ
ਰਕਸ਼ਾ ਬੰਧਨ 'ਤੇ 3 ਭੈਣਾਂ ਆਪਣੇ ਭਰਾ ਦੇ ਘਰ ਪਰਤਣ ਦਾ ਇੰਤਜ਼ਾਰ ਕਰ ਰਹੀਆਂ ਸਨ। ਉਹ ਰੱਬ ਅੱਗੇ ਅਰਦਾਸ ਕਰ ਰਹੀ ਸੀ ਕਿ ਵੀਰ ਸਹੀ ਸਲਾਮਤ ਘਰ ਪਰਤੇ, ਪਰ ਬੀਤੀ ਰਾਤ ਇਸ ਭਰਾ ਦੀ ਲਾਸ਼ ਨਹਿਰ 'ਚੋਂ ਮਿਲਣ ਤੋਂ ਬਾਅਦ ਪਰਿਵਾਰ 'ਤੇ ਦੁੱਖਾਂ ਦਾ ਪਹਾੜ...
Ludhiana News : ਖੰਨਾ ਦੇ ਸ੍ਰੀ ਮਾਛੀਵਾੜਾ ਸਾਹਿਬ ਤੋਂ ਲਾਪਤਾ ਨੌਜਵਾਨ ਦੀ ਲਾਸ਼ ਨਹਿਰ 'ਚੋਂ ਬਰਾਮਦ ਹੋਈ ਹੈ। ਰਕਸ਼ਾ ਬੰਧਨ 'ਤੇ 3 ਭੈਣਾਂ ਆਪਣੇ ਭਰਾ ਦੇ ਘਰ ਪਰਤਣ ਦਾ ਇੰਤਜ਼ਾਰ ਕਰ ਰਹੀਆਂ ਸਨ। ਉਹ ਰੱਬ ਅੱਗੇ ਅਰਦਾਸ ਕਰ ਰਹੀ ਸੀ ਕਿ ਵੀਰ ਸਹੀ ਸਲਾਮਤ ਘਰ ਪਰਤੇ, ਪਰ ਬੀਤੀ ਰਾਤ ਇਸ ਭਰਾ ਦੀ ਲਾਸ਼ ਨਹਿਰ 'ਚੋਂ ਮਿਲਣ ਤੋਂ ਬਾਅਦ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਮ੍ਰਿਤਕ ਦੀ ਪਛਾਣ ਦਿਲਪ੍ਰੀਤ ਸਿੰਘ (22) ਵਜੋਂ ਹੋਈ ਹੈ।
ਪਰਿਵਾਰ ਨੂੰ ਸੀ ਆਤਮ ਹੱਤਿਆ ਦਾ ਸ਼ੱਕ
ਸੇਵਾਮੁਕਤ ਸੂਬੇਦਾਰ ਨਰਿੰਦਰ ਸਿੰਘ ਨੇ ਦੱਸਿਆ ਕਿ ਦਿਲਪ੍ਰੀਤ ਸਿੰਘ 27 ਅਗਸਤ ਨੂੰ ਲਾਪਤਾ ਹੋ ਗਿਆ ਸੀ। ਸ਼ੱਕ ਸੀ ਕਿ ਦਿਲਪ੍ਰੀਤ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ ਸੀ। ਪਰਿਵਾਰ ਅਤੇ ਪਿੰਡ ਦੇ ਲੋਕ ਦਿਲਪ੍ਰੀਤ ਦੀ ਭਾਲ ਕਰ ਰਹੇ ਸਨ। ਇਸੇ ਦੌਰਾਨ 30 ਅਗਸਤ ਦੀ ਰਾਤ ਨੂੰ ਦਿਲਪ੍ਰੀਤ ਦੀ ਲਾਸ਼ ਨਹਿਰ ਵਿੱਚੋਂ ਮਿਲੀ। ਦੱਸਿਆ ਜਾ ਰਿਹਾ ਹੈ ਕਿ ਦਿਲਪ੍ਰੀਤ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਨਜ਼ਰ ਆ ਰਿਹਾ ਸੀ।
ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਵੀ ਗੱਲ ਨਹੀਂ ਕੀਤੀ। ਇਸ ਕਾਰਨ ਉਸ ਵੱਲੋਂ ਖੁਦਕੁਸ਼ੀ ਕੀਤੇ ਜਾਣ ਦਾ ਖਦਸ਼ਾ ਹੈ। ਪੁਲਿਸ ਨੇ ਇਸ ਮਾਮਲੇ 'ਚ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