Ludhiana News: ਲੁਧਿਆਣਾ ਪੱਛਮੀ 'ਚ ‘ਆਪ’ ਨੂੰ ਮਿਲੀ ਮਜ਼ਬੂਤੀ, BJP ਦੇ ਵਾਰਡ ਇੰਚਾਰਜ ਮਨਦੀਪ ਭਨੋਟ ਆਪਣੇ ਸਾਥੀਆਂ ਸਮੇਤ AAP 'ਚ ਹੋਏ ਸ਼ਾਮਿਲ
ਲੁਧਿਆਣਾ ਪੱਛਮੀ ਤੋਂ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ।ਸਥਾਨਕ ਵਾਰਡ ਨੰ. 58 ਤੋਂ ਭਾਜਪਾ ਦੇ ਵਾਰਡ ਇੰਚਾਰਜ ਮਨਦੀਪ ਭਨੋਟ ਜੋ ਕਿ ਆਪਣੇ ਅਨੇਕਾਂ ਸਾਥੀਆਂ ਸਮੇਤ 'ਆਪ' ਦੇ ਵਿੱਚ ਸ਼ਾਮਿਲ ਹੋਏ ਹਨ।

Ludhiana West bypoll: ਲੁਧਿਆਣਾ ਪੱਛਮੀ ਤੋਂ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ। ਉੱਧਰ ਹੀ ‘ਆਪ’ ਨੂੰ ਮਜ਼ਬੂਤੀ ਮਿਲੀ ਹੈ। ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਚੋਣ 'ਚ 'ਆਪ' ਨੂੰ ਵੱਡਾ ਹੁਲਾਰਾ ਮਿਲਿਆ ਹੈ। ਸਥਾਨਕ ਵਾਰਡ ਨੰ. 58 ਤੋਂ ਭਾਜਪਾ ਦੇ ਵਾਰਡ ਇੰਚਾਰਜ ਮਨਦੀਪ ਭਨੋਟ ਜੋ ਕਿ ਆਪਣੇ ਅਨੇਕਾਂ ਸਾਥੀਆਂ ਸਮੇਤ 'ਆਪ' ਦੇ ਵਿੱਚ ਸ਼ਾਮਿਲ ਹੋਏ ਹਨ। ਇਹ ਜਾਣਕਾਰੀ ਆਪ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਰਾਹੀਂ ਦਿੱਤੀ ਗਈ ਹੈ।
ਐਕਸ ਉੱਤੇ ਆਪ ਵੱਲੋਂ ਪੋਸਟ ਕੀਤਾ ਗਿਆ ਹੈ ਤੇ ਲਿਖਿਆ ਹੈ- ''ਲੁਧਿਆਣਾ ਪੱਛਮੀ 'ਚ ‘ਆਪ’ ਨੂੰ ਮਿਲੀ ਮਜ਼ਬੂਤੀ...ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਚੋਣ 'ਚ 'ਆਪ' ਨੂੰ ਵੱਡਾ ਹੁਲਾਰਾ ਮਿਲਿਆ ਜਦੋਂ ਸਥਾਨਕ ਵਾਰਡ ਨੰ. 58 ਤੋਂ ਭਾਜਪਾ ਦੇ ਵਾਰਡ ਇੰਚਾਰਜ ਮਨਦੀਪ ਭਨੋਟ ਨੇ ਆਪਣੇ ਅਨੇਕਾਂ ਸਾਥੀਆਂ ਸਮੇਤ 'ਆਪ' ਦੇ ਸੂਬਾ ਪ੍ਰਧਾਨ ਅਮਨ ਅਰੋੜਾ ਜੀ ਅਤੇ ਵਰਕਿੰਗ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਜੀ ਦੀ ਅਗਵਾਈ 'ਚ ਆਮ ਆਦਮੀ ਪਾਰਟੀ 'ਚ ਸ਼ਮੂਲੀਅਤ ਕੀਤੀ। ਉਹਨਾਂ ਨੂੰ ਸਾਥੀਆਂ ਸਮੇਤ ਸਨਮਾਨ ਕਰਕੇ ਪਾਰਟੀ 'ਚ ਸ਼ਾਮਲ ਕਰਵਾਇਆ ਗਿਆ।''ਇਸ ਪੋਸਟ ਦੇ ਨਾਲ ਕੁੱਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਗਈਆਂ ਹਨ। ਜਿਸ ਚ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨਜ਼ਰ ਆ ਰਹੇ ਹਨ।
ਲੁਧਿਆਣਾ ਪੱਛਮੀ 'ਚ ‘ਆਪ’ ਨੂੰ ਮਿਲੀ ਮਜ਼ਬੂਤੀ
— AAP Punjab (@AAPPunjab) June 1, 2025
ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਚੋਣ 'ਚ 'ਆਪ' ਨੂੰ ਵੱਡਾ ਹੁਲਾਰਾ ਮਿਲਿਆ ਜਦੋਂ ਸਥਾਨਕ ਵਾਰਡ ਨੰ. 58 ਤੋਂ ਭਾਜਪਾ ਦੇ ਵਾਰਡ ਇੰਚਾਰਜ ਮਨਦੀਪ ਭਨੋਟ ਨੇ ਆਪਣੇ ਅਨੇਕਾਂ ਸਾਥੀਆਂ ਸਮੇਤ 'ਆਪ' ਦੇ ਸੂਬਾ ਪ੍ਰਧਾਨ @AroraAmanSunam ਜੀ ਅਤੇ ਵਰਕਿੰਗ ਪ੍ਰਧਾਨ @mlasherykalsi ਜੀ ਦੀ ਅਗਵਾਈ 'ਚ… pic.twitter.com/vn54qzjx2c
ਨਾਮਜ਼ਦਗੀਆਂ ਦਾਖਲ ਕਰਨ ਦੀ ਆਖ਼ਰੀ ਤਰੀਕ ਅੱਜ ਯਾਨੀਕਿ 2 ਜੂਨ
ਜ਼ਿਮਨੀ ਚੋਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਿਸ ਅਨੁਸਾਰ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਰੀ ਤਰੀਕ 2 ਜੂਨ ਹੈ ਅਤੇ ਨਾਮਜ਼ਦਗੀ ਪੱਤਰਾਂ ਦੀ ਜਾਂਚ 3 ਜੂਨ ਨੂੰ ਹੋਵੇਗੀ। ਉਮੀਦਵਾਰਾਂ ਨੂੰ ਕਾਗਜ਼ ਵਾਪਸ ਲੈਣ ਦੀ ਆਖਰੀ ਮਿਤੀ 5 ਜੂਨ ਹੈ। ਪੋਲਿੰਗ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ, ਜਿਸਦੀ ਗਿਣਤੀ 23 ਜੂਨ ਨੂੰ ਹੋਵੇਗੀ।
2 ਜੂਨ ਨੰ ਨਾਮਜ਼ਦਗੀਆਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਦੇ ਵਿਚਕਾਰ ਸਵੀਕਾਰ ਕੀਤੀਆਂ ਜਾਣਗੀਆਂ। ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ ਦੌਰਾਨ ਉਮੀਦਵਾਰ ਸਮੇਤ ਸਿਰਫ਼ ਪੰਜ ਵਿਅਕਤੀਆਂ ਨੂੰ ਹੀ ਇਜਾਜ਼ਤ ਹੋਵੇਗੀ।
19 ਜੂਨ ਨੂੰ ਹੋਏਗੀ ਵੋਟਿੰਗ
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ 19 ਜੂਨ ਨੂੰ ਹੋਣ ਵਾਲੀ ਵੋਟਿੰਗ ਦੌਰਾਨ ਕੁੱਲ 1,74,437 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਪ੍ਰਸ਼ਾਸਨ ਵੋਟਿੰਗ ਦੀ ਸਹੂਲਤ ਲਈ 66 ਥਾਵਾਂ ’ਤੇ 192 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ।
ਵੋਟਿੰਗ ਦੇ ਤਜਰਬੇ ਨੂੰ ਵਧਾਉਣ ਲਈ ਪ੍ਰਸ਼ਾਸਨ ਦਸ ਮਾਡਲ ਪੋਲਿੰਗ ਬੂਥ ਸਥਾਪਤ ਕਰੇਗਾ। ਪੋਲਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। ਵੋਟਾਂ ਦੀ ਗਿਣਤੀ 23 ਜੂਨ ਨੂੰ ਹੋਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















