Ludhiana News: ਸ਼ਰਾਬੀ ਨੇ ਦਿਮਾਗ਼ੀ ਤੌਰ 'ਤੇ ਕਮਜ਼ੋਰ ਔਰਤ ਨਾਲ ਕੀਤਾ ਬਲਾਤਕਾਰ, ਪੁਲਿਸ ਨੇ ਕਿਹਾ-ਮਾਮਲਾ ਸ਼ੱਕੀ
ਜਦੋਂ ਲੋਕ ਔਰਤ ਦੀ ਚੀਕ ਸੁਣ ਕੇ ਉਸ ਨੂੰ ਛੁਡਾਉਣ ਗਏ ਤਾਂ ਮੁਲਜ਼ਮ ਨੇ ਲੋਕਾਂ ਨਾਲ ਬਦਸਲੂਕੀ ਵੀ ਕੀਤੀ ਜਿਸ ਤੋਂ ਬਾਅਦ ਅੱਜ ਸਵੇਰੇ ਔਰਤ ਬੇਹੋਸ਼ੀ ਦੀ ਹਾਲਤ ਵਿੱਚ ਗਲੀ ਵਿੱਚ ਪਈ ਮਿਲੀ।
Crime News: ਲੁਧਿਆਣਾ 'ਚ ਦਿਮਾਗੀ ਤੌਰ 'ਤੇ ਕਮਜ਼ੋਰ ਔਰਤ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਸ਼ਾਂਤੀ ਨਗਰ ਦੀ ਰਹਿਣ ਵਾਲੀ ਹੈ ਅਤੇ ਦਿਮਾਗੀ ਤੌਰ 'ਤੇ ਕਮਜ਼ੋਰ ਹੋਣ ਕਾਰਨ ਅਕਸਰ ਗਲੀਆਂ 'ਚ ਘੁੰਮਦੀ ਰਹਿੰਦੀ ਸੀ।ਪਿੰਡ ਗਿਆਸਪੁਰਾ ਦਾ ਰਹਿਣ ਵਾਲਾ ਮੁਲਜ਼ਮ ਉਸ ਨੂੰ ਆਪਣੇ ਘਰ ਲੈ ਆਇਆ। ਲੋਕਾਂ ਦਾ ਦੋਸ਼ ਹੈ ਕਿ ਮੁਲਜ਼ਮ ਨੇ ਦੇਰ ਰਾਤ ਔਰਤ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਪੁਲਿਸ ਜਾਂਚ ਕਰ ਰਹੀ ਹੈ। ਔਰਤ ਦੀ ਮੈਡੀਕਲ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਜਾਣਕਾਰੀ ਅਨੁਸਾਰ ਜਦੋਂ ਲੋਕ ਔਰਤ ਦੀ ਚੀਕ ਸੁਣ ਕੇ ਉਸ ਨੂੰ ਛੁਡਾਉਣ ਗਏ ਤਾਂ ਮੁਲਜ਼ਮ ਨੇ ਲੋਕਾਂ ਨਾਲ ਬਦਸਲੂਕੀ ਵੀ ਕੀਤੀ ਜਿਸ ਤੋਂ ਬਾਅਦ ਅੱਜ ਸਵੇਰੇ ਔਰਤ ਬੇਹੋਸ਼ੀ ਦੀ ਹਾਲਤ ਵਿੱਚ ਗਲੀ ਵਿੱਚ ਪਈ ਮਿਲੀ।
ਜਾਣਕਾਰੀ ਦਿੰਦਿਆਂ ਇਲਾਕਾ ਨਿਵਾਸੀ ਮੁਰਤਜਾ ਨੇ ਦੱਸਿਆ ਕਿ ਮੁਲਜ਼ਮ ਜਤਿੰਦਰ ਬਿੱਟੂ ਸ਼ਰਾਬ ਪੀਣ ਦਾ ਆਦੀ ਹੈ। ਉਹ ਦੇਰ ਰਾਤ ਇੱਕ ਔਰਤ ਨੂੰ ਆਪਣੇ ਘਰ ਲੈ ਆਇਆ। ਔਰਤ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ। ਰਾਤ ਕਰੀਬ 12 ਵਜੇ ਔਰਤ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਗਲੀ ਦੇ ਕੁਝ ਲੋਕ ਇਕੱਠੇ ਹੋ ਗਏ। ਜਦੋਂ ਅਸੀਂ ਬਿੱਟੂ ਦੇ ਘਰ ਦਾ ਦਰਵਾਜ਼ਾ ਜ਼ਬਰਦਸਤੀ ਖੋਲ੍ਹ ਕੇ ਅੰਦਰ ਦੇਖਿਆ ਤਾਂ ਬਿੱਟੂ ਅਤੇ ਪੀੜਤ ਔਰਤ ਇਤਰਾਜ਼ਯੋਗ ਹਾਲਤ ਵਿੱਚ ਸਨ।ਉਨ੍ਹਾਂ ਦੱਸਿਆ ਕਿ ਬਿੱਟੂ ਨੇ ਲੋਕਾਂ ਨਾਲ ਬਦਸਲੂਕੀ ਕੀਤੀ। ਸਵੇਰੇ ਤੜਕੇ ਪੀੜਤ ਔਰਤ ਦਰਦ ਨਾਲ ਗਲੀ 'ਚ ਪਈ ਸੀ। ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਚੌਕੀ ਗਿਆਸਪੁਰਾ ਦੀ ਪੁਲਿਸ ਘਟਨਾ ਵਾਲੀ ਥਾਂ ’ਤੇ ਪੁੱਜ ਗਈ।
ਮੁਲਜ਼ਮ ਬਿੱਟੂ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਹੈ। ਚੌਕੀ ਗਿਆਸਪੁਰਾ ਦੇ ਇੰਚਾਰਜ ਧਮਿੰਦਰ ਸਿੰਘ ਅਨੁਸਾਰ ਔਰਤ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ। ਜਤਿੰਦਰ ਬਿੱਟੂ ਨੂੰ ਪੁੱਛਗਿੱਛ ਲਈ ਹਿਰਾਸਤ 'ਚ ਲਿਆ ਗਿਆ ਹੈ। ਮਾਮਲਾ ਸ਼ੱਕੀ ਹੈ, ਜਾਂਚ ਤੋਂ ਬਾਅਦ ਹੀ ਅਸਲ ਕਾਰਨਾਂ ਦਾ ਖੁਲਾਸਾ ਹੋਵੇਗਾ ਕਿ ਬਲਾਤਕਾਰ ਹੋਇਆ ਜਾਂ ਨਹੀਂ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।