MLA Sarvjit Kaur Manuke News : ਲੁਧਿਆਣਾ ਦੇ ਜਗਰਾਉਂ 'ਚ ਆਮ ਆਦਮੀ ਪਾਰਟੀ ਦੀ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਦੇ ਪਤੀ ਸੁਖਵਿੰਦਰ ਸਿੰਘ ਬਿੱਲਾ ਦਾ ਨਾਮਜ਼ਦਗੀ ਫਾਰਮ ਰੱਦ ਕਰ ਦਿੱਤਾ ਗਿਆ ਹੈ। ਸੁਖਵਿੰਦਰ ਸਿੰਘ ਬਿੱਲਾ ਨੇ ਜਗਰਾਉਂ ਨਗਰ ਕੌਂਸਲ ਦੇ ਵਾਰਡ ਨੰਬਰ-1 ਤੋਂ ਕੌਂਸਲਰ ਚੋਣ ਲਈ ਨਾਮਜ਼ਦਗੀ ਪੱਤਰ ਭਰਿਆ ਸੀ।

Continues below advertisement

ਮੰਗਲਵਾਰ ਨੂੰ ਜਦੋਂ ਨਾਮਜ਼ਦਗੀ ਪੱਤਰਾਂ ਦੀ ਸਕਰੂਟਨੀ ਹੋਈ ਤਾਂ ਰਿਟਰਨਿੰਗ ਅਫਸਰ ਨੇ ਉਨ੍ਹਾਂ ਨੂੰ ਚੋਣ ਲੜਨ ਲਈ ਅਯੋਗ ਕਰਾਰ ਦਿੰਦਿਆਂ ਫਾਰਮ ਰੱਦ ਕਰ ਦਿੱਤਾ। ਅਧਿਕਾਰੀਆਂ ਨੇ ਸਪਸ਼ਟ ਕੀਤਾ ਕਿ ਵਾਰਡ ਨੰਬਰ-1 ਮਹਿਲਾਵਾਂ ਲਈ ਰਾਖਵਾਂ ਸੀ ਅਤੇ ਉੱਥੇ ਕੋਈ ਪੁਰਸ਼ ਉਮੀਦਵਾਰ ਚੋਣ ਨਹੀਂ ਲੜ ਸਕਦਾ।

Continues below advertisement

ਚੋਣ ਨਿਯਮਾਂ ਅਨੁਸਾਰ ਹੋਈ ਕਾਰਵਾਈ

ਰਿਟਰਨਿੰਗ ਅਫਸਰ ਰਵੀ ਕੁਮਾਰ ਨੇ ਦੱਸਿਆ ਕਿ ਮਹਿਲਾ ਰਾਖਵੇਂ ਵਾਰਡ ਤੋਂ ਪੁਰਸ਼ ਉਮੀਦਵਾਰ ਵੱਲੋਂ ਨਾਮਜ਼ਦਗੀ ਭਰਨ ਕਾਰਨ ਇਹ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਚੋਣ ਨਿਯਮਾਂ ਅਤੇ ਰਿਜ਼ਰਵੇਸ਼ਨ ਮਾਪਦੰਡਾਂ ਅਨੁਸਾਰ ਹੀ ਫਾਰਮ ਰੱਦ ਕੀਤਾ ਗਿਆ ਹੈ।

ਪੰਜਾਬ ਵਿੱਚ ਚਰਚਾ ਦਾ ਵਿਸ਼ਾ ਬਣਿਆ ਮਾਮਲਾ

ਵਿਧਾਇਕ ਦੇ ਪਤੀ ਦਾ ਨਾਮਜ਼ਦਗੀ ਪੱਤਰ ਰੱਦ ਹੋਣਾ ਜਗਰਾਉਂ ਸਮੇਤ ਪੂਰੇ ਪੰਜਾਬ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਸਥਾਨਕ ਆਗੂਆਂ ਦਾ ਕਹਿਣਾ ਹੈ ਕਿ ਜੇ ਵਿਧਾਇਕ ਨੂੰ ਹੀ ਨਹੀਂ ਪਤਾ ਸੀ ਕਿ ਇਹ ਵਾਰਡ ਮਹਿਲਾਵਾਂ ਲਈ ਰਾਖਵਾਂ ਹੈ, ਤਾਂ ਇਹ ਹੈਰਾਨੀ ਵਾਲੀ ਗੱਲ ਹੈ। ਇਸ ਘਟਨਾ ਤੋਂ ਬਾਅਦ ਜਗਰਾਉਂ ਤਹਿਸੀਲ ਕੰਪਲੈਕਸ ਵਿੱਚ ਰਾਜਨੀਤਿਕ ਹਲਚਲ ਤੇਜ਼ ਰਹੀ ਅਤੇ ਸਮਰਥਕਾਂ ਦੀ ਭੀੜ ਵੀ ਮੌਕੇ ‘ਤੇ ਮੌਜੂਦ ਰਹੀ।

ਹੋਰ 3 ਉਮੀਦਵਾਰਾਂ ਦੇ ਫਾਰਮ ਵੀ ਰੱਦ

ਇਸ ਤੋਂ ਇਲਾਵਾ ਤਿੰਨ ਹੋਰ ਆਜ਼ਾਦ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਵੀ ਰੱਦ ਕੀਤੇ ਗਏ। ਵਾਰਡ ਨੰਬਰ 9 ਤੋਂ ਪ੍ਰਦੀਪ ਸਿੰਘ ਦਾ ਫਾਰਮ ਉਮਰ 21 ਸਾਲ ਤੋਂ ਘੱਟ ਹੋਣ ਕਾਰਨ ਰੱਦ ਕੀਤਾ ਗਿਆ। ਵਾਰਡ ਨੰਬਰ 11 ਤੋਂ ਸੁਖਮੰਦਰ ਸਿੰਘ ਦਾ ਪੱਤਰ BC ਸਰਟੀਫਿਕੇਟ ਨਾ ਹੋਣ ਕਾਰਨ ਖਾਰਜ ਹੋਇਆ। ਵਾਰਡ ਨੰਬਰ 22 ਤੋਂ ਮਨਮੋਹਨ ਕੌਰ ਦੇ ਦਸਤਾਵੇਜ਼ ਅਧੂਰੇ ਪਾਏ ਗਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।