Jagraon News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਗਰਾਉਂ  ( Jagraon ) ਅਧੀਨ ਪੈਂਦੇ ਪਿੰਡ ਅਖਾੜਾ (village Akhara ) ਵਿਖੇ ਅਬੋਹਰ ਕਨਾਲ ਬਰਾਂਚ ‘ਤੇ ਨਵਾਂ ਤੇ 40 ਫੁੱਟ ਚੌੜਾ ਪੁੱਲ ਉਸਾਰਿਆ ਜਾਵੇਗਾ। ਇਸ ਪੁੱਲ ਦੀ ਉਸਾਰੀ ‘ਤੇ 780 ਲੱਖ ਰੁਪਏ ਅਨੁਮਾਨਿਤ ਲਾਗਤ ਆਵੇਗੀ।


ਇਹ ਵੀ ਪੜ੍ਹੋ : ਯੂ.ਕੇ ਦਾ ਵਿਦਿਆਰਥੀਆਂ ਨੂੰ ਝਟਕਾ ! ਹੁਣ ਨਾਲ ਨਹੀਂ ਲਜਾ ਸਕਣਗੇ ਜੀਵਨ ਸਾਥੀ, ਸਪਾਊਸ ਵੀਜ਼ਾ 'ਤੇ ਲਾਈ ਪਾਬੰਦੀ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ( Harbhajan Singh ETO ) ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਲਾਕੇ ਦੇ ਲੋਕਾਂ ਵੱਲੋਂ ਪੁਰਾਣੇ ਤੰਗ ਪੁੱਲ ਦੀ ਜਗ੍ਹਾ ‘ਤੇ ਨਵੇਂ ਅਤੇ ਚੌੜੇ ਪੁੱਲ ਦੀ ਉਸਾਰੀ ਦੀ ਮੰਗ ਕਾਫੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ।ਉਨ੍ਹਾਂ ਦੱਸਿਆ ਕਿ ਇਸ ਪੁੱਲ ਦੀ ਉਸਾਰੀ ਨਾਲ ਇਹ ਮੰਗ ਪੂਰੀ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਪੁੱਲ ਦੀ ਮੁੜ ਉਸਾਰੀ ਨੂੰ ਨਾਬਾਰਡ ਸਕੀਮ ਆਰ.ਆਈ.ਡੀ.ਐਫ-28 ਅਧੀਨ 780 ਲੱਖ ਰੁਪਏ ਦੀ ਲਾਗਤ ਨਾਲ ਬਣਾਉਣ ਦਾ ਪ੍ਰਵਾਨਗੀ ਪੱਤਰ ਜਾਰੀ ਹੋ ਚੁੱਕਾ ਹੈ।


ਇਹ ਵੀ ਪੜ੍ਹੋ : ਕੱਲ੍ਹ ਹੋਏਗਾ 10ਵੀਂ ਦੇ ਨਤੀਜੇ ਦਾ ਐਲਾਨ, ਇੰਝ ਕਰੋ ਚੈੱਕ

ਜ਼ਿਕਰਯੋਗ ਹੈ ਕਿ 33 ਫੁੱਟ ਚੌੜੇ ਜਗਰਾਓਂ-ਰਾਏਕੋਟ ਮਾਰਗ ‘ਤੇ ਪਿੰਡ ਅਖਾੜਾ, ਨੇੜੇ ਅਬੋਹਰ ਕਨਾਲ ‘ਤੇ ਇੱਕ ਬਹੁਤ ਪੁਰਾਣਾ 12 ਫੁੱਟ ਚੌੜਾ ਡਾਟਾ ਵਾਲਾ ਪੁੱਲ (ਅਖਾੜਾ ਪੁੱਲ) ਬਣਿਆ ਹੋਇਆ ਹੈ, ਜਿਸ ਦੀ ਹਾਲਤ ਬਹੁਤ ਖਰਾਬ ਹੈ। ਇਹ ਸੜਕ ਕਈ ਮਹੱਤਵਪੂਰਨ ਸ਼ਹਿਰਾਂ ਜਿਵੇਂ ਜਗਰਾਓਂ, ਰਾਏਕੋਟ, ਬਰਨਾਲਾ, ਖੰਨਾ, ਮਲੇਰਕੋਟਲਾ ਆਦਿ ਨੂੰ ਜੋੜਦੀ ਹੈ। ਅਖਾੜਾ ਪੁੱਲ ਤੰਗ ਹੋਣ ਕਾਰਨ ਸੜਕ ‘ਤੇ ਰੋਜ਼ਾਨਾ ਟ੍ਰੈਫਿਕ ਜਾਮ ਰਹਿੰਦਾ ਹੈ ਅਤੇ ਐਕਸੀਡੈਂਟ ਹੋਣ ਦਾ ਖਤਰਾ ਵੀ ਬਣਿਆ ਰਹਿੰਦਾ ਹੈ। ਇਸ ਪੁੱਲ ਦੇ ਬਣਨ ਨਾਲ ਟ੍ਰੈਫਿਕ ਜਾਮ ਸਬੰਧੀ ਲੰਬੇ ਸਮੇਂ ਤੋਂ ਚਲੀ ਆ ਰਹੀ ਸਮੱਸਿਆ ਦਾ ਹੱਲ ਹੋ ਜਾਵੇਗਾ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।