Ludhiana News: ਧਾਰਮਿਕ ਅਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਸ਼ਰਧਾਲੂਆਂ ਦੀ ਜੀਪ ਨਹਿਰ 'ਚ ਡਿੱਗੀ, 4 ਦੀ ਮੌਤ, 1 ਬੱਚਾ ਰੁੜਿਆ, 12 ਜ਼ਖ਼ਮੀ
Ludhiana News: ਮਾਛੀਵਾੜਾ ਨੇੇੜੇ ਵਗਦੀ ਸਰਹਿੰਦ ਨਹਿਰ ਦੇ ਬਹਿਲੋਲਪੁਰ ਪੁਲ ਕੋਲ ਦਰਦਨਾਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ।
Ludhiana News: ਮਾਛੀਵਾੜਾ ਨੇੇੜੇ ਵਗਦੀ ਸਰਹਿੰਦ ਨਹਿਰ ਦੇ ਬਹਿਲੋਲਪੁਰ ਪੁਲ ਕੋਲ ਦਰਦਨਾਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਇੱਕ ਧਾਰਮਿਕ ਅਸਥਾਨ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਦੀ ਜੀਪ ਨਹਿਰ ਕਿਨਾਰੇ ਪਲਟ ਗਈ।
ਇਸ ਵਿਚ 2 ਔਰਤਾਂ (ਮਾਵਾਂ-ਧੀਆਂ) ਮਹਿੰਦਰ ਕੌਰ (65) ਅਤੇ ਕਰਮਜੀਤ ਕੌਰ (52) ਦੀ ਮੌਤ ਹੋ ਗਈ, ਜਦਕਿ ਇਸ ਹਾਦਸੇ ਵਿਚ 2 ਬੱਚੇ ਗਗਨਜੋਤ ਕੌਰ (15) ਅਤੇ ਇੱਕ ਲੜਕੀ ਦਾ ਨਾਮ ਪਤਾ ਨਹੀਂ ਲੱਗਿਆ, ਉਹ ਵੀ ਨਹੀਂ ਬਚ ਸਕੇ। ਇਸ ਤੋਂ ਇਲਾਵਾ ਇੱਕ ਹੋਰ ਬੱਚਾ ਸੁਖਪ੍ਰੀਤ ਸਿੰਘ (7) ਨਹਿਰ ਵਿਚ ਰੁੜ ਗਿਆ ਜਿਸ ਦੀ ਤਲਾਸ਼ ਕੀਤੀ ਜਾ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਪਾਇਲ ਅਧੀਨ ਪੈਂਦੇ ਪਿੰਡ ਨਿਜ਼ਾਮਪੁਰ, ਡਾਂਗੋਵਾਲ ਅਤੇ ਛਿਬੜਾ ਦੇ ਕਰੀਬ 15 ਤੋਂ ਵੱਧ ਔਰਤਾਂ, ਬੱਚੇ ਤੇ ਪੁਰਸ਼ ਸ਼ਾਮਲ ਸਨ। ਉਹ ਬੀਤੇ ਦਿਨੀਂ ਡੇਰਾ ਬਾਬਾ ਵਡਭਾਗ ਸਿੰਘ ਜੀ ਦੇ ਮੱਥਾ ਟੇਕਣ ਗਏ ਸਨ। ਇਹ ਸਾਰੇ ਪਰਿਵਾਰਕ ਮੈਂਬਰ ਨਵੀਂ ਮਹਿੰਦਰਾ ਪਿਕਅੱਪ ਜੀਪ ’ਤੇ ਸਵਾਰ ਹੋ ਕੇ ਮੱਥਾ ਟੇਕਣ ਉਪਰੰਤ ਅੱਜ ਜਦੋਂ ਸਵੇਰੇ ਬਾਬਾ ਵਡਭਾਗ ਤੋਂ ਵਾਪਸ ਆਪਣੇ ਪਿੰਡ ਜਾ ਰਹੇ ਸਨ। ਇਸ ਦੌਰਾਨ ਰਸਤੇ ਵਿਚ ਪਿੰਡ ਬਹਿਲੋਲਪੁਰ ਕੋਲ ਸਰਹਿੰਦ ਨਹਿਰ ਕਿਨਾਰੇ ਗੱਡੀ ਦਾ ਸੰਤੁਲਨ ਵਿਗੜ ਗਿਆ, ਜਿਹੜੀ ਸੜਕ ਤੋਂ ਕਰੀਬ 30 ਫੁੱਟ ਥੱਲ੍ਹੇ ਨਹਿਰ ਕਿਨਾਰੇ ਜਾ ਡਿੱਗੀ।
