ਪੰਸਾਰੀ ਦੀ ਦੁਕਾਨ 'ਤੇ ਹੋਇਆ ਜ਼ੋਰਦਾਰ ਧਮਾਕਾ, ਦੁਕਾਨਦਾਰ ਹੋਇਆ ਜ਼ਖ਼ਮੀ, ਲੋਕਾਂ ਨੇ ਕਿਹਾ- ਗੈਰਕਾਨੂੰਨੀ ਢੰਗ ਨਾਲ ਵੇਚੀ ਜਾਂਦੀ ਸੀ ਪਟਾਸ
Ludhiana News: ਲੁਧਿਆਣਾ ਦੇ ਗਿੱਲ ਰੋਡ ਨੇੜੇ ਹਕੀਮ ਦੀ ਦੁਕਾਨ ਵਿੱਚ ਜ਼ਬਰਦਸਤ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਧਮਾਕੇ ਦੀ ਜ਼ੋਰਦਾਰ ਆਵਾਜ਼ ਸੁਣ ਕੇ ਲੋਕ ਆਪਣੀਆਂ ਦੁਕਾਨਾਂ ਅਤੇ ਘਰਾਂ ਤੋਂ ਬਾਹਰ ਆ ਗਏ।
Ludhiana News: ਲੁਧਿਆਣਾ ਦੇ ਗਿੱਲ ਰੋਡ ਨੇੜੇ ਹਕੀਮ ਦੀ ਦੁਕਾਨ ਵਿੱਚ ਜ਼ਬਰਦਸਤ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਧਮਾਕੇ ਦੀ ਜ਼ੋਰਦਾਰ ਆਵਾਜ਼ ਸੁਣ ਕੇ ਲੋਕ ਆਪਣੀਆਂ ਦੁਕਾਨਾਂ ਅਤੇ ਘਰਾਂ ਤੋਂ ਬਾਹਰ ਆ ਗਏ।
ਦੱਸ ਦਈਏ ਕਿ ਲੁਧਿਆਣਾ ਦੇ ਗਿੱਲ ਚੌਂਕ ਇਲਾਕੇ ਵਿੱਚ ਧਮਾਕੇ ਦੇ ਨਾਲ ਪੂਰਾ ਇਲਾਕਾ ਸਹਿਮ ਉੱਠਿਆ, ਧਮਾਕੇ ਦੀ ਆਵਾਜ਼ ਇੰਨੀ ਜ਼ਿਆਦਾ ਸੀ ਕਿ ਪੂਰਾ ਇਲਾਕਾ ਸਹਿਮ ਗਿਆ। ਜਦੋਂ ਇਸ ਸਬੰਧੀ ਆਮ ਲੋਕਾਂ ਦੇ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਕਾਫੀ ਲੰਬੇ ਸਮੇਂ ਤੋਂ ਪੰਸਾਰੀ ਦੀ ਦੁਕਾਨ ਵਿੱਚ ਗੈਰ-ਕਾਨੂੰਨੀ ਤਰੀਕੇ ਦੇ ਨਾਲ ਪਟਾਸ ਵੇਚੀ ਜਾਂਦੀ ਸੀ, ਜਿਸ ਦੇ ਨਾਲ ਜੋਰਦਾਰ ਧਮਾਕਾ ਹੋਇਆ ਅਤੇ ਇੱਕ ਨੌਜਵਾਨ ਵੀ ਗੰਭੀਰ ਰੂਪ ਵਿੱਚ ਸੜ ਗਿਆ।
ਵਿਅਕਤੀ ਦਾ ਕਹਿਣਾ ਸੀ ਕਿ ਮੇਰੇ ਵੱਲੋਂ ਦਰਖਾਸਤ ਦਿੱਤੀ ਗਈ ਹੈ ਮੈਂ ਕਾਰਵਾਈ ਦੀ ਮੰਗ ਕਰਦਾ ਹਾਂ। ਦੂਜੇ ਪਾਸੇ ਜਦੋਂ ਡਿਵੀਜ਼ਨ ਨੰਬਰ ਛੇ ਦੇ ਐਸਐਚਓ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਸ਼ਾਰਟ ਸਰਕਿਟ ਦੇ ਨਾਲ ਇਹ ਹਾਦਸਾ ਹੋਇਆ ਹੈ। ਜੇਕਰ ਕੋਈ ਗੈਰ-ਕਾਨੂੰਨੀ ਤਰੀਕੇ ਦੇ ਨਾਲ ਪਟਾਸ ਵੇਚਿਆ ਪਾਇਆ ਗਿਆ ਤਾਂ ਉਸ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।