Ludhiana News: ਥਾਰ ਗੱਡੀ ਨੇ ਫਿਰ ਕਹਿਰ ਮਚਾਇਆ ਹੈ। ਲੁਧਿਆਣਾ ਜ਼ਿਲ੍ਹੇ ਵਿੱਚ ਇੱਕ ਨਾਬਾਲਗ ਥਾਰ ਡਰਾਈਵਰ ਨੇ ਸਾਢੇ 9 ਸਾਲ ਦੇ ਬੱਚੇ ਨੂੰ ਗੱਡੀ ਹੇਠ ਦਰੜ੍ਹ ਦਿੱਤਾ। ਬੱਚੇ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਸ ਨੂੰ ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ (ਡੀਐਮਸੀਐਚ) ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਵਿੱਚ ਬੱਚੇ ਦੀਆਂ ਪਸਲੀਆਂ ਟੁੱਟ ਗਈਆਂ ਹੈ।
ਹਾਸਲ ਜਾਣਕਾਰੀ ਮੁਤਾਬਕ ਮੋਤੀ ਨਗਰ ਪੁਲਿਸ ਨੇ ਰਿਸ਼ਿਤ ਮਦਾਨ ਵਾਸੀ ਚੰਡੀਗੜ੍ਹ ਰੋਡ ਸੈਕਟਰ 39, ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਹ ਸਾਰੀ ਘਟਨਾ ਗਲੀ ਵਿੱਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ ਜੋ ਹੁਣ ਵਾਇਰਲ ਹੋ ਰਹੀ ਹੈ।
ਪੁਲਿਸ ਮੁਤਾਬਕ ਹੌਜ਼ਰੀ ਮਾਲਕ ਮੁਕੇਸ਼ ਕੁਮਾਰ ਗੋਇਲ ਦੇ ਬਿਆਨਾਂ ’ਤੇ ਕੇਸ ਦਰਜ ਕੀਤਾ ਗਿਆ ਹੈ। ਗੋਇਲ ਨੇ ਪੁਲਿਸ ਨੂੰ ਦੱਸਿਆ ਹੈ ਕਿ ਉਸ ਦਾ ਸਾਢੇ 9 ਸਾਲਾ ਪੁੱਤਰ ਕੁਸ਼ ਗੋਇਲ ਗਲੀ ਵਿੱਚ ਖੇਡ ਰਿਹਾ ਸੀ। ਇਸ ਦੌਰਾਨ ਮੁਲਜ਼ਮ ਮਹਿੰਦਰਾ ਥਾਰ ਗੱਡੀ ਲੈ ਕੇ ਆਇਆ। ਮੁਲਜ਼ਮ ਤੇਜ਼ ਰਫ਼ਤਾਰ ਗੱਡੀ ਚਲਾ ਰਿਹਾ ਸੀ ਤੇ ਕੁਸ਼ ਗੋਇਲ ਨੂੰ ਟੱਕਰ ਮਾਰ ਦਿੱਤੀ। ਉਸ ਦੇ ਗੁਆਂਢੀ ਗੁਰਮਿੰਦਰ ਸਿੰਘ ਨੇ ਬੱਚੇ ਨੂੰ ਬਚਾਇਆ ਤੇ ਹਸਪਤਾਲ ਪਹੁੰਚਾਇਆ। ਸੂਤਰਾਂ ਮੁਤਾਬਕ ਥਾਰ ਦਾ ਡਰਾਈਵਰ ਨਾਬਾਲਗ ਹੈ।
ਹਾਸਲ ਜਾਣਕਾਰੀ ਮੁਤਾਬਕ ਬੱਚੇ ਦੀਆਂ ਪਸਲੀਆਂ ਟੁੱਟਣ ਦੇ ਨਾਲ-ਨਾਲ ਉਸ ਦੇ ਚਿਹਰੇ 'ਤੇ ਵੀ ਸੱਟ ਲੱਗੀ ਹੈ। ਪੀੜਤਾਂ ਨੇ ਦੱਸਿਆ ਕਿ ਪੁਲਿਸ ਮੁਲਜ਼ਮ ਨਾਬਾਲਗ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੀ। ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਅਜਮੇਰ ਸਿੰਘ ਨੇ ਦੱਸਿਆ ਕਿ ਰਿਸ਼ਤੇਦਾਰਾਂ ਨੇ ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਹੈ। ਸ਼ਿਕਾਇਤ ਮਿਲਣ ਦੇ ਤੁਰੰਤ ਬਾਅਦ ਪੁਲਿਸ ਨੇ ਮੁਲਜ਼ਮ ਖਿਲਾਫ ਆਈਪੀਸੀ ਦੀ ਧਾਰਾ 279, 337 ਤੇ 338 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: Punjab weather Report: ਮੌਸਮ ਵਿਭਾਗ ਦਾ ਤਾਜ਼ਾ ਅਲਰਟ! ਅੱਜ ਤੇ ਕੱਲ੍ਹ ਵੀ ਹੋਏਗੀ ਬਾਰਸ਼
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Weather Update: ਦਿੱਲੀ-NCR 'ਚ ਹੋਵੇਗੀ ਬੂੰਦਾ-ਬਾਂਦੀ, ਇਨ੍ਹਾਂ 3 ਸੂਬਿਆਂ 'ਚ ਹੈਟਵੇਵ, 4 ਸੂਬਿਆਂ 'ਚ ਤੂਫਾਨ ਨਾਲ ਪੈ ਸਕਦੇ ਹਨ ਗੜੇ