Ludhiana News: ਪੰਜਾਬ ਪੁਲਿਸ ਵੱਲੋਂ ਹੁਣ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਤੇ ਸਖ਼ਤੀ ਕੀਤੀ ਜਾ ਰਹੀ ਹੈ। ਇਸ ਦੇ ਤਹਿਤ ਹੁਣ ਜੇਕਰ ਵਿਆਹ ਸ਼ਾਦੀਆਂ ਵਿੱਚ ਸ਼ਾਮਲ ਹੋਣ ਤੋਂ ਬਾਅਦ ਕੋਈ ਵੀ ਸ਼ਰਾਬ ਪੀ ਕੇ ਗੱਡੀ ਚਲਾਏਗਾ ਤਾਂ ਉਸ ਨੂੰ ਮੋਟਾ ਜ਼ੁਰਮਾਨਾ ਦੇਣਾ ਪਵੇਗਾ। ਇਸ ਨੂੰ ਲੈ ਕੇ ਹੁਣ ਟ੍ਰੈਫਿਕ ਪੁਲਿਸ ਦੇ ਮੁਲਾਜ਼ਮਾਂ ਵੱਲੋਂ ਹੋਟਲਾਂ ਤੇ ਮੈਰਿਜ ਪੈਲੇਸ ਦੇ ਬਾਹਰ ਨਾਕੇ ਆਉਣੇ ਵੀ ਸ਼ੁਰੂ ਕਰ ਦਿੱਤੇ ਗਏ।


ਇਸ ਨੂੰ ਲੈ ਕੇ ਮੈਰਿਜ ਪੈਲੇਸ ਤੇ ਹੋਟਲ ਐਸੋਸੀਏਸ਼ਨ ਦੇ ਆਗੂਆਂ ਦੀ ਮਿਲੀ-ਜੁਲੀ ਪ੍ਰਤੀਕਿਰਿਆ ਸਾਹਮਣੇ ਆ ਰਹੀ ਹੈ। ਇੱਕ ਪਾਸੇ ਜਿੱਥੇ ਹੋਟਲ ਐਸੋਸੀਏਸ਼ਨ ਦੇ ਪ੍ਰਧਾਨ ਨੇ ਕਿਹਾ ਹੈ ਕਿ ਇਸ ਨਾਲ ਉਨ੍ਹਾਂ ਦੇ ਕੰਮ ਤੇ ਅਸਰ ਹੋਵੇਗਾ। ਉਹ ਪਹਿਲਾਂ ਹੀ ਮੰਦੀ ਦੇ ਦੌਰ ਵਿੱਚੋਂ ਲੰਘ ਰਹੇ ਹਨ। ਉਨ੍ਹਾਂ ਕਿਹਾ ਕੇ ਇਹ ਫੈਸਲਾ ਤਾਂ ਲੋਕ ਹਿੱਤ ਵਿੱਚ ਹੈ ਤੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਹੀ ਹੈ ਪਰ ਵਿਆਹਾਂ ਦਾ ਸੀਜ਼ਨ ਥੋੜ੍ਹਾ ਸਮਾਂ ਹੀ ਹੁੰਦਾ ਹੈ।


ਉਨ੍ਹਾਂ ਕਿਹਾ ਕਿ ਮੈਰਿਜ ਪੈਲੇਸ ਤੇ ਹੋਟਲ ਮਾਲਕ ਪੂਰੇ ਸਾਲ ਇਸੇ ਤੇ ਆਪਣਾ ਖਰਚਾ ਚਲਾਉਂਦੇ ਹੈ। ਜੇਕਰ ਇਸ ਤਰ੍ਹਾਂ ਸਖਤੀ ਕੀਤੀ ਜਾਵੇਗੀ ਤਾਂ ਉਨ੍ਹਾਂ ਦਾ ਕੰਮਕਾਰ ਪ੍ਰਭਾਵਿਤ ਹੋਵੇਗਾ। ਉੱਥੇ ਦੂਜੇ ਪਾਸੇ ਸੈਲੀਬ੍ਰੇਸ਼ਨ ਪਲਾਜ਼ਾ ਦੇ ਮੈਨੇਜਰ ਨੇ ਇਸ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ ਤੋਂ ਕੀਮਤੀ ਕੋਈ ਚੀਜ਼ ਨਹੀਂ ਹੈ।


ਉਨ੍ਹਾਂ ਕਿਹਾ ਕਿ ਅਕਸਰ ਵੇਖਿਆ ਹੈ ਕਿ ਵਿਆਹ-ਸ਼ਾਦੀਆਂ ਤੋਂ ਬਾਅਦ ਸ਼ਰਾਬ ਪੀ ਕੇ ਗੱਡੀਆਂ ਚਲਾਈਆਂ ਜਾਂਦੀਆਂ ਹਨ। ਇਸ ਨਾਲ ਆਪਣੀ ਜਾਨ ਵੀ ਜ਼ੋਖਮ ਛਿੜ ਪੈਂਦੀ ਹੈ ਤੇ ਦੂਜੇ ਦੀ ਜਾਨ ਵੀ ਜ਼ੋਖਮ ਪੈਂਦੀ ਹੈ। ਇਸ ਕਰਕੇ ਉਨ੍ਹਾਂ ਕਿਹਾ ਕਿ ਸਰਕਾਰ ਦੇ ਫੈਸਲੇ ਦਾ ਸਵਾਗਤ ਕਰਦੇ ਹਨ। ਇਸ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਵੀ ਕਰਨਾ ਚਾਹੀਦਾ ਹੈ।


ਦੱਸ ਦਈਏ ਕਿ ਪੰਜਾਬ ਸਰਕਾਰ ਨੇ ਵਿਆਹ ਸਮਾਗਮਾਂ ਵਿੱਚ ਸ਼ਰਾਬ ਪੀਣ ਤੋਂ ਬਾਅਦ ਵਾਹਨ ਚਲਾਉਣ ਵਾਲਿਆਂ ਖ਼ਿਲਾਫ਼ ਸਖਤੀ ਕਰ ਦਿੱਤੀ ਹੈ। ਸਰਕਾਰ ਨੇ ਪੰਜਾਬ ਪੁਲਿਸ ਨੂੰ ਮੈਰਿਜ ਪੈਲੇਸਾਂ ਅੱਗੇ ਨਾਕੇ ਲਗਾ ਕੇ ਵਿਆਹ ਸਮਾਗਮਾਂ ਵਿੱਚ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।


ਇਹ ਵੀ ਪੜ੍ਹੋ: Viral Video: ਰੇਲਵੇ ਸਟੇਸ਼ਨ 'ਤੇ ਖੜ੍ਹੇ ਟੀਟੀਈ ਦੇ ਸਿਰ 'ਤੇ ਡਿੱਗੀ ਹਾਈ ਟੈਂਸ਼ਨ ਦੀ ਤਾਰ, ਰੌਂਗਟੇ ਖੜ੍ਹੇ ਕਰ ਦੇਵੇਗੀ ਵੀਡੀਓ


ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਤੋਂ ਬਾਅਦ ਸੂਬੇ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਇਹ ਹੁਕਮ ਜਾਰੀ ਕੀਤੇ ਹਨ। ਮੁੱਖ ਸਕੱਤਰ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ ਨੂੰ ਪੱਤਰ ਲਿਖ ਕੇ ਤੁਰੰਤ ਪ੍ਰਭਾਵ ਨਾਲ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਹਰ ਸੋਮਵਾਰ ਨੂੰ ਪੂਰੇ ਹਫ਼ਤੇ ਦੀ ਰਿਪੋਰਟ ਪੰਜਾਬ ਸਰਕਾਰ ਨੂੰ ਭੇਜੀ ਜਾਵੇ।