Ludhiana News: ਖੰਨਾ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਨਜਾਇਜ਼ ਹਥਿਆਰਾਂ ਦੀ ਸਪਲਾਈ ਦਾ ਪਰਦਾਫਾਸ਼ ਕੀਤਾ ਹੈ। ਇਸ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਦੇ ਕਬਜ਼ੇ 'ਚੋਂ 11 ਹਥਿਆਰ ਬਰਾਮਦ ਹੋਏ ਹਨ। 


ਇੱਕ ਹੋਰ ਮਾਮਲੇ ਵਿੱਚ ਹਥਿਆਰਾਂ ਸਮੇਤ ਤਸਕਰ ਕੀਤੇ ਗ੍ਰਿਫ਼ਤਾਰ


ਦੂਜੇ ਮਾਮਲੇ ਵਿੱਚ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲਾ ਇੱਕ ਹੋਰ ਸਪਲਾਇਰ ਫੜਿਆ ਗਿਆ। ਦੋ ਮਾਮਲਿਆਂ ਵਿੱਚ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 14 ਹਥਿਆਰ ਬਰਾਮਦ ਕੀਤੇ ਗਏ ਹਨ। 18 ਮੈਗਜ਼ੀਨ ਅਤੇ 3 ਕਾਰਤੂਸ ਮਿਲੇ ਹਨ। 


ਜਾਂਚ ਦੌਰਾਨ ਮੱਧ ਪ੍ਰਦੇਸ਼ ਤੋਂ ਹਥਿਆਰਾ ਦੀ ਸਪਲਾਈ ਦਾ ਹੋਇਆ ਸੀ ਖ਼ੁਲਾਸਾ


ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ 21 ਨਵੰਬਰ ਨੂੰ ਦੋਰਾਹਾ ਵਿੱਚ ਨਾਕਾਬੰਦੀ ਦੌਰਾਨ ਮੋਹਿਤ ਜਗੋਤਾ ਅਤੇ ਦਿਵਾਂਸ਼ੂ ਧੀਰ ਵਾਸੀ ਲੁਧਿਆਣਾ ਨੂੰ 1 ਪਿਸਤੌਲ ਅਤੇ 2 ਮੈਗਜ਼ੀਨਾਂ ਸਮੇਤ ਕਾਬੂ ਕੀਤਾ ਗਿਆ ਸੀ। ਇਨ੍ਹਾਂ ਕੋਲੋਂ ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਉਹ ਮੱਧ ਪ੍ਰਦੇਸ਼ ਤੋਂ ਨਾਜਾਇਜ਼ ਹਥਿਆਰ ਲੈ ਕੇ ਆਏ ਸਨ।


ਮੱਧ ਪ੍ਰਦੇਸ਼ ਵਿੱਚ ਵੀ ਰੇਡ ਮਾਰਕੇ ਪੁਲਿਸ ਨੇ ਕੀਤੀਆਂ ਸੀ ਗ੍ਰਿਫ਼ਤਾਰੀਆਂ


ਜਦੋਂ ਸੀਆਈਏ ਦੀ ਟੀਮ ਨੇ 25 ਨਵੰਬਰ ਨੂੰ ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਵਿੱਚ ਛਾਪੇਮਾਰੀ ਕੀਤੀ ਤਾਂ ਗੁਰਲਾਲ ਉਚਵਾੜੀ ਅਤੇ ਰਵਿੰਦਰ ਸ਼ੰਕਰ ਨਿਗਵਾਲ ਨੂੰ ਗ੍ਰਿਫ਼ਤਾਰ ਕਰਕੇ 10 ਪਿਸਤੌਲ ਅਤੇ ਮੈਗਜ਼ੀਨ ਬਰਾਮਦ ਕੀਤੇ ਸਨ। ਇਹ ਗਿਰੋਹ ਮੱਧ ਪ੍ਰਦੇਸ਼ ਤੋਂ ਪੰਜਾਬ ਨੂੰ ਹਥਿਆਰ ਸਪਲਾਈ ਕਰਦਾ ਸੀ। ਇਨ੍ਹਾਂ ਦੇ ਕਿਸੇ ਵੱਡੇ ਗੈਂਗਸਟਰ ਨਾਲ ਸਬੰਧ ਹੋ ਸਕਦੇ ਹਨ ਅਤੇ ਇਹ ਪਤਾ ਲਗਾਉਣ ਲਈ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ:Gangsters In Punjab: ਬੰਬੀਹਾ ਗੈਂਗ ਦੇ ਨਵੇਂ 'ਸਰਪੰਚ' ਦੀ ਹੋਈ ਤਾਜਪੋਸ਼ੀ, ਨੀਰਜ ਫਰੀਦਪੁਰੀਆ ਬਣਿਆ ਨਵਾਂ ਲੀਡਰ, ਜਾਣੋ ਨੀਰਜ ਦਾ 'ਕੱਚਾ ਚਿੱਠਾ'


ਇਹ ਵੀ ਪੜ੍ਹੋ: Gangwar in Haryana: ਹਰਿਆਣਾ 'ਚ ਛਿੜੀ ਗੈਂਗਵਾਰ, ਲਾਰੈਂਸ ਬਿਸ਼ਨੋਈ ਦੇ ਸ਼ੂਟਰ ਸਚਿਨ ਭਿਵਾਨੀ ਨੇ ਕੀਤਾ ਵੱਡਾ ਕਾਂਡ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।