Ludhiana News: ਦਰਬਾਰ ਸਹਿਬ ਜਾ ਰਹੀ ਯਾਤਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਦਰਦਨਾਕ ਹਾਦਸਾ, 2 ਦੀ ਮੌਤ, ਕਈ ਜ਼ਖ਼ਮੀ
Ludhiana News: ਅੱਜ ਸਵੇਰੇ ਤੜਕੇ ਸਾਢੇ ਪੰਜ ਵਜੇ ਸਮਰਾਲਾ ਦੇ ਨੇੜਲੇ ਪਿੰਡ ਰੋਹਲਿਆਂ ਦੇ ਕੋਲ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ।
Ludhiana News: ਅੱਜ ਸਵੇਰੇ ਤੜਕੇ ਸਾਢੇ ਪੰਜ ਵਜੇ ਸਮਰਾਲਾ ਦੇ ਨੇੜਲੇ ਪਿੰਡ ਰੋਹਲਿਆਂ ਦੇ ਕੋਲ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਇੱਕ ਟੂਰਿਸਟ ਬੱਸ ਸੜਕ ਦੇ ਵਿਚਾਲੇ ਖੜ੍ਹੇ ਟਰਾਲੇ ਨਾਲ ਵੱਜੀ, ਜਿਸ ਕਰਕੇ ਦਰਦਨਾਕ ਹਾਦਸਾ ਵਾਪਰ ਗਿਆ। ਇਸ ਵਿੱਚ ਦਰਜਨ ਤੋਂ ਵੱਧ ਯਾਤਰੀ ਜ਼ਖ਼ਮੀ ਹੋ ਗਏ ਅਤੇ ਦੋ ਯਾਤਰੀਆਂ ਦੀ ਮੌਤ ਹੋ ਗਈ। ਮਰਨ ਵਾਲੀਆਂ ਦੋਵੇਂ ਔਰਤਾਂ ਸਨ। ਜ਼ਖ਼ਮੀਆਂ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਵਿੱਚ ਐਬੂਲੈਂਸ ਰਾਹੀਂ ਭੇਜਿਆ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ 8 ਮਈ ਨੂੰ ਇਕ ਮਹੀਨੇ ਲਈ ਇੰਦੌਰ ਤੋਂ ਕਰੀਬ 50 ਤੋਂ 60 ਯਾਤਰੀਆਂ ਨੇ ਧਾਰਮਿਕ ਯਾਤਰਾ ਸ਼ੁਰੂ ਕੀਤੀ ਸੀ। ਇਨ੍ਹਾਂ ਯਾਤਰੀਆਂ ਨੂੰ ਲੈਕੇ ਟੂਰਿਸਟ ਬਸ ਹਰਿਦੁਆਰ ਤੋਂ ਅੰਮ੍ਰਿਤਸਰ ਜਾ ਰਹੇ ਸੀ ਤਾਂ ਉਸ ਵੇਲੇ ਸਮਰਾਲਾ ਦੇ ਨੜੇਲੇ ਪਿੰਡ ਰੋਹਲੀਆਂ ਕੋਲ ਸਵੇਰੇ 5.30ਵਜੇ ਸੜਕ 'ਤੇ ਖੜ੍ਹੇ ਟਰਾਲੇ ਦੇ ਪਿਛਲੇ ਪਾਸੇ ਨਾਲ ਟੂਰਿਸਟ ਬੱਸ ਦੀ ਟੱਕਰ ਹੋ ਗਈ।
ਟੱਕਰ ਇੰਨੀ ਭਿਆਨਕ ਸੀ ਕਿ ਟੂਰਿਸਟ ਬੱਸ ਦੇ ਇੱਕ ਪਾਸੇ ਦੇ ਪਰਖੱਚੇ ਉੱਡ ਗਏ ਅਤੇ ਚਾਰੇ ਪਾਸੇ ਹਫੜਾ-ਦਫੜੀ ਮੱਚ ਗਈ। ਹਰ ਕੋਈ ਜਾਨ ਬਚਾਓ ਦੀਆਂ ਚੀਕਾਂ ਮਾਰਨ ਲੱਗ ਗਿਆ। ਇਹ ਦਰਦਨਾਕ ਹਾਦਸੇ ਦੀ ਆਵਾਜ਼ ਦੂਰ-ਦੂਰ ਪਿੰਡਾਂ ਤੱਕ ਸੁਣਾਈ ਦਿੱਤੀ। ਇਸ ਤੋਂ ਬਾਅਦ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਨੇ ਮੌਕੇ 'ਤੇ ਪਹੁੰਚ ਕੇ ਲੋਕਾਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ।
ਇਸ ਦੌਰਾਨ ਦੋ ਯਾਤਰੀਆਂ ਦੀ ਮੌਤ ਹੋ ਗਈ ਜੋ ਕਿ ਔਰਤਾਂ ਦੱਸੀਆਂ ਜਾ ਰਹੀਆਂ ਹਨ ਅਤੇ ਦਰਜਨਾਂ ਯਾਤਰੀ ਜ਼ਖ਼ਮੀ ਹੋ ਗਏ। ਸਮਰਾਲਾ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਰਾਹਤ ਕਾਰਜ ਵਿੱਚ ਜੁੱਟ ਗਈ। ਜ਼ਖ਼ਮੀਆਂ ਨੂੰ ਸਮਰਾਲ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਅਤੇ ਮੁੱਢਲੀ ਸਹਾਇਤਾ ਸ਼ੁਰੂ ਕਰ ਦਿੱਤੀ ਗਈ ਹੈ।
ਡੀਐਸਪੀ ਤਰਲੋਚਨ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੰਦੌਰ ਤੋਂ ਸ਼ੁਰੂ ਹੋਈ ਕਰੀਬ 50 ਤੋਂ60 ਯਾਤਰੀਆਂ ਦੀ ਧਾਰਮਿਕ ਟੂਰਿਸਟ ਬਸ ਯਾਤਰਾ ਚੱਲ ਰਹੀ ਸੀ। ਜਦੋਂ ਯਾਤਰੀ ਰਾਤੀ ਹਰਿਦੁਆਰ ਤੋਂ ਅੰਮ੍ਰਿਤਸਰ ਨੂੰ ਜਾ ਰਹੇ ਸੀ ਤਾਂ ਸਮਰਾਲਾ ਦੇ ਨੜੇਲੇ ਪਿੰਡ ਰੋਹਲੀਆਂ ਦੇ ਕੋਲ ਸਵੇਰੇ 5.30ਵਜੇ ਸੜਕ ਤੇ ਖੜੇ ਟਰਾਲੇ ਚ ਜਾ ਵੱਜੀ ਜਿਸ 2ਦੀ ਮੌਤ ਹੋ ਗਈ ਤੇ 12 ਦੇ ਕਰੀਬ ਜਖ਼ਮੀ ਹੋਏ ਹਨ। ਉਨ੍ਹਾਂ ਨੂੰ ਵੱਖ-ਵੱਖ ਹਸਪਤਾਲ 'ਚ ਦਾਖ਼ਲ ਕਰਵਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: Punjab Weather Update: 48 ਡਿਗਰੀ ਤੱਕ ਪਹੁੰਚਿਆ ਪਾਰਾ, ਪੰਜਾਬ ਦੇ 4 ਜ਼ਿਲ੍ਹਿਆਂ 'ਚ ਰੈੱਡ ਅਲਰਟ ਹੋਇਆ ਜਾਰੀ, ਇੰਝ ਰਹੇਗਾ ਮੌਸਮ