ਪੜਚੋਲ ਕਰੋ

Moga: ਮੋਗਾ ਜਿਲ੍ਹੇ 'ਚ ਪ੍ਰਸ਼ਾਸਨ ਨੇ ਲਗਾਈਆਂ 6 ਵੱਡੀਆਂ ਪਾਬੰਦੀਆਂ, ਇਹ ਕੰਮ ਕੀਤਾ ਤਾਂ ਹੋਵੇਗੀ ਜੇਲ੍ਹ 

Major restrictions in Moga district: ਜ਼ਿਲ੍ਹਾ ਮੈਜਿਸਟ੍ਰੇਟ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼  29 ਫਰਵਰੀ

Major restrictions in Moga district:  ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ  ਕੁਲਵੰਤ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼  29 ਫਰਵਰੀ, 2024 ਤੱਕ ਲਾਗੂ ਰਹਿਣਗੇ।


ਹਥਿਆਰ ਨਾਲ ਲੈ ਕੇ ਚੱਲਣ 'ਤੇ ਪਾਬੰਦੀ

ਜ਼ਿਲ੍ਹੇ 'ਚ ਅਮਨ-ਸ਼ਾਂਤੀ ਕਾਇਮ ਰੱਖਣ ਦੇ ਮੱਦੇ-ਨਜ਼ਰ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਜਨਤਾ ਲਈ ਲਾਇਸੰਸੀ ਹਥਿਆਰ, ਟਕੂਏ, ਬਰਛੇ, ਛੁਰੇ, ਤ੍ਰਿਸ਼ੂਲ ਤੇ ਹੋਰ ਤੇਜ਼ਧਾਰ ਹਥਿਆਰ ਨਾਲ ਲੈ ਕੇ ਚੱਲਣ ਅਤੇ ਪ੍ਰਦਰਸ਼ਨ ਕਰਨ 'ਤੇ ਪੂਰਨ ਰੋਕ ਲਗਾਈ ਹੈ। ਇਹ ਹੁਕਮ ਪੁਲਿਸ, ਹੋਮਗਾਰਡ ਜਾਂ ਸੀ.ਆਰ.ਪੀ.ਐਫ. ਕ੍ਰਮਚਾਰੀਆਂ, ਜਿੰਨ੍ਹਾਂ ਕੋਲ ਸਰਕਾਰੀ ਹਥਿਆਰ ਹਨ ਅਤੇ ਅਸਲਾ ਚੁੱਕਣ ਦੀ ਮਨਜ਼ੂਰੀ ਪ੍ਰਾਪਤ ਅਸਲਾ ਧਾਰਕਾਂ 'ਤੇ ਲਾਗੂ ਨਹੀਂ ਹੋਵੇਗਾ।

 

ਪਲਾਸਟਿਕ ਲਿਫ਼ਾਫਿਆਂ 'ਤੇ ਪਾਬੰਦੀ

ਤਕਨਾਲਜੀ ਦਬਾਅ ਅਤੇ ਮੰਡੀਕਰਨ ਦੀਆਂ ਨਵੀਆਂ ਜੁਗਤਾਂ ਕਰਕੇ ਵਰਤ ਕੇ ਸੁੱਟਣ ਵਾਲੀਆਂ, ਪੈਕ ਕਰਨ ਲਈ ਅਤੇ ਪਲਾਸਟਿਕ ਦੇ ਲਿਫਾਫਿਆਂ ਦੀ ਉਪਭੋਗੀ ਵਸਤੂਆਂ ਲਈ ਵਧ ਰਹੀ ਖਪਤ ਕਾਰਣ ਬਹੁਤ ਜਿਆਦਾ ਪਲਾਸਟਿਕ ਦੀ ਰੱਦੀ ਕੂੜਾ ਕਰਕਟ ਸੁੱਟਣ ਦੀਆਂ ਥਾਵਾਂ ਅਤੇ ਖੁੱਲੀਆਂ ਥਾਵਾਂ ਆਦਿ ਤੇ ਥਾਂ ਮੱਲ ਰਹੀ, ਇਹ ਲਿਫ਼ਾਫੇ ਸੀਵਰੇਜ਼ ਪ੍ਰਣਾਲੀ ਨੂੰ ਖਾਸ ਤੌਰ ਤੇ ਨੁਕਸਾਨ ਪਹੁੰਚਾਉਂਦੇ ਹਨ ਕਿਉਂਕਿ ਇਹ ਨਾਲੀਆਂ ਅਤੇ ਖੁੱਲ੍ਹੇ ਨਾਲਿਆਂ ਵਿੱਚ ਰੁਕਾਵਟ ਦਾ ਕਾਰਣ ਬਣਦੇ ਹਨ।

ਇਸੇ ਤਰਾਂ ਮਨੁੱਖੀ ਸਿਹਤ ਨੂੰ ਧਿਆਨ 'ਚ ਰੱਖਦਿਆਂ 'ਦੀ ਪੰਜਾਬ ਪਲਾਸਟਿਕ ਅਤੇ ਕੈਰੀ ਬੈਗ (ਮੈਨੂਫੈਕਚਰਿੰਗ, ਯੂਜਿਜ ਐਂਡ ਡਿਸਪੋਜ਼ਲ) ਕੰਟਰੋਲ ਐਕਟ, 2005' ਅਨੁਸਾਰ ਜਿਲੇ 'ਚ 30 ਮਾਈਕਰੋਨ ਤੋਂ ਘੱਟ ਮੋਟਾਈ ਅਤੇ 8 12 ਇੰਚੀ ਆਕਾਰ ਤੋਂ ਘੱਟ ਅਣਲੱਗ ਪਲਾਸਟਿਕ ਲਿਫਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਅਤੇ ਵਰਤੋਂ 'ਤੇ ਪੂਰਣ ਪਾਬੰਦੀ ਲਗਾਈ ਗਈ ਹੈ।  

 

ਨਜਾਇਜ਼ ਕਬਜ਼ੇ ਕਰਨ 'ਤੇ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਆਮ ਲੋਕਾਂ ਵੱਲੋਂ ਪਿੰਡਾਂ ਦੀਆਂ ਫਿਰਨੀਆਂ 'ਤੇ ਰੂੜੀਆਂ ਆਦਿ ਦੇ ਢੇਰ ਲਗਾ ਕੇ ਅਤੇ ਹੋਰ ਤਰੀਕਿਆਂ ਨਾਲ ਨਜਾਇਜ਼ ਕਬਜੇ ਕੀਤੇ ਗਏ ਹਨ, ਜਿਸ ਕਾਰਣ ਜਿਥੇ ਦੁਰਘਟਨਾ ਵਾਪਰਨ ਦਾ ਖਤਰਾ ਪੈਦਾ ਹੁੰਦਾ ਹੈ, ਉਥੇ ਲੜਾਈ-ਝਗੜੇ ਕਾਰਣ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਡਰ ਵੀ ਬਣਿਆ ਰਹਿੰਦਾ ਹੈ। ਇਸ ਲਈ ਜਿਲੇ ਅੰਦਰ ਸੜਕਾਂ ਦੇ ਇਰਦ-ਗਿਰਦ ਆਮ ਲੋਕਾਂ ਵੱਲੋਂ ਕੂੜੇ ਦੇ ਢੇਰ ਲਗਾਉਣ ਅਤੇ ਆਮ ਕਿਸਾਨਾਂ ਵੱਲੋਂ ਬਰਮਾ ਦੀ ਮਿੱਟੀ ਕੱਟਣ 'ਤੇ ਵੀ ਪਾਬੰਦੀ ਲਗਾਈ ਗਈ ਹੈ।


ਮੀਟ ਸ਼ਾਪ ਦੀਆਂ ਦੁਕਾਨਾਂ/ਖੋਖੇ ਲਗਾ ਕੇ ਮੀਟ ਵੇਚਣ 'ਤੇ ਵੀ ਪਾਬੰਦੀ

ਇਸੇ ਤਰ੍ਹਾਂ ਜ਼ਿਲ੍ਹੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਮੀਟ ਸ਼ਾਪ ਦੀਆਂ ਦੁਕਾਨਾਂ/ਖੋਖੇ ਆਦਿ ਲਗਾ ਕੇ ਮੀਟ ਵੇਚਣ 'ਤੇ ਵੀ ਪਾਬੰਦੀ ਲਗਾਈ ਗਈ ਹੈ। ਉਨਾਂ ਦੱਸਿਆ ਕਿ ਜਿਲੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਕਈ ਵਿਅਕਤੀਆਂ ਵੱਲੋਂ ਮੀਟ ਸ਼ਾਪ ਦੀਆਂ ਦੁਕਾਨਾਂ ਅਤੇ ਖੋਖੇ ਆਦਿ ਬਣਾਏ ਹੋਏ ਹਨ, ਜਿੱਥੇ ਇਹ ਵਿਅਕਤੀ ਬੱਕਰੇ, ਮੁਰਗੇ ਅਤੇ ਮੱਛੀ ਆਦਿ ਕੱਟ ਕੇ ਵੇਚਦੇ ਹਨ।

ਇਸ ਨਾਲ ਜਿੱਥੇ ਸ਼ਹਿਰਾਂ/ਪਿੰਡਾਂ ਵਿੱਚ ਬਦਬੂ ਫੈਲਦੀ ਹੈ ਤੇ ਗੰਦਗੀ ਪੈਦਾ ਹੁੰਦੀ ਹੈ, ਉਥੇ ਵਾਤਾਵਰਣ ਦੂਸਿਤ ਹੁੰਦਾ ਹੈ ਅਤੇ ਸ਼ਹਿਰਾਂ ਵਿੱਚ ਸੀਵਰੇਜ ਬੰਦ ਹੋ ਜਾਂਦੇ ਹਨ। ਉਨਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਸਬੰਧੀ ਪੱਕੇ ਤੌਰ 'ਤੇ ਸਲਾਟਰ ਹਾਊਸ ਬਣਾਏ ਹੋਏ ਹਨ ਅਤੇ ਇਹ ਮੀਟ ਕੇਵਲ ਸਲਾਟਰ ਹਾਊੋਸ ਵਿੱਚ ਹੀ ਕੱਟਿਆ/ਵੇਚਿਆ ਜਾ ਸਕਦਾ ਹੈ।

 


 ਸੀਮਨ ਦਾ ਅਣ-ਅਧਿਕਾਰਤ ਤੌਰ 'ਤੇ ਭੰਡਾਰਨ/ ਟਰਾਂਸਪੋਰੇਸ਼ਨ ਕਰਨ, ਵਰਤਣ ਜਾਂ ਵੇਚਣ 'ਤੇ ਪਾਬੰਦੀ

 ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਨਕਲੀ ਅਤੇ ਅਣ-ਅਧਿਕਾਰਤ ਸੀਮਨ ਵਿਕਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਪ੍ਰਕਾਰ ਅਣ-ਅਧਿਕਾਰਤ ਤੌਰ 'ਤੇ ਵੇਚੇ ਜਾ ਰਹੇ ਸੀਮਨ ਦੀ ਵਰਤੋਂ ਕਰਨਾ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉੱਚਿਤ ਨਹੀਂ ਹੈ। ਇਸ ਲਈ ਜ਼ਿਲ੍ਹਾ ਮੋਗਾ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਸੀਮਨ ਦਾ ਅਣ-ਅਧਿਕਾਰਤ ਤੌਰ 'ਤੇ ਭੰਡਾਰਨ ਕਰਨ, ਟਰਾਂਸਪੋਰੇਸ਼ਨ ਕਰਨ, ਵਰਤਣ ਜਾਂ ਵੇਚਣ 'ਤੇ ਪਾਬੰਦੀ ਲਗਾਈ ਗਈ ਹੈ ।


