Ludhiana News: ਪਤੰਗ ਉਡਾ ਰਹੇ ਬੱਚਿਆਂ ਨਾਲ ਵਾਪਰਿਆ ਭਿਆਨਕ ਹਾਦਸਾ, ਬਿਜਲੀ ਦੇ ਕਹਿਰ ਨਾਲ ਇੱਕ ਦੀ ਮੌਤ, ਦੂਜੇ ਦੇ ਹੱਥ ਸੜੇ
Ludhiana News: ਬੱਚਿਆਂ ਨੂੰ ਪਤੰਗ ਉਡਾਉਣ ਤੋਂ ਰੋਕਿਆ ਨਹੀਂ ਜਾ ਸਕਦਾ ਪਰ ਉਨ੍ਹਾਂ ਉੱਪਰ ਧਿਆਨ ਰੱਖਣਾ ਬੇਹੱਦ ਜ਼ਰੂਰੀ ਹੈ। ਮਾਪਿਆਂ ਦੀ ਅਣਗਹਿਲੀ ਨਾਲ ਵੱਡਾ ਹਾਦਸਾ ਵਾਪਰ ਸਕਦਾ ਹੈ।
Ludhiala News: ਬੱਚਿਆਂ ਨੂੰ ਪਤੰਗ ਉਡਾਉਣ ਤੋਂ ਰੋਕਿਆ ਨਹੀਂ ਜਾ ਸਕਦਾ ਪਰ ਉਨ੍ਹਾਂ ਉੱਪਰ ਧਿਆਨ ਰੱਖਣਾ ਬੇਹੱਦ ਜ਼ਰੂਰੀ ਹੈ। ਮਾਪਿਆਂ ਦੀ ਅਣਗਹਿਲੀ ਨਾਲ ਵੱਡਾ ਹਾਦਸਾ ਵਾਪਰ ਸਕਦਾ ਹੈ। ਅਜਿਹਾ ਹੀ ਮਾਮਲਾ ਲੁਧਿਆਣਾ ਵਿੱਚ ਬੁੱਧਵਾਰ ਨੂੰ ਸਾਹਮਣੇ ਆਇਆ ਹੈ। ਇੱਥੇ ਪਤੰਗ ਉਡਾ ਰਹੇ ਇੱਕ ਬੱਚੀ ਦੀ ਮੌਤ ਬਿਜਲੀ ਦਾ ਕਰੰਟ ਲੱਗਣ ਨਾਲ ਹੋ ਗਈ। ਜਦਕਿ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਡੋਰ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਜਾਵੇ।
ਦਰਅਸਲ ਦੋਵੇਂ ਬੱਚੇ ਘਰ ਦੀ ਛੱਤ 'ਤੇ ਪਤੰਗ ਉਡਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਡੋਰ ਹਾਈ ਟੈਂਸ਼ਨ ਬਿਜਲੀ ਦੀਆਂ ਤਾਰਾਂ ਵਿੱਚ ਫਸ ਗਈ। ਬੱਚਾ ਤਾਰ ਤੋਂ ਡੋਰ ਕੱਢਣ ਗਿਆ ਸੀ ਕਿ ਅਚਾਨਕ ਕਰੰਟ ਲੱਗ ਗਿਆ। ਇਸ ਕਾਰਨ ਉਸ ਦੀ ਮੌਤ ਹੋ ਗਈ। ਦੂਜੇ ਬੱਚੇ ਨੇ ਰੌਲਾ ਪਾਇਆ ਤਾਂ ਲੋਕਾਂ ਨੇ ਕਿਸੇ ਤਰ੍ਹਾਂ ਉਸ ਨੂੰ ਕਰੰਟ ਲੱਗਣ ਤੋਂ ਬਚਾਇਆ। ਲੋਕ ਝੁਲਸੇ ਬੱਚੇ ਨੂੰ ਨਿੱਜੀ ਹਸਪਤਾਲ ਲੈ ਕੇ ਗਏ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਮਰਨ ਵਾਲੇ ਬੱਚੇ ਦਾ ਨਾਂ ਮਨਕੀਰਤ ਸਿੰਘ ਹੈ, ਉਸ ਦੀ ਉਮਰ 7 ਸਾਲ ਸੀ।
ਜ਼ਖਮੀ ਬੱਚੇ ਦੀ ਪਛਾਣ ਅਮਨਪ੍ਰੀਤ ਸਿੰਘ ਵਜੋਂ ਹੋਈ ਹੈ। ਅਮਨਪ੍ਰੀਤ ਦੇ ਦੋਵੇਂ ਹੱਥ ਬੁਰੀ ਤਰ੍ਹਾਂ ਸੜ ਗਏ ਹਨ। ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਮਨਕੀਰਤ ਨੂੰ ਡੋਰ ਤੋਂ ਛੁਡਾਉਣ ਗਿਆ ਸੀ ਕਿ ਅਚਾਨਕ ਉਸ ਨੂੰ ਵੀ ਕਰੰਟ ਲੱਗ ਗਿਆ। ਕਰੰਟ ਲੱਗਣ ਕਾਰਨ ਉਸ ਦੇ ਦੋਵੇਂ ਹੱਥ ਬੁਰੀ ਤਰ੍ਹਾਂ ਸੜ ਗਏ। ਉਸ ਨੇ ਰੌਲਾ ਪਾਇਆ, ਜਿਸ ’ਤੇ ਲੋਕ ਇਕੱਠੇ ਹੋ ਗਏ। ਲੋਕ ਹੀ ਉਸ ਨੂੰ ਹਸਪਤਾਲ ਲੈ ਗਏ। ਹਸਪਤਾਲ ਵਿੱਚ ਮਨਕੀਰਤ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮਨਕੀਰਤ ਦੀ ਲਾਸ਼ ਨੂੰ ਹਸਪਤਾਲ 'ਚ ਰਖਵਾਇਆ ਗਿਆ ਹੈ। ਅੱਜ ਰਿਸ਼ਤੇਦਾਰਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।