AAP ਵਿਧਾਇਕ ਕੁਲਵੰਤ ਸਿੱਧੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਵਿਦੇਸ਼ੀ ਨੰਬਰਾਂ ਤੋਂ ਗੈਂਗਸਟਰਾਂ ਵੱਲੋਂ ਆਈ ਕਾਲ...ਕਾਰ ਸਵਾਰ ਨੌਜਵਾਨਾਂ ਵੱਲੋਂ ਕੀਤੀ ਗਈ ਰੇਕੀ, ਪੁਲਿਸ ਵੱਲੋਂ ਵਧਾਈ ਸੁਰੱਖਿਆ
ਆਮ ਆਦਮੀ ਪਾਰਟੀ ਦੇ ਲੁਧਿਆਣਾ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਧਾਇਕ ਦਾ ਕਹਿਣਾ ਹੈ ਕਿ ਪਿਛਲੇ 10 ਦਿਨਾਂ ਤੋਂ ਉਨ੍ਹਾਂ ਨੂੰ ਵਿਦੇਸ਼ੀ ਨੰਬਰਾਂ ਤੋਂ ਲਗਾਤਾਰ ਗੈਂਗਸਟਰਾਂ ਵੱਲੋਂ..

ਆਮ ਆਦਮੀ ਪਾਰਟੀ ਦੇ ਲੁਧਿਆਣਾ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਧਾਇਕ ਦਾ ਕਹਿਣਾ ਹੈ ਕਿ ਪਿਛਲੇ 10 ਦਿਨਾਂ ਤੋਂ ਉਨ੍ਹਾਂ ਨੂੰ ਵਿਦੇਸ਼ੀ ਨੰਬਰਾਂ ਤੋਂ ਲਗਾਤਾਰ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ। ਵਿਧਾਇਕ ਸਿੱਧੂ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਦੇ ਘਰ ਦੇ ਬਾਹਰ ਕਾਰ ਵਿੱਚ ਸਵਾਰ ਚਾਰ ਨੌਜਵਾਨ ਰੇਕੀ ਕਰਦੇ ਹੋਏ ਵੀ ਨਜ਼ਰ ਆਏ।
ਪੁਲਿਸ ਕੋਲ ਪਹੁੰਚਿਆ ਮਾਮਲਾ
ਇਸ ਘਟਨਾ ਤੋਂ ਬਾਅਦ ਉਨ੍ਹਾਂ ਨੇ ਪੂਰੇ ਮਾਮਲੇ ਦੀ ਜਾਣਕਾਰੀ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਹੈ। ਸਿੱਧੂ ਦੇ ਮੁਤਾਬਕ ਧਮਕੀਆਂ ਮਿਲਣ ਤੋਂ ਬਾਅਦ ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਦੇ ਘਰ ਦੇ ਬਾਹਰ ਵਾਧੂ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ। ਉਨ੍ਹਾਂ ਨੂੰ ਮੈਟਲ ਡਿਟੈਕਟਰ ਵੀ ਦਿੱਤਾ ਗਿਆ ਸੀ ਅਤੇ ਘਰ ਵਿੱਚ ਆਉਣ ਵਾਲੇ ਹਰ ਵਿਅਕਤੀ ਦੀ ਜਾਂਚ ਤੋਂ ਬਾਅਦ ਹੀ ਅੰਦਰ ਜਾਣ ਦੀ ਇਜਾਜ਼ਤ ਦਿੱਤੀ ਜਾਂਦੀ ਸੀ।
ਹਾਲਾਂਕਿ ਕੁਝ ਸਮੇਂ ਬਾਅਦ ਪੁਲਿਸ ਵੱਲੋਂ ਇਹ ਸੁਰੱਖਿਆ ਪ੍ਰਬੰਧ ਹਟਾ ਦਿੱਤੇ ਗਏ। ਵਿਧਾਇਕ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਪੁਲਿਸ ਕਮਿਸ਼ਨਰ ਨੂੰ ਵੀ ਜਾਣਕਾਰੀ ਦੇ ਦਿੱਤੀ ਹੈ।
ਸੂਤਰਾਂ ਮੁਤਾਬਕ ਇਸ ਵੇਲੇ ਵਿਧਾਇਕ ਨੂੰ ਕੋਈ ਵਾਧੂ ਸੁਰੱਖਿਆ ਪ੍ਰਦਾਨ ਨਹੀਂ ਕੀਤੀ ਗਈ। ਧਿਆਨਯੋਗ ਹੈ ਕਿ ‘ਆਪ’ ਦੇ ਹੀ ਵਿਧਾਇਕ ਅਸ਼ੋਕ ਪਰਾਸ਼ਰ ਉਰਫ਼ ਪੱਪੀ ਦੀ ਸੁਰੱਖਿਆ ਵੀ ਸੁਰੱਖਿਆ ਏਜੰਸੀਆਂ ਵੱਲੋਂ ਮਿਲੇ ਇਨਪੁਟਾਂ ਦੇ ਬਾਅਦ ਵਧਾ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।























