AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
Ludhiana News: ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਕਿਵੇਂ ਹੋਈ, ਇਸ ਦੀ ਅਜੇ ਤੱਕ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਹੋਈ ਹੈ। ਇਸ ਪਿੱਛੇ ਹਾਲੇ ਰਹੱਸ ਬਣਿਆ ਹੋਇਆ ਹੈ।

Ludhiana News: ਲੁਧਿਆਣਾ ਦੇ ਪੱਛਮੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਸਿਰ ਵਿੱਚ ਗੋਲੀ ਲੱਗਣ ਕਰਕੇ ਮੌਤ ਹੋ ਗਈ। ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮ੍ਰਿਤਕ ਵਿਧਾਇਕ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਹੈ। ਹੁਣ ਤੱਕ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਨੇ ਅਧਿਕਾਰਤ ਤੌਰ 'ਤੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। 'ਆਪ' ਵਿਧਾਇਕ ਦੀ ਮੌਤ ਕਿਵੇਂ ਹੋਈ, ਅਚਾਨਕ ਗੋਲੀ ਕਿਵੇਂ ਚੱਲੀ, ਉਨ੍ਹਾਂ ਨੇ ਆਪਣੇ ਆਪ ਨੂੰ ਗੋਲੀ ਮਾਰੀ ਜਾਂ ਕਿਸੇ ਹੋਰ ਨੇ ਗੋਲੀ ਚਲਾਈ, ਇਸ ਬਾਰੇ ਅਜੇ ਕੁਝ ਨਹੀਂ ਕਿਹਾ ਜਾ ਸਕਦਾ।
#WATCH | Ludhiana, Punjab: AAP MLA Gurpreet Gogi found dead with bullet injuries.
— ANI (@ANI) January 10, 2025
The incident happened around 12 am and he was dead when he was brought to DMC hospital. Investigation underway: DCP Jaskaran Singh Teja
(Visuals from outside DMC hospital) pic.twitter.com/oRxVqw17ti
ਡੀਸੀਪੀ ਜਸਕਰਨ ਸਿੰਘ ਤੇਜਾ ਨੇ 'ਆਪ' ਵਿਧਾਇਕ ਦੀ ਮੌਤ ਦੀ ਪੁਸ਼ਟੀ ਕਰਦਿਆਂ ਹੋਇਆਂ ਕਿਹਾ ਕਿ ਉਨ੍ਹਾਂ ਨੂੰ ਮ੍ਰਿਤਕ ਹਾਲਤ ਵਿੱਚ ਡੀਐਮਸੀ ਹਸਪਤਾਲ ਲਿਆਂਦਾ ਗਿਆ ਸੀ। ਉਨ੍ਹਾਂ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਇਹ ਘਟਨਾ ਦੇਰ ਰਾਤ 12 ਵਜੇ ਵਾਪਰੀ। ਘਟਨਾ ਤੋਂ ਪਹਿਲਾਂ, ਉਨ੍ਹਾਂ ਨੇ ਹੋਰ ਦਿਨਾਂ ਦੀ ਤਰ੍ਹਾਂ ਰਾਤ ਦਾ ਖਾਣਾ ਖਾਧਾ। ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਡੀਐਮਸੀਐਚ ਵਿਖੇ ਮੌਜੂਦ ਹਨ। 'ਆਪ' ਵਿਧਾਇਕ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਲਾਸ਼ ਦਾ ਪੋਸਟਮਾਰਟਮ ਕੀਤਾ ਜਾਵੇਗਾ।
#WATCH | Ludhiana, Punjab: DCP Jaskaran Singh Teja says, " Gurpreet Gogi was declared brought dead at the hospital, his body has been kept at the mortuary in DMC hospital. Post-mortem will be conducted. As per the family members, he shot himself accidentally, he sustained bullet… https://t.co/sZEFYD9bdc pic.twitter.com/xqGPCMnlj1
— ANI (@ANI) January 11, 2025
ਡੀਸੀਪੀ ਜਸਕਰਨ ਸਿੰਘ ਤੇਜਾ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਅਨੁਸਾਰ, ਉਨ੍ਹਾਂ ਨੇ ਗਲਤੀ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ। ਉਨ੍ਹਾਂ ਦੇ ਸਿਰ ਵਿੱਚ ਗੋਲੀ ਲੱਗੀ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਮੌਤ ਦਾ ਕਾਰਨ ਸਪੱਸ਼ਟ ਹੋ ਜਾਵੇਗਾ। 'ਆਪ' ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਪਤਨੀ, ਇੱਕ ਪੁੱਤਰ ਅਤੇ ਇੱਕ ਧੀ ਹੈ।
ਵਿਧਾਇਕ ਗੋਗੀ ਦੀ ਮੌਤ ਦੀ ਪੁਸ਼ਟੀ ਲੁਧਿਆਣਾ 'ਆਪ' ਜ਼ਿਲ੍ਹਾ ਪ੍ਰਧਾਨ ਸ਼ਰਣਪਾਲ ਸਿੰਘ ਮੱਕੜ ਅਤੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਵੀ ਕੀਤੀ ਹੈ। ਵਿਧਾਇਕ ਨੂੰ ਗੋਲੀ ਲੱਗਣ ਦੀ ਖ਼ਬਰ ਮਿਲਦਿਆਂ ਹੀ ਕਮਿਸ਼ਨਰ ਚਾਹਲ ਵੀ ਹਸਪਤਾਲ ਪਹੁੰਚ ਗਏ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਰਿਪੋਰਟ ਤੋਂ ਪਤਾ ਲੱਗੇਗਾ ਕਿ ਵਿਧਾਇਕ ਬੱਸੀ ਨੇ ਖੁਦਕੁਸ਼ੀ ਕੀਤੀ ਹੈ ਜਾਂ ਉਨ੍ਹਾਂ ਦੀ ਮੌਤ ਅਚਾਨਕ ਗੋਲੀ ਲੱਗਣ ਕਾਰਨ ਹੋਈ ਹੈ।






















