Ludhiana News: ਖੰਨਾ ਦੇ ਪਿੰਡ ਅਲੌਦ ਵਿੱਚ ਇੱਕ ਘਰ ਵਿੱਚ ਖਾਣਾ ਪਕਾਉਂਦੇ ਸਮੇਂ ਸਿਲੰਡਰ ਵਿੱਚੋਂ ਗੈਸ ਲੀਕ ਹੋਣ ਕਾਰਨ ਅੱਗ ਲੱਗ ਗਈ। ਹਾਦਸੇ ਵਿੱਚ ਤਿੰਨ ਬੱਚਿਆਂ ਸਮੇਤ ਚਾਰ ਲੋਕ ਝੁਲਸ ਗਏ। ਇਨ੍ਹਾਂ ਵਿੱਚੋਂ ਦੋ ਬੱਚਿਆਂ ਨੂੰ ਖੰਨਾ ਤੋਂ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।


ਕਿਵੇਂ ਹੋਇਆ ਇਹ ਹਾਦਸਾ


ਬਲਬੀਰ ਸਿੰਘ ਨੇ ਦੱਸਿਆ ਕਿ ਐਤਵਾਰ ਰਾਤ ਉਸ ਦੀ ਪਤਨੀ ਖਾਣਾ ਬਣਾ ਰਹੀ ਸੀ। ਕੋਲ ਹੀ ਉਸਦਾ ਪੁੱਤਰ, ਭਤੀਜਾ ਅਤੇ ਭਤੀਜੀ ਬੈਠੇ ਸਨ ਫਿਰ ਉਸਦੀ ਪਤਨੀ ਹੱਥ ਧੋਣ ਚਲੀ ਗਈ। ਇਸ ਦੌਰਾਨ ਸਿਲੰਡਰ 'ਚੋਂ ਗੈਸ ਲੀਕ ਹੋ ਗਈ ਅਤੇ ਅੱਗ ਫੈਲ ਗਈ। ਬੱਚਿਆਂ ਦੀਆਂ ਚੀਕਾਂ ਸੁਣ ਕੇ ਘਰ ਵਿੱਚ ਮੌਜੂਦ ਬਜ਼ੁਰਗ ਜੋਗਾ ਸਿੰਘ ਉਨ੍ਹਾਂ ਨੂੰ ਬਚਾਉਣ ਲਈ ਗਿਆ ਤਾਂ ਉਹ ਵੀ ਝੁਲਸ ਗਿਆ।


ਗੁਆਂਢੀਆਂ ਨੇ ਆ ਕੇ ਬਚਾਈ ਜਾਨ


ਘਰ 'ਚ ਚੀਕ-ਚਿਹਾੜਾ ਸੁਣ ਕੇ ਆਸ-ਪਾਸ ਦੇ ਲੋਕ ਉੱਥੇ ਪਹੁੰਚ ਗਏ ਅਤੇ ਅੱਗ 'ਤੇ ਕਾਬੂ ਪਾ ਕੇ ਬੱਚਿਆਂ ਦੀ ਜਾਨ ਬਚਾਈ। ਸਿਲੰਡਰ ਨੂੰ ਤੁਰੰਤ ਘਰ ਦੇ ਬਾਹਰ ਸੁੱਟਣ ਨਾਲ ਵੱਡਾ ਹਾਦਸਾ ਹੋਣੋਂ ਟਲ ਗਿਆ। ਸੜ ਗਏ ਬੱਚਿਆਂ ਦੀ ਉਮਰ 6 ਤੋਂ 14 ਸਾਲ ਹੈ। ਉਹ ਲਗਭਗ 40 ਫੀਸਦੀ ਝੁਲਸ ਗਏ।


ਇਲਾਜ ਨਾ ਮਿਲਣ ਕਰਕੇ ਤੜਫਦੇ ਰਹੇ ਪੀੜਤ


ਸਾਬਕਾ ਸਰਪੰਚ ਨੇ ਦੱਸਿਆ ਕਿ ਪਹਿਲਾਂ ਉਨ੍ਹਾਂ ਨੂੰ ਫਤਹਿਗੜ੍ਹ ਸਾਹਿਬ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਥੋਂ ਇਲਾਜ ਨਾ ਹੋਣ ’ਤੇ ਉਹ ਉਸ ਨੂੰ ਮੰਡੀ ਗੋਬਿੰਦਗੜ੍ਹ ਦੇ ਇਕ ਨਿੱਜੀ ਹਸਪਤਾਲ ਲੈ ਗਏ। ਉੱਥੇ ਵੀ ਇਲਾਜ ਤੋਂ ਇਨਕਾਰ ਕਰ ਦਿੱਤਾ ਗਿਆ। ਅਖੀਰ ਉਹ ਝੁਲਸੇ ਹੋਏ ਲੋਕਾਂ ਨੂੰ ਲੈ ਕੇ ਵਾਪਸ ਖੰਨਾ ਦੇ ਸਰਕਾਰੀ ਹਸਪਤਾਲ ਪਹੁੰਚੇ। ਇਸ ਦੌਰਾਨ ਬੱਚੇ ਬੁਰੀ ਤਰ੍ਹਾਂ ਤੜਫਦੇ ਰਹੇ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।