Ludhian News: ਲੁਧਿਆਣਾ 'ਚ ਦਿਲ ਦਹਿਲਾਉਣ ਵਾਲਾ ਹਾਦਸਾ, ਬਜ਼ੁਰਗ ਨੂੰ 15 ਫੁੱਟ ਤੱਕ ਘਸੀਟ ਕੇ ਲੈ ਗਈ ਬੱਸ
ਬੱਸ ਚਾਲਕ ਨੇ ਕੁਝ ਦੂਰ ਜਾ ਕੇ ਗੱਡੀ ਨੂੰ ਰੋਕ ਲਿਆ। ਫਿਰੋਜ਼ਪੁਰ ਰੋਡ 'ਤੇ ਉਸ ਸਮੇਂ ਲੰਮਾ ਜਾਮ ਲੱਗ ਗਿਆ ਜਦੋਂ ਸਵਾਰੀਆਂ ਨਾਲ ਭਰੀ ਬੱਸ ਸੜਕ ਦੇ ਵਿਚਕਾਰ ਰੁਕ ਗਈ। ਲੋਕਾਂ ਨੇ ਬੱਸ ਨੂੰ ਘੇਰ ਲਿਆ ਤੇ ਪੁਲਿਸ ਨੂੰ ਸੂਚਨਾ ਦਿੱਤੀ। ਥਾਣਾ ਸਰਾਭਾ ਨਗਰ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ।
Ludhiana News: ਲੁਧਿਆਣਾ ਜ਼ਿਲ੍ਹੇ ਦੇ ਫਿਰੋਜ਼ਪੁਰ ਰੋਡ 'ਤੇ ਇੱਕ ਤੇਜ਼ ਰਫ਼ਤਾਰ ਬੱਸ ਨੇ ਐਕਟਿਵਾ ਸਵਾਰ ਬਜ਼ੁਰਗ ਨੂੰ ਟੱਕਰ ਮਾਰ ਦਿੱਤੀ। ਟੱਕਰ ਲੱਗਦੇ ਹੀ ਬਜ਼ੁਰਗ ਸੜਕ 'ਤੇ ਡਿੱਗ ਗਿਆ। ਬੱਸ ਚਾਲਕ ਨੇ ਬ੍ਰੇਕ ਨਹੀਂ ਲਾਈ, ਜਿਸ ਕਾਰਨ ਉਹ ਬਜ਼ੁਰਗ ਵਿਅਕਤੀ ਨੂੰ ਐਕਟਿਵਾ ਸਮੇਤ ਕਰੀਬ 15 ਫੁੱਟ ਤੱਕ ਘਸੀਟਦਾ ਹੋਇਆ ਮੁੱਖ ਸੜਕ 'ਤੇ ਲੈ ਗਿਆ। ਬਜ਼ੁਰਗ ਬੁਰੀ ਤਰ੍ਹਾਂ ਕੁਚਲਿਆ ਗਿਆ। ਲਾਸ਼ ਦੋ ਟੁਕੜੇ ਹੋ ਗਏ। ਮ੍ਰਿਤਕ ਦਾ ਨਾਂ ਚਰਨਜੀਤ (71) ਹੈ।
ਦੱਸਿਆ ਜਾ ਰਿਹਾ ਹੈ ਕਿ ਬੱਸ ਚਾਲਕ ਨੇ ਕੁਝ ਦੂਰ ਜਾ ਕੇ ਗੱਡੀ ਨੂੰ ਰੋਕ ਲਿਆ। ਫਿਰੋਜ਼ਪੁਰ ਰੋਡ 'ਤੇ ਉਸ ਸਮੇਂ ਲੰਮਾ ਜਾਮ ਲੱਗ ਗਿਆ ਜਦੋਂ ਸਵਾਰੀਆਂ ਨਾਲ ਭਰੀ ਬੱਸ ਸੜਕ ਦੇ ਵਿਚਕਾਰ ਰੁਕ ਗਈ। ਲੋਕਾਂ ਨੇ ਬੱਸ ਨੂੰ ਘੇਰ ਲਿਆ ਤੇ ਪੁਲਿਸ ਨੂੰ ਸੂਚਨਾ ਦਿੱਤੀ। ਥਾਣਾ ਸਰਾਭਾ ਨਗਰ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ।
ਇਹ ਵੀ ਪੜ੍ਹੋ: Punjab News: ਸੀਐਮ ਮਾਨ ਦਾ ਇੱਕ ਹੋਰ ਮੰਤਰੀ ਰਾਡਾਰ 'ਤੇ? ਸੁਖਪਾਲ ਖਹਿਰਾ ਵੱਲੋਂ ਲੋਕਪਾਲ ਕੋਲ ਸ਼ਿਕਾਇਤ ਦਰਜ
ਮੌਕੇ 'ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਲਾਸ਼ ਨੂੰ ਟੁਕੜਿਆਂ ਸਮੇਤ ਆਪਣੀ ਕਾਰ 'ਚ ਰਖਵਾ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਭੇਜ ਦਿੱਤਾ। ਥਾਣਾ ਸਰਾਭਾ ਨਗਰ ਦੇ ਐਸਐਚਓ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਜੋ ਵੀ ਕਾਰਵਾਈ ਹੋਵੇਗੀ, ਉਹ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Punjab News: ਬੀਜੇਪੀ ਦੀ ਕਮਾਨ ਸੰਭਾਲਣ ਮਗਰੋਂ ਐਕਸ਼ਨ ਮੋਡ 'ਚ ਜਾਖੜ, ਰਾਜਪਾਲ ਨਾਲ ਮੁਲਾਕਾਤ, ਹੜ੍ਹਾਂ 'ਤੇ ਸੀਐਮ ਭਗਵੰਤ ਮਾਨ ਨੂੰ ਘੇਰਿਆ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