ਇਹ ਵੀ ਪੜ੍ਹੋ: Road Accident: ਸਵੇਰੇ ਸਵੇਰੇ ਵਾਪਰਿਆ ਭਾਣਾ, ਮਾਤਾ ਵੈਸ਼ਨੋ ਮੰਦਰ ਨੂੰ ਜਾ ਰਹੇ 7 ਸ਼ਰਧਾਲੂਆਂ ਦੀ ਮੌਤ, 25 ਜ਼ਖਮੀ
ਬੇਸ਼ੱਕ ਦਰੱਖਤਾਂ ਕਰਕੇ ਗੱਡੀ ਨਹਿਰ ਵਿਚੋਂ ਡਿੱਗਣ ਤੋਂ ਬੱਚ ਗਈ ਪਰ ਇੱਕ ਬੱਚਾ ਸੁਖਪ੍ਰੀਤ ਸਿੰਘ ਪਾਣੀ ਵਿਚ ਜਾ ਡਿੱਗਾ ਤੇ ਰੁੜ ਗਿਆ ਜਦਕਿ ਬਾਕੀ ਸਾਰੇ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ। ਇਸ ਹਾਦਸੇ ਵਿਚ 2 ਬੱਚਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਔਰਤ ਮਹਿੰਦਰ ਤੇ ਕਰਮਜੀਤ ਕੌਰ ਨੇ ਹਸਪਤਾਲ ਵਿਚ ਇਲਾਜ ਤਹਿਤ ਦਮ ਤੋੜ ਦਿੱਤਾ, ਜੋ ਕਿ ਰਿਸ਼ਤੇ ’ਤੇ ਮਾਵਾਂ-ਧੀਆਂ ਦੱਸੀਆਂ ਜਾ ਰਹੀਆਂ ਹਨ।
ਚਮਕੌਰ ਸਾਹਿਬ ਹਸਪਤਾਲ ਵਿਚ ਜਖ਼ਮੀ ਹੋਏ 12 ਸ਼ਰਧਾਲੂਆਂ ਦਾ ਇਲਾਜ ਚੱਲ ਰਿਹਾ ਹੈ ਜਿਨ੍ਹਾਂ ’ਚੋਂ ਕਾਫ਼ੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮੌਕੇ ’ਤੇ ਇਕੱਤਰ ਹੋਏ ਲੋਕਾਂ ਵਲੋਂ ਕਰੇਨ ਮੰਗਵਾ ਕੇ ਗੱਡੀ ਨੂੰ ਬਾਹਰ ਕੱਢਿਆ ਗਿਆ ਅਤੇ ਜਖ਼ਮੀਆਂ ਨੂੰ ਵੀ ਇਲਾਜ ਲਈ ਹਸਪਤਾਲ ਭੇਜਿਆ ਗਿਆ। ਜਖ਼ਮੀਆਂ ਵਿਚ ਅਮਨਪ੍ਰੀਤ ਕੌਰ ਵਾਸੀ ਸਿਹੋੜਾ, ਸਰੂਪ ਸਿੰਘ ਵਾਸੀ ਚੀਮਾ, ਪ੍ਰਿਤਪਾਲ ਕੌਰ ਵਾਸੀ ਸਿਹੋੜਾ, ਰੂਪ ਸਿੰਘ ਵਾਸੀ ਲੱਧੜ, ਸੰਦੀਪ ਕੌਰ ਵਾਸੀ ਨਿਜ਼ਾਮਪੁਰ, ਪ੍ਰਵੀਨ ਕੌਰ ਵਾਸੀ ਨਿਜ਼ਾਮਪੁਰ, ਬਲਜਿੰਦਰ ਸਿੰਘ ਵਾਸੀ ਸਿਹੋੜਾ, ਸੁਖਵੀਰ ਕੌਰ ਫਲੌੜ, ਗਿਆਨ ਕੌਰ ਵਾਸੀ ਨਿਜ਼ਾਮਪੁਰ, ਮਨਪ੍ਰੀਤ ਕੌਰ ਵਾਸੀ ਡਾਂਗੋ, ਜੀਵਨ ਸਿੰਘ ਵਾਸੀ ਸਿਹੋੜਾ, ਗੁਰਪ੍ਰੀਤ ਸਿੰਘ ਵਾਸੀ ਨਿਜ਼ਾਮਪੁਰ ਸ਼ਾਮਲ ਹਨ।
ਇਹ ਵੀ ਪੜ੍ਹੋ: Weather Alert: ਮੌਸਮ ਵਿਭਾਗ ਦਾ ਨਵਾਂ ਅਲਰਟ, ਪੰਜ ਸੂਬਿਆਂ ਵਿਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚਿਤਾਵਨੀ