ਪੜਚੋਲ ਕਰੋ

Ludhiana News: ਕਣਕ ਦੀ ਨਿਰਵਿਘਨ ਖਰੀਦ ਲਈ ਪ੍ਰਸ਼ਾਸਨ ਨੇ ਖਿੱਚੀ ਤਿਆਰੀ, ਅਧਿਕਾਰੀਆਂ ਨਾਲ ਮੀਟਿੰਗ ਦਾ ਦੌਰ ਸ਼ੁਰੂ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 2.50 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਹੋ ਚੁੱਕੀ ਹੈ ਅਤੇ 108 ਅਨਾਜ ਮੰਡੀਆਂ ਵਿੱਚ 8.11 ਲੱਖ ਮੀਟਰਕ ਟਨ ਕਣਕ ਆਉਣ ਦੀ ਉਮੀਦ ਹੈ। ਉ

Ludhiana News:  ਹਾੜੀ ਸੀਜ਼ਨ 2024-25 ਦੌਰਾਨ ਕਣਕ ਦੀ ਖਰੀਦ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਆਯੋਜਿਤ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਸਾਨਾਂ ਦੀ ਕਣਕ ਦਾ ਇੱਕ-ਇੱਕ ਦਾਣਾ ਖਰੀਦਣ ਲਈ ਦ੍ਰਿੜ ਵਚਨਬੱਧਤਾ ਦੁਹਰਾਈ। ਉਨ੍ਹਾਂ ਜ਼ਿਲ੍ਹੇ ਵਿੱਚ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਆਗਾਮੀ ਖਰੀਦ ਸੀਜ਼ਨ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।

108 ਅਨਾਜ ਮੰਡੀਆਂ ਵਿੱਚ 8.11 ਲੱਖ ਮੀਟਰਕ ਟਨ ਕਣਕ ਆਉਣ ਦੀ ਉਮੀਦ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 2.50 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਹੋ ਚੁੱਕੀ ਹੈ ਅਤੇ 108 ਅਨਾਜ ਮੰਡੀਆਂ ਵਿੱਚ 8.11 ਲੱਖ ਮੀਟਰਕ ਟਨ ਕਣਕ ਆਉਣ ਦੀ ਉਮੀਦ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਜ਼ਿਲ੍ਹੇ ਭਰ ਵਿਚ ਕਣਕ ਦੇ ਖਰੀਦ ਕਾਰਜਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਤਾਂ ਜੋ ਉਨ੍ਹਾਂ ਦੇ ਨਿਰਧਾਰਤ ਹਿੱਸੇ ਅਨੁਸਾਰ ਕਣਕ ਦੀ ਤੁਰੰਤ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਸਾਹਨੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਆਪਣੀ ਫ਼ਸਲ ਦੀ ਵਿਕਰੀ ਲਈ ਕਿਸੇ ਕਿਸਮ ਦੀ ਅਸੁਵਿਧਾ ਨਹੀਂ ਹੋਣੀ ਚਾਹੀਦੀ। ਸਬ ਡਵੀਜ਼ਨਲ ਮੈਜਿਸਟਰੇਟ ਆਪਣੇ ਅਧਿਕਾਰ ਖੇਤਰ ਅਧੀਨ ਅਨਾਜ ਮੰਡੀਆਂ ਵਿੱਚ ਨਿਰਵਿਘਨ ਖਰੀਦ ਕਾਰਜਾਂ ਲਈ ਜਵਾਬਦੇਹ ਹੋਣਗੇ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਅਨਾਜ ਮੰਡੀਆਂ ਵਿੱਚ ਬਰਸਾਤ ਤੋਂ ਬਚਾਅ ਅਤੇ ਸਫ਼ਾਈ ਦੇ ਪੁਖਤਾ ਪ੍ਰਬੰਧ ਕਰਨ। ਇਸੇ ਤਰ੍ਹਾਂ ਸਾਹਨੀ ਨੇ ਹਰੇਕ ਖਰੀਦ ਕੇਂਦਰ ਵਿੱਚ ਬਿਜਲੀ, ਕਿਸਾਨਾਂ ਲਈ ਸ਼ੈੱਡਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਲੋੜੀਂਦੇ ਪ੍ਰਬੰਧ ਕਰਨ ਲਈ ਵੀ ਹਦਾਇਤਾਂ ਜਾਰੀ ਕੀਤੀਆਂ।

ਡਿਪਟੀ ਕਮਿਸ਼ਨਰ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਇੱਕ ਪਾਸੇ ਕਣਕ ਦੀ ਨਿਰਵਿਘਨ ਅਤੇ ਜਲਦ ਖਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣ ਅਤੇ ਦੂਜੇ ਪਾਸੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਸਮੇਂ ਸਿਰ ਅਦਾਇਗੀ ਕਰਨ ਵਿੱਚ ਸਹੂਲਤ ਦਿੱਤੀ ਜਾਵੇ।

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget