Ludhiana News: ਲੁਧਿਆਣਾ ਦੇ ਬੱਸ ਸਟੈਂਡ ਕੋਲ ਭਿਆਨਕ ਹਾਦਸਾ ਵਾਪਰ ਗਿਆ ਹੈ। ਦੱਸ ਦਈਏ ਕਿ ਬੱਸ ਸਟੈਂਡ ਦੇ ਬਾਹਰ ਇੱਕ ਬੇਕਾਬੂ ਬੱਸ ਦੀ ਟੱਕਰ ਹੋਣ ਕਰਕੇ 5-6 ਲੋਕ ਜ਼ਖਮੀ ਹੋ ਗਏ। ਪੀੜਤ ਕਾਫ਼ੀ ਦੂਰ ਜਾ ਕੇ ਡਿੱਗੇ।
ਦੱਸਿਆ ਜਾ ਰਿਹਾ ਹੈ ਕਿ ਇਕ ਪ੍ਰਾਈਵੇਟ ਬੱਸ ਬ੍ਰੇਕ ਫ਼ੇਲ੍ਹ ਹੋਣ ਕਾਰਨ ਬੇਕਾਬੂ ਹੋ ਗਈ। ਇਸ ਦੌਰਾਨ ਬੱਸ ਰਾਹ ਵਿਚ ਆਉਣ ਵਾਲੇ ਵਾਹਨਾਂ ਤੇ ਲੋਕਾਂ ਨਾਲ ਟਕਰਾਉਂਦੀ ਹੋਈ ਡਿਵਾਈਡਰ 'ਤੇ ਜਾ ਚੜ੍ਹੀ। ਇਸ ਦੌਰਾਨ 6 ਤੋਂ ਵੱਧ ਲੋਕ ਬੱਸ ਦੇ ਹੇਠਾਂ ਆਏ ਹਨ ਤੇ ਕੁਝ ਵਾਹਨ ਵੀ ਨੁਕਸਾਨੇ ਗਏ ਹਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਵੀ ਮੌਕੇ 'ਤੇ ਪਹੁੰਚ ਚੁੱਕੀ ਹੈ ਤੇ ਜ਼ਖ਼ਮੀਆਂ ਦੀ ਮਦਦ ਕੀਤੀ ਜਾ ਰਹੀ ਹੈ।