Ludhian News: ਖੰਨਾ ਦੇ ਨੇੜਲੇ ਪਿੰਡ ਅਲੂਣਾ ਪੱਲਾ 'ਚ ਵਿਆਹ ਵਾਲੇ ਘਰ ਨੂੰ ਅੱਗ ਲੱਗ ਗਈ। ਘਰ ਵਿੱਚ ਧੀ ਦੇ ਵਿਆਹ ਲਈ ਜੋੜ ਕੇ ਰੱਖੇ ਡੇਢ ਲੱਖ ਰੁਪਏ ਅਤੇ ਦਾਜ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਘਰ ਵਿੱਚ ਮੌਜੂਦ ਬੱਚੇ ਅਤੇ ਪਰਿਵਾਰਕ ਮੈਂਬਰ ਆਪਣੀ ਜਾਨ ਬਚਾਉਣ ਲਈ ਬਾਹਰ ਭੱਜੇ। ਖੰਨਾ ਫਾਇਰ ਸਟੇਸ਼ਨ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।
ਇਸ ਬਾਬਤ ਫਾਇਰਮੈਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਫਾਇਰ ਸਟੇਸ਼ਨ ’ਤੇ ਫੋਨ ਆਇਆ ਸੀ ਕਿ ਅਲੂਣਾ ਪੱਲਾ ’ਚ ਇੱਕ ਘਰ ਨੂੰ ਅੱਗ ਲੱਗੀ ਹੈ ਅਤੇ ਉਹ ਤੁਰੰਤ ਖੰਨਾ ਤੋਂ ਮੌਕੇ ’ਤੇ ਪੁੱਜੇ। ਉੱਥੇ ਹਾਲਾਤ ਅਜਿਹੇ ਸਨ ਕਿ ਪੂਰੇ ਘਰ ਨੂੰ ਅੱਗ ਲੱਗ ਗਈ ਸੀ। ਉਦੋਂ ਹੀ ਅੱਗ 'ਤੇ ਕਾਬੂ ਪਾਇਆ ਗਿਆ ਤੇ ਅੱਗ ਨੂੰ ਨੇੜਲੇ ਘਰਾਂ ਤੱਕ ਫੈਲਣ ਤੋਂ ਰੋਕਿਆ ਗਿਆ ਹਾਲਾਂਕਿ ਜਦੋਂ ਤੱਕ ਅੱਗ 'ਤੇ ਕਾਬੂ ਪਾਇਆ ਗਿਆ, ਉਦੋਂ ਤੱਕ ਘਰ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ।
ਫਾਇਰਮੈਨ ਨੇ ਦੱਸਿਆ ਕਿ ਇਹ ਸਤਨਾਮ ਸਿੰਘ ਦਾ ਘਰ ਹੈ। ਸਤਨਾਮ ਦੀ ਬੇਟੀ ਦੇ ਵਿਆਹ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਵਿਆਹ ਦੇ ਖ਼ਰਚੇ ਲਈ ਪੈਸੇ ਜੋੜ ਕੇ ਰੱਖੇ ਸੀ ਅਤੇ ਦਾਜ ਦਾ ਸਮਾਨ ਰੱਖਿਆ ਗਿਆ ਸੀ। ਇਹ ਸਭ ਕੁੱਝ ਅੱਗ ਨੇ ਸਾੜ ਦਿੱਤਾ।
ਜ਼ਿਕਰ ਕਰ ਦਈਏ ਕਿ ਸਤਨਾਮ ਸਿੰਘ ਮਜ਼ਦੂਰੀ ਕਰਦਾ ਹੈ। ਉਸਨੇ ਆਪਣੀ ਧੀ ਦੇ ਵਿਆਹ ਲਈ ਇੱਕ-ਇੱਕ ਚੀਜ਼ ਖ਼ਰੀਦ ਕੇ ਜੋੜ ਕੇ ਰੱਖੀ ਹੋਈ ਸੀ। ਸਮਾਨ ਇੱਕ ਕਮਰੇ ਵਿੱਚ ਰੱਖਿਆ ਹੋਇਆ ਸੀ। ਇਸ ਕਮਰੇ ਵਿੱਚ ਬਿਜਲੀ ਦੀਆਂ ਤਾਰਾਂ ਬਾਹਰ ਸਨ। ਤਾਰਾਂ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਫੈਲ ਗਈ। ਅੱਗ ਨਾਲ ਸਾਰਾ ਸਾਮਾਨ ਸੜ ਗਿਆ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।