Ludhiana News: ਲੁਧਿਆਣਾ ਦੇ ਢੋਲੇਵਾਲ ਨੇੜੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ ਇਕ 22 ਸਾਲਾ ਲੜਕੀ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਦੀ ਬੇਟੀ ਨੀਤਿਕਾ ਖਾਣਾ ਖਾਣ ਤੋਂ ਬਾਅਦ ਬਾਥਰੂਮ 'ਚ ਗਈ ਅਤੇ ਬਾਥਰੂਮ 'ਚ ਪੈਰ ਫਿਸਲਣ ਕਰਕੇ ਡਿੱਗਣ ਕਾਰਨ ਉਨ੍ਹਾਂ ਦੀ ਧੀ ਦੇ ਸਿਰ 'ਤੇ ਗੰਭੀਰ ਸੱਟ ਲੱਗ ਗਈ। ਇਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਲੜਕੀ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਲੜਕੀ ਦੀ ਪਛਾਣ ਨੀਤਿਕਾ ਕੁਮਾਰੀ ਵਜੋਂ ਹੋਈ ਹੈ, ਮ੍ਰਿਤਕ ਕੁੜੀ ਦੀ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ, ਜਦਕਿ ਡਾਕਟਰਾਂ ਨੇ ਬੱਚੀ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਮੋਰਚਰੀ 'ਚ ਭੇਜ ਦਿੱਤਾ ਹੈ।
22 ਸਾਲਾ ਕੁੜੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਮਾਪਿਆਂ ਦਾ ਰੋ-ਰੋ ਹੋਇਆ ਬੂਰਾ ਹਾਲ
ABP Sanjha | Jasveer | 11 Nov 2024 11:55 AM (IST)
Ludhiana News: ਲੁਧਿਆਣਾ ਦੇ ਢੋਲੇਵਾਲ ਨੇੜੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ ਇਕ 22 ਸਾਲਾ ਲੜਕੀ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆ ਰਿਹਾ ਹੈ।
died