 ਚਾਈਨਾ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ 'ਤੇ ਪਾਬੰਦੀ

ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲੇ ਅੰਦਰ ਅਕਸਰ ਅਤੇ ਵਿਸੇਸ਼ ਕਰਕੇ ਬਸੰਤ ਪੰਚਮੀ ਦੇ ਮੌਕੇ 'ਤੇ ਕਾਫ਼ੀ ਮਾਤਰਾ ਵਿੱਚ ਪਤੰਗਾਂ ਉਡਾਈਆਂ ਜਾਂਦੀਆਂ ਹਨ ਅਤੇ ਇੰਨਾਂ ਪਤੰਗਾਂ ਲਈ ਚਾਈਨਾ ਡੋਰ ਦੀ ਵਰਤੋਂ ਵੀ ਕਾਫੀ ਮਾਤਰਾ ਵਿੱਚ ਕੀਤੀ ਜਾਂਦੀ ਹੈ। ਇਹ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ ਕਾਫ਼ੀ ਮਜਬੂਤ ਹੁੰਦੀ ਹੈ, ਜਿਸ ਨਾਲ ਪਤੰਗ ਉਡਾਉਣ ਵਾਲਿਆਂ ਦੇ ਹੱਥ ਤੇ ਉੱਂਗਲਾਂ ਕੱਟਣ, ਸਾਈਕਲ ਤੇ ਸਕੂਟਰ, ਮੋਟਰ ਸਾਈਕਲ ਚਾਲਕਾਂ ਦੇ ਗਲ ਅਤੇ ਕੰਨ ਕੱਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਅਜਿਹੀ ਹਾਲਤ ਵਿੱਚ ਐਕਸੀਡੈਂਟ ਹੋਣ ਦਾ ਵੀ ਡਰ ਹੁੰਦਾ ਹੈ।

ਇਸ ਤੋਂ ਇਲਾਵਾ ਚਾਈਨਾ ਡੋਰ ਵਿੱਚ ਫ਼ਸੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਨਾਂ ਦੇ ਰੁੱਖਾਂ 'ਤੇ ਟੰਗੇ ਰਹਿਣ ਕਾਰਣ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਇਸ ਲਈ ਇਹ ਚਾਈਨਾ ਡੋਰ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇੰਨਾਂ ਤੱਥਾਂ ਨੂੰ ਮੁੱਖ ਰੱਖਦਿਆਂ ਸੰਥੈਟਿਕ/ਪਲਾਸਟਿਕ ਦੀ ਬਣੀ (ਚਾਈਨਾ ਡੋਰ) ਨੂੰ ਵਰਤਣ, ਵੇਚਣ ਅਤੇ ਸਟੋਰ ਕਰਨ 'ਤੇ ਪੂਰਨ ਰੋਕ ਲਗਾ ਦਿੱਤੀ ਗਈ ਹੈ।                

ਟਾਪ ਹੈਡਲਾਈਨ

Punjab News  : ਮੈਡੀਕਲ ਸਟੋਰ ’ਤੇ ਭੜਕੇ ਲੋਕ, ਕੀਤੀ ਭੰਨਤੋੜ; ਤਣਾਅ ਦਾ ਮਾਹੌਲ ,ਜਾਣੋ ਪੂਰਾ ਮਾਮਲਾ 
Punjab News  : ਮੈਡੀਕਲ ਸਟੋਰ ’ਤੇ ਭੜਕੇ ਲੋਕ, ਕੀਤੀ ਭੰਨਤੋੜ; ਤਣਾਅ ਦਾ ਮਾਹੌਲ ,ਜਾਣੋ ਪੂਰਾ ਮਾਮਲਾ 
Punjab News: ਪੰਜਾਬ ਤੋਂ ਵੱਡੀ ਖਬਰ, ਕਿਸਾਨ ਦੇ ਘਰ ਪੁਲਿਸ ਨੇ ਮਾਰਿਆ ਛਾਪਾ, ਜਾਣੋ ਕਿਉਂ ਕੀਤਾ ਗਿਆ ਗ੍ਰਿਫ਼ਤਾਰ? 75 ਲੀਟਰ...
ਪੰਜਾਬ ਤੋਂ ਵੱਡੀ ਖਬਰ, ਕਿਸਾਨ ਦੇ ਘਰ ਪੁਲਿਸ ਨੇ ਮਾਰਿਆ ਛਾਪਾ, ਜਾਣੋ ਕਿਉਂ ਕੀਤਾ ਗਿਆ ਗ੍ਰਿਫ਼ਤਾਰ? 75 ਲੀਟਰ...
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਬੈਨਰ ਉਤਾਰਣ ਵੇਲੇ ਲੱਗਿਆ 1100 ਵੋਲਟ ਦਾ ਝਟਕਾ; 22 ਸਾਲਾ ਨੌਜਵਾਨ ਦੀ ਮੌਤ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਬੈਨਰ ਉਤਾਰਣ ਵੇਲੇ ਲੱਗਿਆ 1100 ਵੋਲਟ ਦਾ ਝਟਕਾ; 22 ਸਾਲਾ ਨੌਜਵਾਨ ਦੀ ਮੌਤ
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget