(Source: ECI/ABP News)
Punjab News: ਪੰਜਾਬ ਦਾ ਕਿਵੇਂ ਚੱਲੇਗਾ ਕੰਮ ? 52 ਮਹਿਕਮਿਆਂ ਦੇ ਮੁਲਾਜ਼ਮ ਕਰ ਰਹੇ ਨੇ ਹੜਤਾਲ, ਜਾਣੋ ਕੀ ਨੇ ਮੰਗਾਂ
Punjab Protets: ਪਿਛਲੇ ਕਾਫੀ ਲੰਬੇ ਸਮੇਂ ਤੋਂ ਪੁਰਾਣੀ ਪੈਨਸ਼ਨ ਦੀ ਬਹਾਲੀ ਅਤੇ ਡੀਏ ਦੇ ਲਈ ਉਹ ਸੰਘਰਸ਼ ਕਰ ਰਹੇ ਹਨ। ਸਰਕਾਰ ਨੇ ਪਿਛਲੀ ਦੀਵਾਲੀ ਨੂੰ ਮੰਗਾ ਮੰਨਣ ਦਾ ਐਲਾਨ ਕੀਤਾ ਗਿਆ ਸੀ ਜੋ ਕਿ ਵੱਧ ਸਮਾਂ ਬੀਤ ਜਾਣ 'ਤੇ ਵੀ ਲਾਗੂ ਨਹੀਂ ਕੀਤਾ ਗਿਆ।

Punjab News: ਪੁਰਾਣੀ ਪੈਨਸ਼ਨ ਦੀ ਬਹਾਲੀ ਅਤੇ ਡੀਏ ਦੀ ਮੰਗ ਨੂੰ ਲੈ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਕਰਮਚਾਰੀ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਡੀਸੀ ਦਫ਼ਤਰ ਦੇ ਮੁਲਾਜ਼ਮ ਤੇ ਖ਼ਜ਼ਾਨਾ ਦਫ਼ਤਰ ਦੇ ਕਰਮਚਾਰੀਆਂ ਸਮੇਤ 52 ਮਹਿਕਮਿਆਂ ਦੇ ਅਧਿਕਾਰੀ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਹੈ।
17 ਨਵੰਬਰ ਤੋਂ ਚੱਲ ਰਹੀ ਹੈ ਹੜਤਾਲ
ਦੱਸ ਦਈਏ ਕਿ ਇਸ ਲੜੀ ਵਿੱਚ ਲੁਧਿਆਣਾ ਦੇ ਕਰਮਚਾਰੀਆਂ ਵੱਲੋਂ 17 ਨਵੰਬਰ ਤੋਂ ਚੱਲ ਰਹੀ ਹੜਤਾਲ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਲੁਧਿਆਣਾ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਹੈ। ਜਿੱਥੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਨਾਲ ਵਾਅਦਾਖ਼ਿਲਾਫ਼ੀ ਕੀਤੀ ਹੈ ਜਿਸ ਕਰਕੇ ਉਨ੍ਹਾਂ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ।
ਜੇ ਮੰਨਾਂ ਨਾ ਮੰਨੀਆਂ ਤਾਂ ਉਲੀਕੀ ਜਾਵੇਗੀ ਅਗਲੀ ਰਣਨੀਤੀ
ਇਸ ਮੌਕੇ ਪੀ.ਐਸ.ਐਮ.ਐਸ.ਯੂ ਲੁਧਿਆਣਾ ਜ਼ਿਲ੍ਹੇ ਦੇ ਪ੍ਰਧਾਨ ਨੇ ਕਿਹਾ ਕਿ ਪਿਛਲੇ ਕਾਫੀ ਲੰਬੇ ਸਮੇਂ ਤੋਂ ਪੁਰਾਣੀ ਪੈਨਸ਼ਨ ਦੀ ਬਹਾਲੀ ਅਤੇ ਡੀਏ ਦੇ ਲਈ ਉਹ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਪਿਛਲੀ ਦੀਵਾਲੀ ਨੂੰ ਮੰਗਾ ਮੰਨਣ ਦਾ ਐਲਾਨ ਕੀਤਾ ਗਿਆ ਸੀ ਜੋ ਕਿ ਵੱਧ ਸਮਾਂ ਬੀਤ ਜਾਣ 'ਤੇ ਵੀ ਲਾਗੂ ਨਹੀਂ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ 17 ਨਵੰਬਰ ਤੋਂ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਮੈਂਬਰ ਹੜਤਾਲ 'ਤੇ ਚੱਲ ਰਹੇ ਹਨ ਤੇ ਸਰਕਾਰ ਵੱਲੋਂ ਸੁਣਵਾਈ ਨਾ ਹੋਣ ਦੇ ਚਲਦਿਆਂ ਇਸ ਵਿੱਚ ਵਾਧਾ ਕੀਤਾ ਗਿਆ ਹੈ ਤੇ 52 ਮਹਿਕਮੇ ਹੜਤਾਲ 'ਤੇ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਬਾਅਦ ਦੁਪਹਿਰ ਸੂਬਾ ਪੱਧਰ 'ਤੇ ਕਮੇਟੀ ਵੱਲੋਂ ਇੱਕ ਮੀਟਿੰਗ ਕੀਤੀ ਜਾਵੇਗੀ ਜਿਸ ਵਿੱਚ ਅਗਲੇ ਦੀ ਕਾਰਵਾਈ ਦੇ ਫ਼ੈਸਲੇ ਲਏ ਜਾਣਗੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
