Punjab news: ਅੱਜ ਸਵੇਰੇ 6.30 ਵਜੇ ਲੁਧਿਆਣਾ ਦੇ ਜਿੰਮ ਦੇ ਬਾਹਰ ਇੱਕ ਵਿਅਕਤੀ ਦੀ ਖ਼ੂਨ ਨਾਲ ਲੱਥਪੱਥ ਲਾਸ਼ ਮਿਲੀ। ਜਦੋਂ ਸਵੇਰੇ ਜਿੰਮ ਦਾ ਮਾਲਕ ਜਿੰਮ ਖੋਲ੍ਹਣ ਆਇਆ ਤਾਂ ਪੌੜੀਆਂ 'ਤੇ ਖ਼ੂਨ ਫੈਲਿਆ ਦੇਖ ਕੇ ਹੱਕਾ-ਬੱਕਾ ਰਹਿ ਗਿਆ। ਉਸਨੇ ਦੇਖਿਆ ਕਿ ਇੱਕ ਵਿਅਕਤੀ ਖੂਨ ਨਾਲ ਲੱਥਪੱਥ ਪਿਆ ਸੀ। ਜਿੰਮ ਮਾਲਕ ਨੇ ਰੌਲਾ ਪਾਇਆ ਤੇ ਆਸਪਾਸ ਦੇ ਹੋਰ ਲੋਕ ਇਕੱਠੇ ਹੋ ਗਏ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਵਿਅਕਤੀ ਦੇ ਸਿਰ 'ਤੇ ਸੱਟਾਂ ਦੇ ਨਿਸ਼ਾਨ ਹਨ।
ਜਾਣਕਾਰੀ ਅਨੁਸਾਰ ਸ਼ਿੰਗਾਰ ਸਿਨੇਮਾ ਰੋਡ ਨੇੜੇ ਸ਼ਗਨ ਪੈਲੇਸ ਦੇ ਸਾਹਮਣੇ ਜਿੰਮ ਦੇ ਬਾਹਰ ਇੱਕ ਵਿਅਕਤੀ ਦੀ ਲਾਸ਼ ਪਈ ਮਿਲੀ। ਲਾਸ਼ ਦੀ ਹਾਲਤ ਬਹੁਤ ਖ਼ਰਾਬ ਸੀ। ਸਿਰ ਤੋਂ ਖੂਨ ਵਹਿ ਰਿਹਾ ਸੀ। ਹੈੱਡਫੋਨ ਵੀ ਪੌੜੀਆਂ 'ਤੇ ਪਏ ਸਨ। ਥਾਣਾ ਡਿਵੀਜ਼ਨ ਨੰਬਰ 3 ਦੀ ਪੁਲਿਸ ਘਟਨਾ ਵਾਲੀ ਥਾਂ ’ਤੇ ਪਹੁੰਚ ਗਈ। ਜਾਂਚ ਅਧਿਕਾਰੀ ਏਐਸਆਈ ਸੁਲੱਖਣ ਸਿੰਘ ਨੇ ਮੌਕਾ ਦੇਖਿਆ। ਇਸ ਤੋਂ ਬਾਅਦ ਐਸਐਚਓ ਅੰਮ੍ਰਿਤਪਾਲ ਸ਼ਰਮਾ ਵੀ ਮੌਕੇ ’ਤੇ ਪੁੱਜੇ।
ਪੁਲਿਸ ਨੇ ਆਸ-ਪਾਸ ਦੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ। ਅਜੇ ਤੱਕ ਮ੍ਰਿਤਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਇਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਪੁਲਿਸ ਨੇੜਲੀਆਂ ਇਮਾਰਤਾਂ 'ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਐਸਐਚਓ ਅੰਮ੍ਰਿਤਪਾਲ ਸ਼ਰਮਾ ਨੇ ਦੱਸਿਆ ਕਿ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :